ਰਣਜੀਤ ਸਾਗਰ ਝੀਲ ‘ਚ ਜਲਦ ਹੀ ਜਲ ਬੱਸਾਂ ਵਿਦੇਸ਼ਾਂ ਦੀ ਤਰਜ਼ ‘ਤੇ ਚੱਲਦੀਆਂ ਨਜ਼ਰ ਆਉਣਗੀਆਂ। ਪੰਜਾਬ ਸਰਕਾਰ ਨੇ ਕਰੀਬ ਅੱਠ ਸਾਲਾਂ ਬਾਅਦ ਮੁੜ ਬੱਸਾਂ ਚਲਾਉਣ ਦੀ ਰਣਨੀਤੀ ਬਣਾਈ ਹੈ। ਬੱਸਾਂ ਦੇ ਫਿਟਨੈਸ ਸਰਟੀਫਿਕੇਟ ਲੈਣ ਦੀ ਪ੍ਰਕਿਰਿਆ ਚੱਲ ਰਹੀ ਹੈ।ਰਣਜੀਤ ਸਾਗਰ ਝੀਲ ‘ਚ ਜਲ ਬੱਸ ਚਲਾਉਣ ਨੂੰ ਲੈ ਕੇ ਇਕ ਉੱਚ ਪੱਧਰੀ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਜਲ ਬੱਸ ਚਲਾਏ ਜਾਣ ਨੂੰ ਲੈ ਕੇ ਹਰੀ ਝੰਡੀ ਦੇ ਦਿੱਤੀ ਗਈ। ਹੁਣ ਸੈਰ-ਸਪਾਟਾ ਵਿਭਾਗ ਨੇ ਹਰੀਕੇ ਵਿਖੇ ਖੜ੍ਹੀ ਜਲ ਬੱਸ ਦੀ ਚੈਕਿੰਗ ਕਰਵਾਈ ਹੈ। ਇਸ ਜਲ ਬੱਸ ਨੂੰ ਰਣਜੀਤ ਸਾਗਰ ਝੀਲ ‘ਚ ਚਲਾਏ ਜਾਣ ਤੋਂ ਪਹਿਲਾਂ ਜੰਗਲਾਤ ਵਿਭਾਗ ਤੋਂ ਵੀ ਸਲਾਹ ਲਈ ਜਾ ਸਕਦੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਖਜ਼ਾਨੇ ‘ਚੋਂ ਖ਼ਰਚ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ ਨਾਲ ਖ਼ਰੀਦੀ ਜਲ ਬੱਸ ਕੰਡਮ ਹੋਣ ਲੱਗ ਪਈ ਸੀ। ਇਸ ਦਾ ਮੁੜ ਫਿੱਟਨੈੱਸ ਸਰਟੀਫਿਕੇਟ ਮਿਲਣ ‘ਤੇ ਜਲ ਬੱਸ ਨੂੰ ਚਲਾਇਆ ਜਾਵੇਗਾ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.