Breaking NewsD5 specialNewsPunjab

ਪੰਜਾਬ ‘ਚ ਲੌਕਡਾਊਨ ਵਧਾਉਣ ਬਾਰੇ ਸਿਹਤ ਮੰਤਰੀ ਦਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ‘ਚ ਇੱਕ ਵਾਰ ਫਿਰ ਤੋਂ ਲੋਕਡਾਊਨ ਲਗਾਇਆ ਜਾ ਸਕਦਾ ਹੈ। ਹੁਣ ਇਹ ਹਾਲਤ ਇੱਕ ਵਾਰ ਫਿਰ ਤੋਂ ਬਣਦੀ ਹੋਈ ਵਿਖਾਈ ਦੇ ਰਹੀ ਹੈ। ਜਿਸ ਤੋਂ ਬਾਅਦ ਸੂਬੇ ਅੰਦਰ ਮੁੜ ਮੁਕੰਮਲ ਤੌਰ ‘ਤੇ ਤਾਲਾਬੰਦੀ ਲਾਗੂ ਕਰਨ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ। ਇਸ ਬਾਰੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਅੰਦਰ ਕੋਰੋਨਾ ਦੇ ਕੇਸ ਵੱਡੀ ਗਿਣਤੀ ‘ਚ ਵੱਧ ਜਾਂਦੇ ਹਨ ਅਤੇ ਹਾਲਾਤ ਖਰਾਬ ਹੁੰਦੇ ਹਨ ਤਾਂ ਸੂਬੇ ਅੰਦਰ ਮੁੜ ਮੁਕੰਮਲ ਤੌਰ ‘ਤੇ ਤਾਲਾਬੰਦੀ ਕੀਤੀ ਜਾ ਸਕਦੀ ਹੈ।

ਸਕੂਲ ਪ੍ਰਿੰਸੀਪਲ ਦੀ ਮਾੜੀ ਹਰਕਤ, Video Leak

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਕਿਸੇ ਵੀ ਸਮੇਂ ਵੀ ਸੂਬੇ ਦੀਆਂ ਸਰਹੱਦਾਂ ਸੀਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਹਾਲਾਤ ਵਿਗੜਦੇ ਹਨ ਤਾਂ ਸੂਬੇ ‘ਚ ਮੁੜ ਤਾਲਾਬੰਦੀ-1 ਵਾਲੀ ਸਥਿਤੀ ਪੈਦਾ ਹੋ ਜਾਵੇਗੀ। ਫਿਲਹਾਲ ਪੰਜਾਬ ‘ਚ ਹਫਤੇ ਦੇ ਆਖਰੀ ਦਿਨਾਂ ਸ਼ਨੀਵਾਰ ਅਤੇ ਐਤਵਾਰ ਦੀ ਤਾਲਾਬੰਦੀ ਲਾਗੂ ਹੈ, ਜਦੋਂ ਕਿ ਰਾਤ ਦਾ ਕਰਫਿਊ ਵੀ ਲਾਗੂ ਹੈ ਪਰ ਜੇਕਰ ਪੰਜਾਬ ਅੰਦਰ ਕੋਰੋਨਾ ਦੇ ਕੇਸ ਵੱਧਦੇ ਹਨ ਤਾਂ ਫਿਰ ਪੰਜਾਬ ਵਾਸੀ ਪੂਰੀ ਤਰ੍ਹਾਂ ਨਾਲ ਤਾਲਾਬੰਦੀ ਲਈ ਤਿਆਰ ਰਹਿਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button