Breaking NewsD5 specialNewsPunjabTop News

ਪੰਜਾਬ ‘ਚ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਨੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਨਾਲ ਕੀਤੀ ਮੁਲਾਕਾਤ

ਪਟਿਆਲਾ : ਪੰਜਾਬ ‘ਚ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜੀ ਨੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਨਾਲ ਮੁਲਾਕਾਤ ਕੀਤੀ ਹੈ ।ਪਿੰਡ ਬਾਦਲ ਵਿਖੇ ਗੜ੍ਹੀ ਕਰੀਬ ਇੱਕ ਘੰਟਾ ਵੱਡੇ ਬਾਦਲ ਦੇ ਨਾਲ ਪੰਜਾਬ ਦੇ ਮਸਲਿਆਂ ਅਤੇ ਨਵੇਂ ਗਠਜੋੜ ਦੀ ਅਗਲੀ ਰਣਨੀਤੀ ਬਾਰੇ ਚਰਚਾ ਕਰਦੇ ਰਹੇ। ਇਸ ਮੌਕੇ ਗੜ੍ਹੀ ਦੇ ਨਾਲ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੀ ਮੌਜੂਦ ਸਨ। ਮੁਲਾਕਾਤ ਉਪਰੰਤ ਗੜ੍ਹੀ ਨੇ ਦੱਸਿਆ ਕਿ ਉਹ ਜਿੱਥੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸੰਬੰਧੀ ਹਾਲ ਜਾਨਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ ਸਨ, ਉੱਥੇ ਹੀ ਉਨ੍ਹਾਂ ਵੱਡੇ ਬਾਦਲ ਤੋਂ ਸਿਆਸਤ ਦੀਆਂ ਕਈ ਬਾਰੀਕੀਆਂ ਬਾਰੇ ਵੀ ਗਿਆਨ ਲਿਆ।

ਲਓ ਮੁੱਖ ਮੰਤਰੀ ਨੂੰ ਪਹਿਲਾਂ ਝਟਕਾ! ਖ਼ਾਸ ਮੰਤਰੀ ਨੂੰ ਛੱਡਣੀ ਪੈਣੀ ਕੁਰਸੀ? D5 Channel Punjabi

ਜਸਬੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ 2022 ਦੀਆਂ ਚੋਣਾਂ ਲਈ ਬਿਲਕੁਲ ਸਿਹਤਯਾਬ ਹਨ ਅਤੇ ਉਨ੍ਹਾਂ ਦੀ ਰਹਿਨੁਮਾਈ ਹੇਠ ਹੀ ਅਕਾਲੀ ਦਲ ਬਸਪਾ ਗਠਜੋੜ ਚੋਣਾਂ ਦਾ ਮੋਰਚਾ ਫਤਿਹ ਕਰੇਗਾ। ਪੰਜਾਬ ਦੀ ਤਤਕਾਲੀ ਸਥਿਤੀ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਆਖਿਆ ਕਿ ਲੋਕ ਕੈਪਟਨ ਸਰਕਾਰ ਦੀਆਂ ਖਾਮੀਆਂ ਅਤੇ ਦੋ ਲੀਡਰਾਂ ਦੇ ਆਪਸੀ ਕਲੇਸ਼ ਤੋਂ ਖਫ਼ਾ ਹਨ, ਜਦਕਿ ਆਮ ਆਦਮੀ ਪਾਰਟੀ ਦਾ ਪੰਜਾਬ ’ਚ ਕੋਈ ਵਜੂਦ ਨਹੀਂ ਹੈ, ਅਜਿਹੇ ’ਚ ਅਕਾਲੀ ਦਲ ਹੀ ਲੋਕਾਂ ਕੋਲ ਇਕ ਅਜਿਹਾ ਬਦਲ ਹੈ ਜੋ ਪੰਜਾਬ ਦੀ ਤਰੱਕੀ ਦਾ ਰਾਹ ਬਣ ਸਕਦਾ ਹੈ। ਇਸ ਮੌਕੇ ਬਸਪਾ ਦੇ ਜਨਰਲ ਸਕੱਤਰ ਡਾ. ਨਛੱਤਰਪਾਲ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button