Breaking NewsD5 specialInternationalNewsPunjabUncategorized

ਪੰਜਾਬ ‘ਚ ਨਸ਼ਾ ਅੱਤਵਾਦ ਫੈਲਾਉਣ ਦੇ ਕੋਝੇ ਯਤਨਾਂ ਤੋਂ ਬਾਜ਼ ਆਵੇ ਪਾਕਿਸਤਾਨ – ਮੁੱਖ ਮੰਤਰੀ ਨੇ ਕੀਤੀ ਸਖ਼ਤ ਤਾੜਨਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਕਿਸਤਾਨ ਨੂੰ ਸਰਹੱਦ ਪਾਰ ਤੋਂ ਨਸ਼ਾ ਅੱਤਵਾਦ ਫੈਲਾਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਵਿਰੁੱਧ ਸਖ਼ਤ ਚਿਤਾਵਨੀ ਦਿੱਤੀ ਹੈ। ਉਨਾਂ ਨੇ ਦਿ੍ਰੜਤਾ ਜ਼ਾਹਰ ਕਰਦਿਆਂ ਆਖਿਆ ਕਿ ਕੋਵਿਡ ਦੇ ਸੰਕਟ ਦਰਮਿਆਨ ਵੀ ਪੰਜਾਬ ਪੁਲੀਸ ਪੂਰੀ ਤਰਾਂ ਮੁਸਤੈਦ ਹੈ ਅਤੇ ਸਰਹੱਦ ਪਾਰ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੀ ਮੱਛੀਆਂ ਨੂੰ ਕਾਬੂ ਕਰਨ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਕਿਹਾ,‘‘ਸਾਨੂੰ ਸਭ ਕੁਝ ਦਿਸ ਰਿਹਾ ਹੈ ਕਿ ਪਾਕਿਸਤਾਨ ਕਰ ਕੀ ਰਿਹਾ ਹੈ?’’ ਲੋਕਾਂ ਨੂੰ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੁਲੀਸ ਫਰੋਸ ਭਾਵੇਂ ਕੋਵਿਡ ਦੀਆਂ ਡਿੳੂਟੀਆਂ ਵਿੱਚ ਕਿੰਨੀ ਵੀ ਰੁੱਝੀ ਕਿਉਂ ਨਾ ਹੋਵੇ, ਸਰਹੱਦ ’ਤੇ ਪੂਰੀ ਨਿਗਾ ਰੱਖ ਰਹੀ ਹੈ। ਉਨਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਦੀ ਅਗਵਾਈ ਵਾਲੀ ਪੁਲੀਸ ਫੋਰਸ ਨੂੰ ਵਧਾਈ ਦਿੱਤੀ ਜਿਨਾਂ ਨੇ ਤਾਜ਼ਾ ਗਿ੍ਰਫਤਾਰੀਆਂ ਦੇ ਨਾਲ-ਨਾਲ ਹਿਜ਼ਬੁਲ ਮੁਜਾਹੀਦੀਨ ਖਿਲਾਫ਼ ਜੰਮੂ ਕਸ਼ਮੀਰ ਵੱਲੋਂ ਚਲਾਏ ਆਪਰੇਸ਼ਨਾਂ ਵਿੱਚ ਅਹਿਮ ਭੂਮਿਕਾ ਅਦਾ ਕੀਤੀ।

