Breaking NewsD5 specialNewsPoliticsPunjabTop News

ਪੰਜਾਬ ‘ਚ ਚੱਲ ਰਹੀ ਪਾਣੀ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ CM ਭਗਵੰਤ ਮਾਨ ਨੇ ਇਜ਼ਰਾਈਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਬੀਤੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਹਿਰੀ ਪ੍ਰਬੰਧ ਨੂੰ ਨਵਿਆਉਣ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖ਼ਲ ਦੇਣ ਦੀ ਮੰਗ ਕੀਤੀ ਗਈ ਸੀ। ਹੁਣ ਇਸੀ ਤਰਜ਼ ਤੇ ਮੁੱਖ ਮੰਤਰੀ ਭਗਵੰਤ ਮਾਨ ਇਜ਼ਰਾਈਲੀ ਕੰਪਨੀ Mekorot ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ । ਤਾਂਕਿ ਪੰਜਾਬ ‘ਚ ਚੱਲ ਰਹੀ ਪਾਣੀ ਦੀ ਸਮੱਸਿਆ ਤੋਂ ਨਿਜ਼ਾਤ ਪਾਇਆ ਜਾ ਸਕੇ।

ਥਾਣੇ ‘ਚ ਆ ਗਿਆ ਸ਼ੂਟਰ ਦੀਪਕ ਮੁੰਡੀ ਦਾ ਫ਼ੋਨ! ਦਿੱਤੀ ਸ਼ਰੇਆਮ ਧਮਕੀ D5 Channel Punjabi

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਇਸਦੀ ਜਾਣਕਾਰੀ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ “ਇਜ਼ਰਾਈਲੀ ਕੰਪਨੀ Mekorot ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਕਿਹਾ ਕਿ ਪੰਜਾਬ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਹੈ। ਪੰਜ ਆਬਾਂ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਾ ਮਿਲਣਾ ਬਹੁਤ ਵੱਡੀ ਤ੍ਰਾਸਦੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਨਾਲ ਮਿਲ ਕੇ ਨਵੇਂ ਪ੍ਰੋਜੈਕਟ ਲਾਵਾਂਗੇ ਅਤੇ ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੇਰੀ ਸਰਕਾਰ ਵਚਨਬੱਧ ਹੈ।“

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button