Breaking NewsD5 specialNewsPunjabTop News

ਪੰਜਾਬ ‘ਚ ਔਰਤਾਂ ਲਈ 1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਮੁਫ਼ਤ ਬੱਸ ਸੇਵਾ

ਚੰਡੀਗੜ੍ਹ : ਪੰਜਾਬ ਸਰਕਾਰ 1 ਅਪ੍ਰੈਲ ਤੋਂ ਸੂਬੇ ਦੀਆਂ ਔਰਤਾਂ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕਰਨ ਜਾ ਰਹੀ ਹੈ। ਇਸ ਨਾਲ ਪੰਜਾਬ ਦੀਆਂ ਔਰਤਾਂ ਨੂੰ ਕੁਝ ਰਾਹਤ ਮਿਲੇਗੀ। ਦੱਸ ਦਈਏ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਡੀਓ ਕਾਨਫਰੰਸ ਜ਼ਰੀਏ 1 ਅਪ੍ਰੈਲ ਨੂੰ ਪੰਜਾਬ ‘ਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਯੋਜਨਾ ਦੀ ਸ਼ੁਰੂਆਤ ਕਰਨਗੇ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਸ ਬਾਰੇ ‘ਚ ਜਾਣੂ ਕਰਵਾਇਆ।

🔴LIVE| ਕੇਂਦਰ ਤੋਂ ਕਿਸਾਨਾਂ ਲਈ ਆਇਆ ਨਵਾਂ ਫਰਮਾਨ ! ਸੁਣ ਭੜਕੇ ਕਿਸਾਨ ! ਕਰਤਾ ਨਵਾਂ ਐਲਾਨ !

ਇਹ ਪ੍ਰੋਗਰਾਮ ਸਾਰੇ ਜ਼ਿਲ੍ਹਿਆ ਸਬ ਡਿਵੀਜ਼ਨਲ ਹੈੱਡਕੁਆਰਟਰ ਅਤੇ ਲੱਗਭੱਗ 100 ਪੇਂਡੂ ਅਤੇ ਸ਼ਹਿਰੀ ਸਥਾਨਾਂ ‘ਚ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਪ੍ਰਸਾਰਿਤ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹਾਲ ਹੀ ‘ਚ ਕੈਪਟਨ ਸਰਕਾਰ ਦੇ ਵਰਤਮਾਨ ਕਾਰਜਕਾਲ ਦਾ ਅੰਤਿਮ ਬਜਟ ਪੇਸ਼ ਕੀਤਾ ਸੀ। ਇਸ ਦੌਰਾਨ ਪੰਜਾਬ ਸਰਕਾਰ ਦੀਆਂ ਬੱਸਾਂ ‘ਚ ਔਰਤਾਂ ਨੂੰ ਮੁਫ਼ਤ ਯਾਤਰਾ ਪ੍ਰਦਾਨ ਕਰਨ ਦੀ ਘੋਸ਼ਣਾ ਕੀਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button