Breaking NewsD5 specialNewsPress ReleasePunjabPunjab OfficialsTop News

ਪੰਜਾਬ ‘ਚ ਬਦਲੀਆਂ/ਤਾਇਨਾਤੀਆਂ ‘ਤੇ 20 ਜੂਨ ਤੱਕ ਮੁਕੰਮਲ ਰੋਕ

ਚੰਡੀਗੜ੍ਹ :  ਪੰਜਾਬ ਸਰਕਾਰ ਵਲੋਂ ਬਦਲੀਆਂ/ਤਾਇਨਾਤੀਆਂ ‘ਤੇ 20 ਜੂਨ ਤੱਕ ਮੁਕੰਮਲ ਰੋਕ ਲਗਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ 30-04-2021 ਨੂੰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤਾਇਨਾਤੀਆਂ ਦਾ ਸਮਾਂ 31-05-2021 ਤੱਕ ਰੱਖਿਆ ਗਿਆ ਸੀ।

ਨਿੱਕੇ-ਨਿੱਕੇ ਬੱਚਿਆਂ ਦੀ ਕਹਾਣੀ ਦੇਖ ਹਰ ਕੋਈ ਹੋਊ ਭਾਵੁਕ, ਵੱਡੇ ਹੋਕੇ ਫੌਜੀ ਬਣਨ ਦੇ ਸਜਾਏ ਸੁਪਨੇ

ਉਹਨਾਂ ਅੱਗੇ ਦੱਸਿਆ ਕਿ 27-05-2021 ਨੂੰ ਇਕ ਹੋਰ ਪੱਤਰ ਰਾਹੀਂ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ ‘ਤੇ ਮਿਤੀ 05-06-2021 ਤੱਕ ਰੋਕ ਲਗਾਈ ਗਈ ਸੀ। ਹੁਣ ਸਰਕਾਰ ਵੱਲੋਂ ਇਸ ਮਾਮਲੇ ਨੂੰ ਮੁੜ ਤੋਂ ਵਿਚਾਰਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ ਕੋਵਿਡ ਦੀ ਮਹਾਮਾਰੀ ਦੇ ਮੱਦੇਨਜ਼ਰ ਬਦਲੀਆਂ/ਤਾਇਨਾਤੀਆਂ ‘ਤੇ 20-06-2021 ਤੱਕ ਮੁਕੰਮਲ ਰੋਕ ਹੋਵੇਗੀ। ਬੁਲਾਰੇ ਅਨੁਸਾਰ ਜਿਹੜੇ ਪ੍ਰਬੰਧਕੀ ਵਿਭਾਗਾਂ ਵੱਲੋਂ ਬਦਲੀਆਂ/ਤਾਇਨਾਤੀਆਂ ਦੇ ਹੁਕਮ ਕੀਤੇ ਜਾ ਚੁੱਕੇ ਹਨ, ਉਹ ਵੀ 20-06-2021 ਤੱਕ ਰੋਕ ਵਿੱਚ ਰੱਖੀਆਂ ਜਾਣਗੀਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button