ਉਨ੍ਹਾਂ ਨੇ ਹਿਲਾਲ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੱਤਾ ਜੋ ਹਿਜ਼ਬੁਲ ਮੁਜਾਹੀਦੀਨ ਦਾ ਸਰਗਰਮ ਕਾਰਕੁੰਨ ਸੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਦਾ ਕਮਾਂਡਰ ਨਾਇਕੂ ਜਿਸ ਨੂੰ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਹਲਾਕ ਕਰ ਦਿੱਤਾ ਸੀ, ਦਾ ਨੇੜਲਾ ਸਾਥੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਕੋਵਿਡ ਸੰਕਟ ਦੇ ਬਾਵਜੂਦ ਪਾਕਿਸਤਾਨ ਵੱਲੋਂ ਨਸ਼ੇ, ਹਥਿਆਰ ਅਤੇ ਨਸ਼ਾ ਦਾ ਪੈਸਾ ਧੱਕਣ ਦੀਆਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦੇਵਾਂਗੇ ਕਿਉਂ ਜੋ ਗੁਆਂਢੀ ਮੁਲਕ ਸੂਬੇ ਨੂੰ ਅਸਥਿਰ ਕਰਕੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ। ਉਨ੍ਹਾਂ ਕਿਹਾ,‘‘ਅਸੀਂ ਅਜਿਹਾ ਵਾਪਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗੇ।’’ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲੀਸ ਅਤੇਂ ਸੀਮਾ ਸੁਰੱਖਿਆ ਬਲ (ਸੀਮਾ ‘ਤੇ ਸੁਰੱਖਿਆ ਦੀ ਪਹਿਲੀ ਕਤਾਰ) ਵੱਲੋਂ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਮਾਤ ਦੇਣ ਲਈ ਪੂਰੀ ਤਰਾਂ ਮੁਸਤੈਦੀ ਵਰਤੀ ਜਾ ਰਹੀ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਦੀ ਪੁਲੀਸ ਲਗਾਤਾਰ ਚੌਕਸੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਅਜਿਹੇ ਘਿਨਾਉਣੇ ਕਾਰਿਆਂ ਨੂੰ ਸਿਰੇ ਨਾ ਚੜਨ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ‘‘ਦਹਿਸ਼ਤਗਰਦਾਂ ਅਤੇ ਗੈਂਗਸਟਰਾਂ ਨੇ ਸੋਚਿਆ ਹੋਵੇਗਾ ਕਿ ਪੁਲੀਸ ਕਰਮੀਆਂ ਦੀ ਕੋਵਿਡ-19 ਡਿਊਟੀ ਅਤੇ ਸਰੋਤਾਂ ਦੀ ਵੰਡ ਹੋਣ ਕਾਰਨ ਪੈਦਾ ਹੋਏ ਖਲਾਅ ਦਾ ਲਾਭ ਲੈਦਿਆਂ ਉਹ ਪੰਜਾਬ ‘ਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਕੇ ਅਸ਼ਾਂਤੀ ਪੈਦਾ ਕਰ ਦੇਣਗੇ। ਭਾਵੇਂ ਅੱਧੀ ਪੁਲੀਸ ਫੋਰਸ ਕਰਫਿਊ/ਲੌਕਡਾਊਨ ਦੀ ਡਿਊਟੀ ਅਤੇ ਮਾਨਵਤਾ ਭਲਾਈ ਲਈ ਕੰਮ ਕਰ ਰਹੀ ਹੈ ਪਰ ਉਹ ਨਾਲ ਦੀ ਨਾਲ ਸੀਮਾ ‘ਤੇ ਵਾਪਰ ਰਹੀਆਂ ਗਤੀਵਿਧੀਆਂ ‘ਤੇ ਵੀ ਗਹਿਰੀ ਨਿਗਾ ਰੱਖ ਰਹੀ ਹੈ‘‘।

ਉਨ੍ਹਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਦੇਸ਼ ਵਿਰੋਧੀ ਅਨਸਰਾਂ ਨੂੰ ਫੜ ਕੇ ਸ਼ਲਾਖਾਂ ਪਿੱਛੇ ਸੁੱਟਿਆ ਭੇਜਿਆ ਜਾਵੇ ਜਿੱਥੇ ਉਨਾਂ ਦੀ ਅਸਲੀ ਥਾਂ ਹੈ। ਸੂਬੇ ਦੇ ਲੋਕਾਂ ਨਾਲ ਪੰਜਾਬ ਅੰਦਰ ਨਸ਼ਿਆਂ ਦੇ ਧੰਦੇ ਦਾ ਲੱਕ ਤੋੜ ਦੇਣ ਬਾਰੇ ਕੀਤੇ ਆਪਣੇ ਵਾਅਦੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਣਜੀਤ ਉਰਫ ਚੀਤਾ ਦੀ ਗ੍ਰਿਫਤਾਰੀ ਨੇ ਇਸ ਨੂੰ ਪ੍ਰਭਾਵੀ ਰੂਪ ਵਿੱਚ ਕਰ ਦਿਖਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਾਰਚ 2017 ‘ਚ ਪੰਜਾਬ ਅੰਦਰ ਉਨ੍ਹਾਂ ਦੀ ਸਰਕਾਰ ਬਣਨ ਤੋਂ ਬਾਅਦ ਪੁਲੀਸ ਵੱਲੋਂ ਦਹਿਸ਼ਤਗਰਦੀ ਤਾਕਤਾਂ ਨੂੰ ਨੱਥ ਪਾਉਣ ਲਈ ਪੂਰੀ ਚੌਕਸੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਅਜਿਹੇ 32 ਗ੍ਰੋਹਾਂ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ 155 ਦਹਿਸ਼ਤਗਰਦਾਂ/ਕੱਟੜਪੰਥੀਆਂ ਨੂੰ ਗਿ੍ਰਫਤਾਰ ਕਰਨ ਦੇ ਨਾਲ-ਨਾਲ ਵੱਡੀ ਮਾਤਰਾ ਵਿੱਚ ਹਥਿਆਰਾਂ, ਜਿਨਾਂ ਵਿੱਚ ਵਿਦੇਸ਼ਾਂ ‘ਚ ਬਣੇ ਹਥਿਆਰ ਅਤੇ ਚੀਨ ਵਿੱਚ ਬਣੇ ਡਰੋਨ ਸ਼ਾਮਲ ਹਨ, ਦੀ ਬਰਾਮਦਗੀ ਕੀਤੀ ਜਾ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button