ਪੰਜਾਬ ‘ਚ ਆਹ ਕਿਹੋ-ਜਿਹੇ ਲੱਗੇ ਪੋਸਟਰ, ਚਾਰੇ ਮੱਚੀ ਹਾਹਾਕਾਰ, ਪੁਲਿਸ ਨੂੰ ਵੀ ਪਈ ਭਸੂੜੀ
ਅੰਮ੍ਰਿਤਸਰ : ਪੰਜਾਬ ‘ਚ ਆਏ ਦਿਨ ਅਜਿਹੀਆਂ ਘਟਨਾਵਾਂ ਨੂੰ ਦੇਖਣ ਨੂੰ ਮਿਲ ਰਹੀਆਂ ਹਨ। ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਿੱਥੇ ਬੀਤੇ ਦਿਨ ਅੰਮ੍ਰਿਤਸਰ ‘ਚ ਕਾਂਗਰਸੀ ਨੇਤਾ ਵੱਲੋਂ ਜਗਦੀਸ਼ ਟਾਈਟਲਰ ਦੇ ਜਨਮਦਿਨ ‘ਤੇ ਉਸ ਦੇ ਸਨਮਾਨ ‘ਚ ਪੋਸਟਰ ਲਗਾ ਦਿੱਤੇ ਗਏ, ਜਿਸ ‘ਤੇ ਸਿੱਖ ਜੱਥੇਬੰਦੀਆਂ ਭੜਕ ਗਈਆਂ ਅਤੇ ਉਨ੍ਹਾਂ ਨੇ ਜਗਦੀਸ਼ ਟਾਈਟਲਰ ਦੇ ਪੋਸਟਰਾਂ ‘ਤੇ ਕਾਲਖ਼ ਮਲ ਦਿੱਤੀ। ਸਿੱਖ ਜੱਥੇਬੰਦੀਆਂ ਵੱਲੋਂ ਇਸ ਦਾ ਜੰਮ ਕੇ ਵਿਰੋਧ ਕੀਤਾ ਗਿਆ।
ਮਾਫ਼ੀਆ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹੁਣ ਨਹੀਂ ਬਚਣਗੇ ਆਹ ਲੋਕ
ਜੱਥੇਬੰਦੀਆਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਗਦੀਸ਼ ਟਾਈਟਲਰ ਸਿੱਖ ਕੌਮ ਦਾ ਦੋਸ਼ੀ ਹੈ ਅਤੇ ਸਿੱਖ ਕੌਮ ਦੇ ਦੋਸ਼ੀ ਦੇ ਪੋਸਟਰ ਉਹ ਅੰਮ੍ਰਿਤਸਰ ‘ਚ ਨਹੀਂ ਲੱਗਣ ਦੇਣਗੇ। ਇਸ ਮੌਕੇ ਸਿੱਖ ਜੱਥੰਬੇਦੀਆਂ ਨੇ ਪੁਲਿਸ ਨੂੰ ਅਪੀਲ ਕੀਤੀ ਕਿ ਜਿਸ ਕਾਂਗਰਸੀ ਨੇਤਾ ਨੇ ਇਹ ਪੋਸਟਰ ਲਾਏ ਹਨ, ਉਸ ਖਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇ। ਜਗਦੀਸ਼ ਟਾਈਟਲਰ ਦੇ ਜਨਮ ਦਿਨ ‘ਤੇ ਕਾਂਗਰਸੀ ਨੇਤਾ ਵੱਲੋਂ ਉਸ ਦੇ ਸਨਮਾਨ ‘ਚ ਬੋਰਡ ਅਤੇ ਪੋਸਟਰ ਲਗਵਾ ਦਿੱਤੇ ਗਏ।
🔴 LIVE 🔴ਖਾਲਿਸਤਾਨ ਦੇ ਨਾਮ ‘ਤੇ ਪੰਜਾਬ ‘ਚ ਵੱਡੇ ਕਾਂਡ! ਪੰਜਾਬ ‘ਤੇ ਚਾਰੋ ਪਾਸੋਂ ਹੋਏ ਹਮਲੇ! ਨਹੀਂ ਟਲਦਾ ਬਾਜਵਾ,
ਇਸ ਕਾਂਗਰਸੀ ਨੇਤਾ ਦਾ ਕਹਿਣਾ ਸੀ ਕਿ ਟਾਈਟਲਰ ‘ਤੇ ਸਿੱਖ ਦੰਗਿਆਂ ‘ਚ ਸ਼ਾਮਲ ਹੋਣ ਦੇ ਦੋਸ਼ ਬੇ-ਬੁਨਿਆਦ ਹਨ, ਜਿਸ ਤੋਂ ਬਾਅਦ ਸਿੱਖ ਜੱਥੇਬੰਦੀਆਂ ਭੜਕ ਗਈਆਂ ਅਤੇ ਉਨ੍ਹਾਂ ਨੇ ਟਾਈਟਲਰ ਦੇ ਪੋਸਟਰਾਂ ‘ਤੇ ਕਾਲਖ਼ ਮਲ ਦਿੱਤੀ। ਸਿੱਖ ਜੱਥੇਬੰਦੀਆਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਟਾਈਟਲਰ ਸਿੱਖ ਕੌਮ ਦਾ ਦੋਸ਼ੀ ਹੈ ਅਤੇ ਉਹ ਇਸ ਕਾਬਿਲ ਨਹੀਂ ਹੈ ਕਿ ਉਸ ਦੇ ਪੋਸਟਰ ਲਾਏ ਜਾਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.