Breaking NewsD5 specialIndiaNewsPunjab

ਪੰਜਾਬ ‘ਚ ਕੋਰੋਨਾ ਵਾਇਰਸ

ਅੰਮ੍ਰਿਤਸਰ : ਚੀਨ ਦੇ ਕਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਦਹਿਸ਼ਤ ਫੈਲਾਈ ਹੋਈ ਹੈ। ਹਰ ਪਾਸੇ ਲੋਕ ਸਹਿਮੇ ਹੋਏ ਹਨ ਪੰਜਾਬ ਦਾ ਸਿਹਤ ਵਿਭਾਗ ਵੀ ਸ਼ੱਕੀਆਂ ‘ਤੇ ਨਜ਼ਰ ਰੱਖ ਰਿਹਾ ਹੈ। ਇਹ ਤਸਵੀਰਾਂ ਅੰਮ੍ਰਿਤਸਰ ਦੀਆਂ ਹਨ ਜਿਥੇ ਤੀਜਾ ਸ਼ੱਕੀ ਮਰੀਜ਼ ਮਿਲਣ ਦੀ ਖ਼ਬਰ ਹੈ।

ਪੰਜਾਬ ‘ਚ ਕੋਰੋਨਾ ਵਾਇਰਸ | CoronaVirus in Punjab | China | Wuhan | India on Corona

ਜਾਣਕਾਰੀ ਮੁਤਾਬਕ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਟਡ ਵਾਰਡ ‘ਚ ਵਾਇਰਸ ਦੇ ਸ਼ੱਕੀ ਮਰੀਜ਼ ਨੂੰ ਰੱਖਿਆ ਗਿਆ ਹੈ। ਪਿਛਲੇ ਦਿਨੀਂ ਵੀ ਦੋ ਸ਼ੱਕੀ ਮਰੀਜ਼ ਔਰਤਾਂ ਜੋ ਨਿਊਜ਼ੀਲੈਂਡ ਤੋਂ ਭਾਰਤ ਵਾਪਸ ਆਈਆਂ ਸਨ। ਉਹਨਾਂ ਨੂੰ ਸਪੈਸ਼ਲ ਵਾਰਡ ‘ਚ ਭਰਤੀ ਕੀਤਾ ਗਿਆ ਸੀ। ਤਿੰਨਾਂ ਮਰੀਜ਼ਾਂ ਦੇ ਸੈਂਪਲ ਪੁਣੇ ਲੈਬ ‘ਚ ਜਾਂਚ ਲਈ ਭੇਜੇ ਗਏ ਹਨ। ਰਿਪੋਰਟ ਆਉਣ ਤੋਂ ਬਾਅਦ ਹੀ ਵਾਇਰਸ ਪੀੜਤਾਂ ਬਾਰੇ ਖ਼ੁਲਾਸਾ ਹੋਵੇਗਾ।

ਇਕ ਹਜ਼ਾਰ ਕਰੋੜ ਦੀ ਹੈਰੋਇਨ ਦੇ ਮਾਮਲੇ ‘ਚ ਪੰਜਾਬੀ ਐਕਟਰ ਗ੍ਰਿਫ਼ਤਾਰ | Punjabi Actor Arrest

ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਹਵਾਈ ਅੱਡੇ ਅਤੇ ਅਟਾਰੀ ਸਰਹੱਦ ‘ਤੇ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।ਚੀਨ ਤੋਂ ਵਾਪਰ ਪਰਤ ਰਹੇ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਵਾਇਰਸ ਕਾਰਨ ਹੁਣ ਤੱਕ ਚੀਨ ‘ਚ 560 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ 28 ਹਜ਼ਾਰ ਤੋਂ ਵੱਧ ਲੋਕ ਪੀੜਤ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button