Breaking NewsD5 specialNewsPunjab

ਪੰਜਾਬ ‘ਚ ਕਰਫਿਊ ਦੀ ਢਿੱਲ ਵਧਾ ਸਕਦੀ ਹੈ ਕੋਰੋਨਾ ਦੇ ਮਾਮਲੇ

ਪਟਿਆਲਾ : ਪੰਜਾਬ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਪੌਜ਼ੀਟਿਵ ਮਾਮਲਿਆਂ ਦੇ ਬਾਵਜੂਦ ਪੰਜਾਬ ਸਰਕਾਰ ਦੇ ਵੱਲੋਂ ਕਰਫਿਊ ‘ਚ ਵੱਡੀ ਢਿੱਲ ਦੇਣ ਨਾਲ ਕੋਰੋਨਾ ਮਹਾਮਾਰੀ ਰਾਜਾਂ ਦੇ ਲੋਕਾਂ ਲਈ ਖ਼ਤਰਨਾਕ ਮੋੜ ਲੈ ਸਕਦੀ ਹੈ। ਚਾਹੇ ਪੰਜਾਬ ਕੈਬਨਿਟ ਦੀ ਹਾਲ ਹੀ ‘ਚ ਹੋਈ ਮੀਟਿੰਗ ‘ਚ ਵੀ ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ‘ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਨਾਮਾਤਰ ਸੀ ਤਾਂ ਪੰਜਾਬ ਸਰਕਾਰ ਨੇ ਕੋਰੋਨਾ ਦੀ ਚੈਨ ਤੋੜਨ ਲਈ ਕਰਫਿਊ ਵਰਗਾ ਅਹਿਮ ਫੈਸਲਾ ਲੈ ਕੇ ਸਮੁੱਚੇ ਦੇਸ਼ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਸੀ ਪਰ ਹੁਣ ਪੌਜ਼ੀਟਿਵ ਮਰੀਜ਼ਾਂ ਦੀ ਵੱਧ ਰਹੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਵੱਲੋਂ ਕਰਫਿਊ ਦੌਰਾਨ ਢਿੱਲ ਦਾ ਲੋਕਾਂ ਦੇ ਵੱਲੋਂ ਗਲਤ ਫਾਇਦਾ ਚੁੱਕਿਆ ਜਾ ਰਿਹਾ ਹੈ।

Chief Secretary | ਮੁੱਖ ਸਕੱਤਰ ਦੀ ਖੁੱਲ੍ਹ ਗਈ ਪੋਲ, ਕਿੱਧਰ ਗਿਆ 600 ਕਰੋੜ? Sukhpal Khaira ਦੀ ਸਿੱਧੀ ਚੁਣੌਤੀ

ਪੰਜਾਬ ਮੰਤਰੀ ਮੰਡਲ ‘ਚ ਇਸ ਬਾਰੇ ਬਹੁਤ ਗੰਭੀਰਤਾ ਦੇ ਨਾਲ ਸਖ਼ਤ ਫੈਸਲਾ ਲੈਣਾ ਪਵੇਗਾ। ਫਿਲਹਾਲ ਪੰਜਾਬ ਪੁਲਿਸ ਲੋਕਾਂ ਦੀ ਸਿਹਤ ਦੀ ਭਲਾਈ ਲਈ ਘਰਾਂ ਅੰਦਰ ਸੁਰੱਖਿਅਤ ਰੱਖਣ ਲਈ ਮਿਸਾਲੀ ਕਦਮ ਉਠਾ ਰਹੀ ਹੈ। ਬੁੱਧੀਜੀਵੀ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਵੱਡਾ ਫੈਸਲਾ ਨਾ ਲਿਆ ਤਾਂ ਆਉਣ ਵਾਲੇ ਦਿਨਾਂ ‘ਚ ਕੋਰੋਨਾ ਦੇ ਮਾਮਲੇ ਪੰਜਾਬ ਵਿੱਚ ਹੋਰ ਵੀ ਵੱਧ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button