PunjabTop News

ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਮੰਤਰੀ ਸੌਂਦ ਨੇ ਕਿਹਾ ਕਿ ਸਤੰਬਰ ਮਹੀਨੇ ਦੌਰਾਨ ਪਹਿਲੀ ਵਾਰ ਪੰਜਾਬ ‘ਚ ਬਿਜਲੀ ਦੀ ਮੰਗ 16,600 ਮੈਗਾਵਾਟ ਤੱਕ ਪਹੁੰਚੀ ਹੈ। ਬਿਜਲੀ ਦੀ ਮੰਗ ‘ਚ ਹੋਏ ਇਸ ਵੱਡੇ ਵਾਧੇ ਕਾਰਨ ਸੂਬੇ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਕੁਝ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਮੱਸਿਆ ਆ ਰਹੀ ਸੀ, ਜਦਕਿ ਕੁਝ ਮਾਮਲਿਆਂ ‘ਚ ਕੇਂਦਰ ਤੋਂ ਮਿਲਣ ਵਾਲੀ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਸੀ।
ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਬਿਜਲੀ ਸਪਲਾਈ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕਾਂ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਬੰਦ ਪਏ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਠੀਕ ਕਰ ਲਿਆ ਗਿਆ ਹੈ ਤੇ ਸਰਕਾਰੀ ਪਲਾਂਟ ਵੀ ਪੂਰੀ ਸਮਰੱਥਾ ਨਾਲ ਚੱਲ ਰਹੇ ਹਨ।

ਮੰਤਰੀ ਸੌਂਦ ਨੇ ਕਿਹਾ ਕਿ ਸਤੰਬਰ ਮਹੀਨੇ ਦੌਰਾਨ ਪਹਿਲੀ ਵਾਰ ਪੰਜਾਬ ‘ਚ ਬਿਜਲੀ ਦੀ ਮੰਗ 16,600 ਮੈਗਾਵਾਟ ਤੱਕ ਪਹੁੰਚੀ ਹੈ। ਬਿਜਲੀ ਦੀ ਮੰਗ ‘ਚ ਹੋਏ ਇਸ ਵੱਡੇ ਵਾਧੇ ਕਾਰਨ ਸੂਬੇ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਕੁਝ ਥਰਮਲ ਪਲਾਂਟਾਂ ਨੂੰ ਕੋਲੇ ਦੀ ਸਮੱਸਿਆ ਆ ਰਹੀ ਸੀ, ਜਦਕਿ ਕੁਝ ਮਾਮਲਿਆਂ ‘ਚ ਕੇਂਦਰ ਤੋਂ ਮਿਲਣ ਵਾਲੀ ਬਿਜਲੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਸੀ। ਇਨ੍ਹਾਂ ਕਾਰਨਾਂ ਕਰਕੇ ਪੰਜਾਬ ‘ਚ ਬਿਜਲੀ ਦੀ ਕਮੀ ਦੀ ਸਥਿਤੀ ਬਣੀ।

ਮੰਤਰੀ ਸੌਂਦ ਨੇ ਕਿਹਾ ਕਿ ਕਮਜ਼ੋਰ ਮਾਨਸੂਨ ਤੇ ਐਲ ਨੀਨੋ ਵਰਗੇ ਮੌਸਮੀ ਕਾਰਨਾਂ ਨੇ ਵੀ ਬਿਜਲੀ ਦੀ ਮੰਗ ਅਤੇ ਸਪਲਾਈ ‘ਤੇ ਅਸਰ ਪਾਇਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਟੀਮ ਨੇ ਦਿਨ-ਰਾਤ ਮਿਹਨਤ ਕਰਕੇ ਪੈਦਾ ਹੋਈਆਂ ਸਮੱਸਿਆਵਾਂ ਨੂੰ ਹੱਲ ਕੀਤਾ ਹੈ। ਹੁਣ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਵੀ ਚਾਲੂ ਕਰ ਦਿੱਤਾ ਗਿਆ ਹੈ ਤੇ ਪੰਜਾਬ ਦੇ 10 ਸਰਕਾਰੀ ਬਿਜਲੀ ਪਲਾਂਟ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰ ਰਹੇ ਹਨ।

ਮੰਤਰੀ ਨੇ ਉਦਯੋਗ ਇੰਡਸਟਰੀ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਹੁਣ ਸੂਬੇ ਦੀ ਇੰਡਸਟਰੀ ਨੂੰ ਬਿਜਲੀ ਸਬੰਧੀ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਿਜਲੀ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦਿਨ ਕਿਸਾਨਾਂ ਨੂੰ ਬਿਜਲੀ ਸਪਲਾਈ ਸਬੰਧੀ ਆਈ ਸਮੱਸਿਆ ਨੂੰ ਵੀ ਹੱਲ ਕਰ ਲਿਆ ਗਿਆ ਹੈ। ਕਿਸਾਨਾਂ ਨੂੰ ਹੁਣ ਰੋਜ਼ਾਨਾ ਦੋ ਘੰਟੇ ਵਾਧੂ ਬਿਜਲੀ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਸਰਕਾਰ ਦਾ ਧਿਆਨ ਆਮ ਲੋਕਾਂ, ਕਿਸਾਨਾਂ ਤੇ ਉਦਯੋਗ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ‘ਤੇ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button