PunjabTop News

ਪੰਜਾਬ ‘ਚ ਫਰਜ਼ੀ ਪਤਿਆਂ ‘ਤੇ ਜਾਰੀ ਹੋਏ ਅਸਲਾ ਲਾਇਸੈਂਸ, ਜਾਂਚ ਤੋਂ ਬਾਦ ਕੀਤੇ ਜਾਣਗੇ ਰੱਦ DGP

ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਪੁਲਿਸ ਨੇ ਹਥਿਆਰਾਂ ਦੇ ਲਾਇਸੈਂਸਾਂ ਦੀ ਵੈਰੀਫਿਕੇਸ਼ਨ ਦੀ ਵੱਡੀ ਮੁਹਿੰਮ ਚਲਾਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਦੌਰਾਨ ਦੇਖਿਆ ਗਿਆ ਕਿ ਕਈ ਹਥਿਆਰ ਫਰਜ਼ੀ ਪਤਿਆਂ ‘ਤੇ ਜਾਰੀ ਕੀਤੇ ਗਏ ਸਨ। ਇਸ ਦੀ ਜਾਂਚ ਕੀਤੀ ਜਾਵੇਗੀ। ਫਰਜ਼ੀ ਪਤਿਆਂ ‘ਤੇ ਜਾਰੀ ਕੀਤੇ ਹਥਿਆਰ ਰੱਦ ਕਰ ਦਿੱਤੇ ਜਾਣਗੇ। ਇਹ ਡਰਾਈਵ ਤਿੰਨ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗੀ। ਇਸ ਦੇ ਨਾਲ ਹੀ ਕਿਸੇ ਵੀ ਸਮਾਜ ਵਿਰੁੱਧ ਦਿੱਤੇ ਗਏ ਵਿਵਾਦਤ ਬਿਆਨ ‘ਤੇ ਐਫਆਈਆਰ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।ਪੰਜਾਬ ਸਰਕਾਰ ਵੱਲੋਂ ਅਸਲਾ ਲਾਇਸੈਂਸਾਂ ਦੀ ਸਮੀਖਿਆ ਕਰਨ ਦੇ ਜਾਰੀ ਹੁਕਮਾਂ ਤੋਂ ਬਾਅਦ ਨਵਾਂਸ਼ਹਿਰ ਜ਼ਿਲ੍ਹੇ ਵਿੱਚ 266 ਲਾਇਸੈਂਸ ਰੱਦ ਕਰ ਦਿੱਤੇ ਗਏ ਹਨ, ਜਦਕਿ 50 ਲਾਇਸੈਂਸ ਮੁਅੱਤਲ ਕੀਤੇ ਗਏ ਹਨ। ਏਡੀਸੀ (ਜਨਰਲ) ਰਾਜੀਵ ਵਰਮਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 2 ਹਜ਼ਾਰ 327 ਲਾਇਸੈਂਸਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਇਨ੍ਹਾਂ ਵਿੱਚੋਂ 266 ਲਾਇਸੰਸ ਰੱਦ ਕਰ ਦਿੱਤੇ ਗਏ ਹਨ। ਰੱਦ ਕੀਤੇ ਗਏ ਲਾਈਸੈਂਸਾਂ ‘ਚ ਜ਼ਿਆਦਾਤਰ ਅਜਿਹੇ ਵਿਅਕਤੀਆਂ ਦੇ ਹਨ, ਜਿਨ੍ਹਾਂ ਨੇ ਵਿਦੇਸ਼ੀ ਨਾਗਰਿਕਤਾ, ਅਦਾਲਤੀ ਕੇਸ ਜਾਂ ਬਜ਼ੁਰਗ ਵਿਅਕਤੀਆਂ ਦੇ ਹਨ। ਉਨ੍ਹਾਂ ਦੱਸਿਆ ਕਿ 50 ਲੋਕਾਂ ਦੇ ਲਾਇਸੰਸ ਸਮੇਂ ਸਿਰ ਅੱਪਡੇਟ ਨਹੀਂ ਕੀਤੇ ਗਏ ਅਤੇ ਅਜਿਹੇ ‘ਚ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਕੀਤੀ ਪੜਤਾਲ ਦੇ ਆਧਾਰ ’ਤੇ ਇਨ੍ਹਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਅਸਲਾ ਡੀਲਰਾਂ ਕੋਲ ਜਮ੍ਹਾਂ ਕਰਵਾਏ ਗਏ ਅਸਲਾ ਦੀ ਵੀ ਜਾਂਚ ਕੀਤੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button