ਪੰਜਾਬ ਨੂੰ ਦੇਸ਼ ਅਤੇ ਦੁਨੀਆ ਵਿੱਚ ਸਿੱਖਿਆ ਦਾ ਗੜ੍ਹ (ਐਜੂਕੇਸ਼ਨ ਹੱਬ) ਬਣਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਵੱਡਾ ਐਲਾਨ ਕਰਦਿਆਂ ਦੱਸਿਆ ਹੈ ਕਿ ਪੰਜਾਬ ਵਿੱਚ ਦੋ ਨਵੀਆਂ ਡਿਜੀਟਲ ਯੂਨੀਵਰਸਿਟੀਆਂ ਸਥਾਪਿਤ ਕੀਤੀਆਂ ਜਾਣਗੀਆਂ। ਇਸ ਸਬੰਧੀ ਆਉਣ ਵਾਲੇ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ ਬਿੱਲ ਪੇਸ਼ ਕੀਤਾ ਜਾਵੇਗਾ।
ਸਿੱਖਿਆ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਨੀਆ ਭਰ ਵਿੱਚ ਸਿੱਖਿਆ ਦਾ ਸਰੂਪ ਬਹੁਤ ਤੇਜ਼ੀ ਨਾਲ ਬਦਲ ਰਿਹਾ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਡਿਜੀਟਲ ਯੂਨੀਵਰਸਿਟੀਆਂ ਲੈ ਕੇ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਦੇ ਵੱਡੇ ਸਿੱਖਿਆ ਬ੍ਰੈਂਡ, ਜਿਵੇਂ ਕਿ ‘ਫਿਜ਼ਿਕਸ ਵਾਲਾ’ ਆਪਣੀ ਪਹਿਲੀ ਟੈਕ ਯੂਨੀਵਰਸਿਟੀ ਪੰਜਾਬ ਵਿੱਚ ਸਥਾਪਿਤ ਕਰਨ ਜਾ ਰਹੇ ਹਨ।
ਇਸ ਤੋਂ ਇਲਾਵਾ ‘ਸ਼੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ’ ਵੀ ਬਣਾਈ ਜਾ ਰਹੀ ਹੈ, ਜੋ ਕਿ ਇੱਕ ਵਰਲਡ ਕਲਾਸ ਯੂਨੀਵਰਸਿਟੀ ਹੋਵੇਗੀ। ਇਸ ਲਈ ਜ਼ਮੀਨ ਦੀ ਨਿਸ਼ਾਨਦੇਹੀ ਕਰ ਲਈ ਗਈ ਹੈ ਅਤੇ ਇਸ ਉੱਤੇ ਬਹੁਤ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਡਿਜੀਟਲ ਯੂਨੀਵਰਸਿਟੀਆਂ ਦੇ ਢਾਂਚੇ ਬਾਰੇ ਗੱਲ ਕਰਦਿਆਂ ਹਰਜੋਤ ਬੈਂਸ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਅਡਵਾਂਸਡ ਕਲਾਸਰੂਮ ਤਿਆਰ ਕੀਤੇ ਜਾਣਗੇ। ਜੇਕਰ ਕੋਈ ਯੂਨੀਵਰਸਿਟੀ ਮੋਹਾਲੀ ਵਿੱਚ ਹੋਵੇਗੀ, ਤਾਂ ਗੁਰਦਾਸਪੁਰ ਜਾਂ ਹੋਰ ਦੂਰ-ਦੁਰਾਡੇ ਖੇਤਰਾਂ ਵਿੱਚ ਬੈਠਾ ਬੱਚਾ ਵੀ ਉੱਥੋਂ ਹੀ ਅਡਵਾਂਸ ਕੋਰਸਾਂ ਦੀ ਪੜ੍ਹਾਈ ਆਸਾਨੀ ਨਾਲ ਕਰ ਸਕੇਗਾ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਪੰਜਾਬ ਵਿੱਚ ਬਦਲਾਅ ਦੀ ਹਵਾ ਚੱਲ ਰਹੀ ਹੈ। ਇੱਕ ਸਮਾਂ ਸੀ ਜਦੋਂ ਪੰਜਾਬ ਦੇ ਬੱਚੇ ਬਾਹਰ ਜਾਂਦੇ ਸਨ, ਪਰ ਅੱਜ ਦੇਸ਼ ਦੇ 28 ਸੂਬਿਆਂ ਅਤੇ ਦੁਨੀਆ ਦੇ 70 ਤੋਂ ਵੱਧ ਮੁਲਕਾਂ ਤੋਂ ਬੱਚੇ ਪੰਜਾਬ ਵਿੱਚ ਆ ਕੇ ਪੜ੍ਹਾਈ ਕਰ ਰਹੇ ਹਨ। ਪੰਜਾਬ ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਪ੍ਰਾਇਮਰੀ ਅਤੇ ਉੱਚ ਸਿੱਖਿਆ ਵਿੱਚ ਨੰਬਰ ਇੱਕ ਬਣਾਉਣਾ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.