
ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਤੋਂ ਮੌਸਮ ਬਦਲਿਆ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੋਹਾਲੀ ਤੇ ਜਲੰਧਰ ਵਿਚ ਸਵੇਰੇ-ਸਵੇਰੇ ਬੂੰਦਾਬਾਦੀ ਹੋਈ। ਅਗਲੇ 3 ਦਿਨ ਕੁਝ ਥਾਵਾਂ ‘ਤੇ ਮੀਂਹ ਪਵੇਗਾ। ਇਸ ਦੌਰਾਨ ਹਵਾਵਾਂ ਦੀ ਰਫਤਾਰ 60-70 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਗੜ੍ਹੇਮਾਰੀ ਦੀ ਵੀ ਸੰਭਾਵਨਾ ਹੈ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 29 ਤੇ 30 ਮਈ ਨੂੰ ਚੰਡੀਗੜ੍ਹ ਤੇ ਪੰਜਾਬ ਵਿਚ 51 ਫੀਸਦੀ ਤੋਂ 75 ਫੀਸਦੀ ਹਿੱਸਿਆਂ ਵਿਚ ਮੀਂਹ ਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। 24 ਘਟੇ ਵਿਚ ਤਾਪਮਾਨ ਵਿਚ 1.4 ਡਿਗਰੀ ਦਾ ਵਾਧਾ ਹੋਇਆ। ਹੁਣ ਇਹ ਸਾਧਾਰਨ ਤੋਂ 4.1 ਡਿਗਰੀ ਵਧ ਹੋ ਗਿਆ ਹੈ। ਸਭ ਤੋਂ ਵਧ ਤਾਪਮਾਨ 46 ਡਿਗਰੀ ਫਰੀਦਕੋਟ ਵਿਚ ਦਰਜ ਕੀਤਾ ਗਿਆ ਦੂਜੇ ਪਾਸੇ ਚੰਡੀਗੜ੍ਹ ਵਿਚ 43.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐੱਸਏਐੱਸ ਨਗਰ (ਮੋਹਾਲੀ) ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ਵਿਚ ਕਿਤੇ-ਕਿਤੇ ਹਲਕਾ ਮੀਂਹ ਪਵੇਗਾ। ਗੜ੍ਹੇਮਾਰੀ ਦੇ ਨਾਲ 60 ਤੋਂ 80 ਕਿਲੋਮੀਟਰ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। 28 ਤੇ 29 ਨੂੰ ਕੁਝ ਥਾਵਾਂ ‘ਤੇ ਗੜ੍ਹੇਮਾਰੀ ਹੋ ਸਕਦੀ ਹੈ ਤੇ 29 ਤੇ 30 ਤਰੀਕ ਨੂੰ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




