ਪੰਜਾਬ ‘ਚ ਆਉਣ ਵਾਲੇ ਦਿਨਾਂ ਵਿੱਚ ਕਈ ਹਿੱਸਿਆਂ ‘ਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੀਂਹ ਦਾ ਅਸਰ ਭਾਖੜਾ ਡੈਮ ਅਤੇ ਗੋਬਿੰਦ ਸਾਗਰ ਝੀਲ ਦੇ ਪਾਣੀ ਦੇ ਪੱਧਰ ‘ਤੇ ਵੀ ਵੱਡਾ ਅਸਰ ਪੈ ਸਕਦਾ ਹੈ। ਭਾਵੇਂ ਮੀਂਹ ਦਾ ਸੀਜ਼ਨ ਜਾਰੀ ਹੈ, ਪਰ ਇਸ ਵਾਰ ਮੀਂਹ ਲਗਾਤਾਰ ਨਹੀਂ, ਸਗੋਂ ਰੁਕ-ਰੁਕ ਕੇ ਪੈ ਰਿਹਾ ਹੈ। ਇਸ ਕਾਰਨ ਭਾਖੜਾ ਡੈਮ ਅਤੇ ਗੋਬਿੰਦ ਸਾਗਰ ਝੀਲ ਦੇ ਪਾਣੀ ਦਾ ਪੱਧਰ ਗੰਭੀਰ ਸਥਿਤ ‘ਚ ਨਹੀਂ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਮਹਿਰ ਡਾ. ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵਿੱਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਹੈ। ਬੀਤੇ ਦਿਨਾਂ ਤੋਂ ਲਗਾਤਾਰ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ। ਇਸ ਨਾਲ ਤਾਪਮਾਨ ਦੇ ਵਿੱਚ ਹੀ ਵੱਡੀ ਗਿਰਾਵਟ ਦਰਜ ਹੋਈ ਹੈ।
ਉਨ੍ਹਾਂ ਕਿਹਾ ਕਿ ਅਜੇ ਪਿਛਲੇ 24 ਘੰਟਿਆਂ ‘ਚ 37 ਮਿਲੀਲੀਟਰ ਹੋਈ ਬਾਰਿਸ਼ ਹੋਈ ਹੈ। ਜਦਕਿ ਆਉਣ ਵਾਲੇ ਦਿਨਾਂ ਦੇ ਵਿੱਚ ਹੋਰ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਤੇਜ਼ ਮੀਂਹ ਪਵੇਗਾ। ਉਨ੍ਹਾ ਕਿਹਾ ਕਿ ਇਸ ਮੀਂਹ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉਥੇ ਹੀ ਇਹ ਕਿਸਾਨਾਂ ਦੀ ਫਸਲਾਂ ਦੇ ਲਈ ਕਾਫੀ ਲਾਹੇਵੰਦ ਸਾਬਿਤ ਹੋਵੇਗਾ।
ਮੰਗਲਵਾਰ ਸਵੇਰੇ ਦੇ ਅੰਕੜਿਆਂ ਅਨੁਸਾਰ, ਭਾਖੜਾ ਡੈਮ ਦਾ ਜਲ ਪੱਧਰ 1605.49 ਫੁੱਟ ਦਰਜ ਕੀਤਾ ਗਿਆ। ਡੈਮ ਵਿੱਚ ਪਾਣੀ ਦੀ ਆਮਦ, ਯਾਨੀ ਇਨਫਲੋ, 47,329 ਕਿਊਸਿਕ ਹੈ, ਜਦਕਿ ਡੈਮ ਤੋਂ 24,963 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।
ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12,350 ਕਿਊਸਿਕ ਅਤੇ ਆਨੰਦਪੁਰ ਹਾਈਡਲ ਨਹਿਰ ਵਿੱਚ 10,150 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਉੱਥੇ ਹੀ, ਸਤਲੁਜ ਦਰਿਆ ਵਿੱਚ ਪਹਿਲਾਂ 3,350 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ, ਜਿਸ ਨੂੰ ਘਟਾ ਕੇ ਹੁਣ 650 ਕਿਊਸਿਕ ਕਰ ਦਿੱਤਾ ਗਿਆ ਹੈ।
ਇਸ ਵਿੱਚ ਦੱਸਿਆ ਗਿਆ ਹੈ ਕਿ ਘੱਟ ਵਰਖਾ ਕਾਰਨ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦੀ ਆਮਦ ਵੀ ਘੱਟ ਰਹੀ ਹੈ। ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਝੀਲ ਦਾ ਜਲ ਪੱਧਰ ਲਗਭਗ 26 ਫੁੱਟ ਘੱਟ ਹੈ।
ਹਾਲਾਂਕਿ, ਬੀਬੀਐਮਬੀ ਵੱਲੋਂ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਸਟੋਰ ਕਰਨ ਲਈ ਲੋੜੀਂਦੀ ਜਗ੍ਹਾ ਖਾਲੀ ਰੱਖੀ ਗਈ ਸੀ, ਤਾਂ ਜੋ ਪਹਾੜੀ ਇਲਾਕਿਆਂ ਤੋਂ ਆਉਣ ਵਾਲੇ ਬਰਸਾਤੀ ਪਾਣੀ ਨੂੰ ਸੁਰੱਖਿਅਤ ਢੰਗ ਨਾਲ ਇਕੱਠਾ ਕੀਤਾ ਜਾ ਸਕੇ।
ਜੁਲਾਈ ਤੋਂ ਲੈ ਕੇ ਸਤੰਬਰ ਦੇ ਅੰਤ ਤੱਕ ਪਾਣੀ ਸਟੋਰ ਕਰਨ ਦਾ ਸਮਾਂ ਹੁੰਦਾ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਰਸਾਤ ਹੋਣ ‘ਤੇ ਗੋਬਿੰਦ ਸਾਗਰ ਝੀਲ ਦਾ ਜਲ ਪੱਧਰ 1650 ਫੁੱਟ ਦੇ ਨੇੜੇ ਪਹੁੰਚ ਸਕਦਾ ਹੈ। ਇਸੇ ਸਟੋਰ ਕੀਤੇ ਪਾਣੀ ਦੇ ਆਧਾਰ ‘ਤੇ ਬੀਬੀਐਮਬੀ ਸਾਲ ਭਰ ਆਪਣੇ ਸਹਿਯੋਗੀ ਰਾਜਾਂ ਦੀ ਸਿੰਚਾਈ ਅਤੇ ਬਿਜਲੀ ਦੀਆਂ ਲੋੜਾਂ ਨੂੰ ਪੂਰਾ ਕਰਦਾ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.