ਪੰਜਾਬ ‘ਚ ਖਾਲਿਸਤਾਨੀਆਂ ਦਾ ਵੱਡਾ ਕਾਂਡ!, ਗੁਰਦੁਆਰਾ ਸਾਹਿਬ ‘ਚ ਆਹ ਕੰਮ ਹੋਣ ਮਗਰੋਂ , ਦਿੱਤਾ ਵੱਡੀ ਘਟਨਾ ਨੂੰ ਅੰਜ਼ਾਮ
ਮੋਗਾ : ਮੋਗਾ ‘ਚ ਪ੍ਰਬੰਧਕੀ ਕੰਪਲੈਕਸ ‘ਚ ਇੱਕ ਕੇਸਰੀ ਝੰਡਾ ਫਹਿਰਾਉਣ ਤੋਂ ਬਾਅਦ ਹੁਣ ਗੁਰਦੁਆਰਾ ਸਾਹਿਬ ‘ਚ ਤਿਰੰਗਾ ਲਗਾਉਣ ਦਾ ਵਿਵਾਦ ਛਿੜ ਗਿਆ ਹੈ। ਪਿੰਡ ਢੁੱਡੀਕੇ ਵਿੱਚ ਗੁਰਦੁਆਰਾ ਡੇਰਾ ਬਾਬਾ ਭਗਤ ਰਾਮ ਵਿੱਚ ਤਿਰੰਗਾ ਝੰਡਾ ਫਹਿਰਾਇਆ ਗਿਆ। ਜਿਸ ਤੋਂ ਬਾਅਦ ਇਲਾਕੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਰੋਸ ਹੈ ਕਿ ਗੁਰਦੁਆਰਾ ਸਾਹਿਬ ਦੀ ਮਰਿਆਦਾ ਨੂੰ ਤੋੜ ਕੇ ਤਿਰੰਗਾ ਲਹਿਰਾਇਆ ਗਿਆ।
ਮਾਫ਼ੀਆ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹੁਣ ਨਹੀਂ ਬਚਣਗੇ ਆਹ ਲੋਕ
ਜਦਕਿ ਸਿੱਖ ਧਰਮ ਵਿੱਚ ਨਿਸ਼ਾਨ ਸਾਹਿਬ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿੱਚ ਹੋਰ ਕੋਈ ਝੰਡਾ ਨਹੀਂ ਲਗਾਇਆ ਜਾ ਸਕਦਾ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਗੁਰਦੁਆਰਾ ਟਰੱਸਟ ਵੱਲੋਂ ਪੰਜਾਬ ਨੈਸ਼ਨਲ ਬੈਂਕ ਨੂੰ ਜਗ੍ਹਾ ਕਿਰਾਏ ‘ਤੇ ਦਿੱਤੀ ਹੋਈ ਸੀ। ਪਿੰਡ ਕੁੱਝ ਆਗੂਆਂ ਅਤੇ ਬੈਂਕ ਮੁਲਾਜ਼ਮਾਂ ਨੇ ਆਜ਼ਾਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਬਾਹਰ ਤਿਰੰਗਾ ਝੰਡਾ ਲਹਿਰਾ ਦਿੱਤਾ।
🔴 LIVE 🔴ਖਾਲਿਸਤਾਨ ਦੇ ਨਾਮ ‘ਤੇ ਪੰਜਾਬ ‘ਚ ਵੱਡੇ ਕਾਂਡ! ਪੰਜਾਬ ‘ਤੇ ਚਾਰੋ ਪਾਸੋਂ ਹੋਏ ਹਮਲੇ! ਨਹੀਂ ਟਲਦਾ ਬਾਜਵਾ,
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਕੇਸਰੀ ਝੰਡਾ ਲਹਿਰਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਵੱਲੋਂ ਜਾਰੀ ਕੀਤੀ ਗਈ ਸੀਸੀਟੀਵੀ ਵੀਡੀਓ ਵਿੱਚ ਦੇਖਣ ਨੂੰ ਮਿਲਿਆ ਸੀ, ਕਿ ਇਸ ਘਟਨਾ ਨੂੰ ਦੋ ਨੌਜਵਾਨਾਂ ਵੱਲੋਂ ਅੰਜਾਮ ਦਿੱਤਾ ਗਿਆ। ਹੁਣ ਪਿੰਡ ਢੁੱਡੀਕੇ ਵਿੱਚ ਲਗਾਏ ਗਏ ਤਿਰੰਗੇ ਝੰਡੇ ਨੂੰ ਲੈ ਕੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਲੋਕਾਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.