ਪੰਜਾਬ ‘ਚ ਤੇਜ਼ੀ ਨਾਲ ਵੱਧ ਰਹੀ ਹੈ ਕੋਰੋਨਾ ਮਰੀਜ਼ਾਂ ਦੀ ਗਿਣਤੀ
ਪਟਿਆਲਾ : ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸਦੇ ਕਾਰਨ ਭਾਰਤ ਦੇ ਵਿੱਚ ਲੌਕਡਾਊਨ ਅਤੇ ਪੰਜਾਬ ਦੇ ਵਿੱਚ ਕਰਫਿਊ ਲੱਗਿਆ ਹੋਇਆ ਹੈ। ਉੱਥੇ ਹੀ ਲੋਕਾਂ ਨੂੰ ਆਪਣੇ ਘਰਾਂ ਅਤੇ ਪਿੰਡਾਂ ਦੇ ਵਿੱਚੋਂ ਬਾਹਰ ਨਿਕਲਣ ਦੀ ਸਰਕਾਰ ਵੱਲੋਂ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਕਾਰਨ ਸਰਹੱਦੀ ਪਿੰਡਾਂ ਦੇ ਲੋਕ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਆਹ ਸੁਣੋ ਕਾਂਗਰਸੀ ਸਰਪੰਚ ਨੇ ਸਰਕਾਰ ਦੀ ਬਣਾਈ ਰੇਲ, ਕਿਹੜੇ ਮੂੰਹ ਨਾਲ ਵੋਟਾਂ ਮੰਗਣਗੇ? Sarpanch | Punjab | Curfew
ਪਿੰਡਾਂ ‘ਚ ਬਹੁਤੇ ਲੋਕ ਦਿਹਾੜੀ ਕਰਕੇ ਰੋਜ਼ ਦੀ ਰੋਜ਼ ਕਮਾ ਕੇ ਖਾਣ ਵਾਲੇ ਹਨ ਅਤੇ ਪਿੰਡਾਂ ਦੇ ਵਿੱਚ ਵੱਡੀਆਂ ਦੁਕਾਨਾਂ ਵੀ ਨਹੀਂ ਹਨ ਅਤੇ ਛੋਟੀਆਂ ਦੁਕਾਨਾਂ ਤੋਂ ਰਾਸ਼ਨ ਪਹਿਲਾਂ ਹੀ ਖਤਮ ਹੋਇਆ ਪਿਆ ਹੈ। ਹਾਲਾਂਕਿ ਪਿੰਡਾਂ ਦੇ ਵਿੱਚ ਕਈ ਲੋਕ ਗਰੀਬ ਪਰਿਵਾਰਾਂ ਦੇ ਰਾਸ਼ਨ ਦਾ ਪ੍ਰਬੰਧ ਤਾਂ ਕਰ ਰਹੇ ਹਨ ਪਰ ਉਹ ਵੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ।
ਸਵੇਰੇ ਮੁੱਖ ਮੰਤਰੀ ਦਾ ਵੱਡਾ ਬਿਆਨ, ਸੁਣੋ Live
ਦੱਸ ਦਈਏ ਕਿ ਸੂਬੇ ‘ਚ ਕੋਰੋਨਾ ਦੇ ਕੇਸਾਂ ਦੀ ਗਿਣਤੀ ਹੁਣ 151 ਹੋ ਚੁੱਕੀ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ ਵੀ 11 ਹੋ ਚੁੱਕਿਆ ਹੈ। ਉੱਥੇ ਹੀ ਪੰਜਾਬ ਵਿਚ ਕੋਰੋਨਾ ਦੇ ਮੱਦੇਨਜ਼ਰ ਕੈਪਟਨ ਸਰਕਾਰ ਨੇ ਕਰਫਿਊ ਦੀ ਮਿਆਦ ਵਧਾ ਕੇ 30 ਅਪ੍ਰੈਲ ਤੱਕ ਕਰ ਦਿੱਤੀ ਹੈ। ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਮੇਂ-ਸਮੇਂ ਤੇ ਸਰਪੰਚਾਂ ਅਤੇ ਨਰਸਾਂ ਨਾਲ ਵੀਡੀਓ ਕਾਲ ਕਰਕੇ ਹਲਾਤਾਂ ਦਾ ਪੂਰਾ ਜ਼ਾਇਜਾ ਲੈ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.