Press ReleasePunjabTop News

ਪੰਜਾਬ ‘ਚ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਫਾਸਟ ਟ੍ਰੈਕ ਅਦਾਲਤਾਂ ਬਣਾਈਆਂ ਜਾਣਗੀਆਂ: ਕੁਲਦੀਪ ਸਿੰਘ ਧਾਲੀਵਾਲ

ਕੈਬਨਿਟ ਮੰਤਰੀ ਨੇ ਚਾਰ ਜ਼ਿਲ੍ਹਿਆਂ ਦੇ ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਸੁਣੀਆਂ, ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਪਟਾਰਾ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ / ਲੁਧਿਆਣਾ : ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਮਸਲਿਆਂ ਨੂੰ ਥੋੜ੍ਹੇ ਸਮੇਂ ਵਿੱਚ ਹੱਲ ਕਰਨ ਦੀ ਸਹੂਲਤ ਦੇਣ ਲਈ ਸੂਬੇ ਵਿੱਚ ਜਲਦ ਹੀ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕੀਤੀ ਜਾਵੇਗੀ। ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਆਯੋਜਿਤ ਤੀਜੇ ਪੰਜਾਬੀ ਪ੍ਰਵਾਸੀ ਭਾਰਤੀ ਮਿਲਨੀ਼ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੀਆਂ ਮਿਲਣੀਆਂ ਦੀ ਪਹਿਲਕਦਮੀ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਇਸ ਉਪਰਾਲੇ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
Punjab Bulletin : Moose Wala ਦੇ ਮਾਪਿਆਂ ਨੂੰ ਮਿਲੀ ਧਮਕੀ, CM Mann ਦਾ ਵੱਡਾ ਖੁਲਾਸਾ! || D5 Channel Punjabi
ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਅਦਾਲਤਾਂ ਪ੍ਰਵਾਸੀ ਭਾਰਤੀਆਂ (ਐਨ.ਆਰ.ਆਈ.) ਦੇ ਸਿਵਲ ਕੇਸਾਂ ਨਾਲ ਸਬੰਧਤ ਮੁੱਦਿਆਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਸਮਰਪਿਤ ਹੋ ਕੇ ਕੰਮ ਕਰਨਗੀਆਂ। ਸ. ਧਾਲੀਵਾਲ ਨੇ ਕਿਹਾ, ”ਮੈਂ ਇਸ ਸਬੰਧ ਵਿੱਚ ਪਹਿਲਾਂ ਹੀ ਮੁੱਖ ਮੰਤਰੀ ਨਾਲ ਗੱਲ ਕਰ ਚੁੱਕਾ ਹਾਂਂ ਅਤੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੇ ਸਿਵਲ ਕੇਸਾਂ ਦੇ ਨਿਪਟਾਰੇ ਲਈ ਅਦਾਲਤਾਂ ਦੀ ਸਥਾਪਨਾ ਲਈ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਕੀਮਤੀ ਊਰਜ਼ਾ, ਸਮਾਂ ਅਤੇ ਪੈਸਾ ਬਚਾਇਆ ਜਾ ਸਕੇ।
Kanwar Grewal ਅਤੇ Ranjit Bawa ‘ਤੇ ਕਿਉਂ ਪਈ ਰੇਡ? Ranjit Bawa ਦੀ ਮਾਂ ਦਾ ਬਿਆਨ | D5 Channel Punjabi
ਮਿਲਣੀ ਪਹਿਲਕਦਮੀ ਪ੍ਰਤੀ ਪ੍ਰਵਾਸੀ ਪੰਜਾਬੀਆਂ ਦੇ ਭਰਵੇਂ ਹੁੰਗਾਰੇ ‘ਤੇ ਤਸੱਲੀ ਪ੍ਰਗਟ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਇਆ ਜਾਵੇਗਾ। ਉਨ੍ਹਾਂ ਪ੍ਰਵਾਸੀ ਪੰਜਾਬੀਆਂ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ, ਜੋ ਪ੍ਰਵਾਸੀ ਭਾਰਤੀਆਂ ਦੇ ਮਸਲੇ ਬਿਨ੍ਹਾਂ ਕਿਸੇ ਦੇਰੀ ਦੇ ਜਲਦ ਤੋਂ ਜਲਦ ਨਿਪਟਾਉਣਗੇ।
Zira Liquor Factory ’ਤੇ ਹੁਣ ਹੋਵੇਗਾ ਫ਼ੈਸਲਾ, ਪਹੁੰਚੀਆਂ ਟੀਮਾਂ, ਮਾਨ ਦੇ ਸਖ਼ਤ ਆਦੇਸ਼ | D5 Channel Punjabi
ਸਿਵਲ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਜ਼ਿਲ੍ਹਾ ਲੁਧਿਆਣਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਪ੍ਰਵਾਸੀ ਪੰਜਾਬੀਆਂ ਨਾਲ ਮੀਟਿੰਗ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਪ੍ਰਵਾਸੀ ਪੰਜਾਬੀਆਂ ਦੀ ਸਹੂਲਤ ਲਈ ਜ਼ਿਲ੍ਹਾ ਵਾਰ ਕਾਊਂਟਰ ਸਥਾਪਿਤ ਕੀਤੇ ਗਏ, ਜਿੱਥੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਅੱਜ ਦੇ ਸਮਾਗਮ ਦੌਰਾਨ ਕੁੱਲ 170 ਕੇਸਾਂ ਦੀ ਸੁਣਵਾਈ ਹੋਈ।
Mansa : ਗੈਂਗਸਟਰਾਂ ਦੀ ਰਡਾਰ ’ਤੇ ਮੂਸੇਵਾਲੇ ਦਾ ਪਰਿਵਾਰ, ਛਾਉਣੀ ’ਚ ਤਬਦੀਲ ਹੋਇਆ ਮੂਸਾ ਪਿੰਡ | D5 Channel Punjabi
ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਇਨ੍ਹਾਂ ਮੀਟਿੰਗਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅਗਲੇਰੀ ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ 26 ਦਸੰਬਰ ਨੂੰ ਮੋਗਾ ਅਤੇ 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਜਿਸ ਲਈ ਪ੍ਰਵਾਸੀ ਭਾਰਤੀ ਪੰਜਾਬ ਸਰਕਾਰ ਦੇ ਪੋਰਟਲ https://eservices. .punjab.gov.in  ਜਾਂ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
Nagar Kirtan ਦੌਰਾਨ Tractor ‘ਤੇ ਤਸਵੀਰ ਲਗਾਉਣ ਨਾਲ ਹੋਇਆ ਵਿਵਾਦ, ਸਿੱਖ ਨੌਜਵਾਨ ‘ਤੇ ਪੁਲਿਸ ਦੀ ਵੱਡੀ ਕਾਰਵਾਈ
ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਮੁਹੰਮਦ ਜਮੀਲ ਉਰ ਰਹਿਮਾਨ, ਕੁਲਵੰਤ ਸਿੰਘ ਸਿੱਧੂ, ਪ੍ਰਵਾਸੀ ਭਾਰਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰੂਗਨ, ਏ.ਡੀ.ਜੀ.ਪੀ. (ਐਨ.ਆਰ.ਆਈ.) ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ (ਐਨ.ਆਰ.ਆਈ. ਮਾਮਲੇ) ਕੰਵਲਪ੍ਰੀਤ ਕੌਰ ਬਰਾੜ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡਿਪਟੀ ਕਮਿਸ਼ਨਰ ਬਰਨਾਲਾ ਪੁਨਮਦੀਪ ਕੌਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇ.ਐਨ.ਐਸ. ਕੰਗ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button