Breaking NewsD5 specialNewsPoliticsPunjab

ਪੰਜਾਬ ‘ਚ ਕੋਵਿਡ-19 ਦੀ ਰਿਕਵਰੀ ਦਰ 89% : ਕੈਪਟਨ

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਾਅਦ ਹੁਣ ਇਸਦੇ ਮਰੀਜ਼ ਬਹੁਤ ਤੇਜੀ ਨਾਲ ਠੀਕ ਹੋ ਰਹੇ ਹਨ। ਡਾਕਟਰਾਂ ਵਲੋਂ ਦਿਨ ਰਾਤ ਕੀਤੀ ਜਾ ਰਹੀ ਮਿਹਨਤ ਸਦਕਾ ਹਰ ਦਿਨ ਵੱਡੀ ਗਿਣਤੀ ਵਿੱਚ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਰਹੇ ਹਨ। ਸੂਬੇ ”ਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 80% ਹੈ।

ਇਹ ਹੈ CORONA ਦਾ ਸੱਚ, ਕਮਜ਼ੋਰ IMMUNITY ਕਰਕੇ ਨਹੀਂ ਮਰੇ ਲੋਕ, Dr. Prem Khosla | D5 Channel Punjabi

ਉੱਥੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਫੇਸਬੁੱਕ ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕੋਵਿਡ-19 ਵਿਰੁੱਧ ਵਿੱਢੀ ਲੜਾਈ ਵਿੱਚ ਪੰਜਾਬ ਬਹਾਦਰੀ ਨਾਲ ਲੜ ਰਿਹਾ ਹੈ ਤੇ ਪੰਜਾਬ ਵਿੱਚ ਰਿਕਵਰੀ ਦਰ 89% ਹੈ ਤੇ ਇਸ ਸਮੇਂ ਪੂਰੇ ਸੂਬੇ ਵਿੱਚ 211 ਕੋਵਿਡ ਸਰਗਰਮ ਮਾਮਲੇ ਹਨ ਅਤੇ ਮੈਂ ਇਨ੍ਹਾਂ ਸਾਰਿਆਂ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਦਾ ਹਾਂ। ਸਾਡੇ ਮਾਮਲਿਆਂ ਦੀ ਦੁੱਗਣੀ ਦਰ ਵੀ 100 ਦਿਨਾਂ ਤੱਕ ਸੁਧਰੀ ਹੈ। ਪਰ ਇਸਦੇ ਨਾਲ ਹੀ ਮੈਂ ਸਾਰਿਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਬੇਸ਼ੱਕ ਹਾਲਾਤ ਬਿਹਤਰ ਹੋ ਰਹੇ ਹਨ ਪਰ ਸਾਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨਾ ਜਾਰੀ ਰੱਖਣਾ ਚਾਹੀਦਾ ਹੈ ਤਾਂ ਜੋ ਹੁਣ ਤੱਕ ਸਾਡੇ ਸਾਰਿਆਂ ਵੱਲੋਂ ਕੀਤੀ ਗਈ ਮਿਹਨਤ ਖ਼ਰਾਬ ਨਾ ਹੋਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button