NewsPress ReleasePunjabTop News

‘ਪੰਜਾਬ ‘ਚ ਜਲਦ ਸ਼ੁਰੂ ਹੋਵੇਗਾ ‘ਪੰਜਾਬ ਖੇਡ ਮੇਲਾ’’

ਚੰਡੀਗੜ੍ਹ: ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲੇ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਤੋਂ ਪ੍ਰੇਰਨਾ ਦਾ ਸਰੋਤ ਰਹੇ ਹਨ ਅਤੇ ਪੰਜਾਬ ਖੇਡ ਮੇਲਾ ਉੱਭਰਦੇ ਖਿਡਾਰੀਆਂ ਤੇ ਆਮ ਲੋਕਾਂ ਵਿਚਾਲੇ ਖੇਡਾਂ ਦੀ ਚਿਣਗ ਨੂੰ ਹੋਰ ਹਵਾ ਦੇਵੇਗਾ।”
Mansa : ਭੈਣ ਨੇ ਬੰਨੀ Sidhu Moosewala ਦੇ ਗੁੱਟ ’ਤੇ ਰੱਖੜੀ, ਬੁੱਤ ਦੇ ਸਾਹਮਣੇ ਖੜ ਕਹੀ ਵੱਡੀ ਗੱਲ!
ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਢਲਾ ਉਦੇਸ਼ ਇਕ ਪਾਸੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਦੂਜੇ ਪਾਸੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਆਪਣੀਆਂ ਚਮਕਾਂ ਬਿਖੇਰ ਰਹੇ ਪੰਜਾਬ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਅਨੁਕੂਲ ਮਾਹੌਲ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਚਮਤਕਾਰ ਦਿਖਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੇਲਾ ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਵੱਡਾ ਪਲੇਟਫਾਰਮ ਮੁਹੱਈਆ ਕਰਨ ਤੋਂ ਇਲਾਵਾ ਸੂਬੇ ਵਿੱਚ ਖੇਡਾਂ ਦੇ ਮੁਆਫ਼ਕ ਮਾਹੌਲ ਪੈਦਾ ਹੋਣਾ ਯਕੀਨੀ ਬਣਾਏਗਾ।
Doctors Press Conference : ਲਓ ਜੀ! ਮਰੀਜ਼ਾਂ ਲਈ ਵੱਡੀ ਖ਼ੁਸ਼ਖ਼ਬਰੀ, ਡਾਕਟਰਾਂ ਨੇ ਲਗਾਈ ਸਕੀਮ, | D5 Channel Punjabi
ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਪਣੀ ਤਰ੍ਹਾਂ ਦਾ ਪਹਿਲਾਂ ਅਜਿਹਾ ਮੇਲਾ ਹੋਵੇਗਾ, ਜਿਸ ਵਿੱਚ ਖਿਡਾਰੀਆਂ ਤੇ ਨਾਗਰਿਕਾਂ ਸਣੇ ਚਾਰ ਲੱਖ ਤੋਂ ਵੱਧ ਲੋਕ 28 ਖੇਡ ਵੰਨਗੀਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ, ਜਿਸ ਦੌਰਾਨ ਜੇਤੂਆਂ ਨੂੰ ਸਰਟੀਫਿਕੇਟਾਂ ਸਮੇਤ ਕੁੱਲ ਪੰਜ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਖੇਡ ਮੇਲੇ ਦੌਰਾਨ ਪੈਰਾ ਅਥਲੀਟਾਂ ਦੇ ਨਾਲ-ਨਾਲ 40 ਸਾਲ ਤੋਂ ਵੱਧ ਉਮਰ ਵਰਗ ਵਾਲਿਆਂ ਲਈ ਵੀ ਵੱਖ-ਵੱਖ ਖੇਡ ਵੰਨਗੀਆਂ ਹੋਣਗੀਆਂ।
Punjab Police ਦਾ Action ! ਚੁੱਕ ਲਈਆਂ ਔਰਤਾਂ! | D5 Channel Punjabi
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੇਲੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਸੂਬਾ ਸਰਕਾਰ ਦੀ ਆਪਣੀ ਤਰ੍ਹਾਂ ਦੀ ਅਨੂਠੀ ਪਹਿਲਕਦਮੀ ਹੈ ਅਤੇ ਹਰੇਕ ਅਧਿਕਾਰੀ ਇਸ ਨੂੰ ਕਾਮਯਾਬ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੇ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਭਾਵਨਾ ਤੇ ਉਤਸ਼ਾਹ ਨਾਲ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਵੱਡੇ ਖੇਡ ਕੁੰਭ ਵਿੱਚ ਭਾਗ ਲੈਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button