ਲੋਕ ਸਭਾ ਚੋਣਾਂ ‘ਚ 13-0 ਦੀ ਅਸਫਲਤਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ (ਆਪ) ‘ਚ ਮੰਤਰੀ ਮੰਡਲ ‘ਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਲਈ ਤਿਹਾੜ ਜੇਲ ਪਹੁੰਚੇ। ਇਹ ਮੁਲਾਕਾਤ ਕਰੀਬ ਵੀਹ ਮਿੰਟ ਚੱਲੀ।
ਮੁੱਖ ਮੰਤਰੀ ਮਾਨ ਤੋਂ ਇਲਾਵਾ ਕੈਬਨਿਟ ‘ਚ 15 ਮੰਤਰੀ ਸ਼ਾਮਲ ਹਨ। ਇਨ੍ਹਾਂ ‘ਚ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ. ਟੀ. ਓ., ਚੇਤਨ ਸਿੰਘ ਜੌੜਾਮਾਜਰਾ, ਡਾ. ਅਨਮੋਲ ਗਗਨ ਮਾਨ, ਬਲਕਾਰ ਸਿੰਘ ਅਤੇ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹਨ। ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸਿਰਫ 3 ਸੀਟਾਂ ਹੀ ਜਿੱਤ ਸਕੀ ਸੀ। ਚੋਣ ਨਤੀਜਿਆਂ ਦੌਰਾਨ 4 ਮੰਤਰੀਆਂ ਅਤੇ 3 ਵਿਧਾਇਕਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.