
ਸਰਕਾਰੀ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਲਈ ਅਹਿਮ ਖਬਰ ਹੈ। ਪੰਜਾਬ ਰਾਜ ’ਚ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ (ਆਈ.ਏ.ਐੱਸ.) ਵੱਲੋਂ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਜਿੱਥੇ ਗਿਣਤੀ ਕੇਂਦਰ ਬਣਾਏ ਗਏ ਹਨ, ’ਚ ਮਿਤੀ 29 ਮਈ, 2026 ਨੂੰ ਛੁੱਟੀ ਐਲਾਨ ਕੀਤੀ ਗਈ ਹੈ।
ਜ਼ਿਲ੍ਹਾ ਬਰਨਾਲਾ ’ਚ ਵੋਟਾਂ ਦੀ ਗਿਣਤੀ ਲਈ ਐਸ.ਡੀ. ਕਾਲਜ, ਬਰਨਾਲਾ, ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਦੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ। ਗਿਣਤੀ ਦੇ ਇਸ ਅਹਿਮ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਗਿਣਤੀ ਕੇਂਦਰਾਂ ’ਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲੇ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ।ਪੰਜਾਬ ਵਿੱਚ 28 ਮਈ ਨੂੰ ਵੀ ਛੁੱਟੀ ਰਹੇਗੀ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਇਸ ਸੰਬੰਧੀ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇੱਕ ਨੋਟੀਫਿਕੇਸ਼ਨ ਭੇਜਿਆ ਹੈ। ਜਿਸ ਦੇ ਮੱਦੇਨਜ਼ਰ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਹੁਣ 28 ਮਈ ਨੂੰ ਬੰਦ ਰਹਿਣਗੇ। ਜਾਣਕਾਰੀ ਪੰਜਾਬ ਵਿੱਚ ਈਦ ਦੀ ਛੁੱਟੀ ਬਦਲੀ ਗਈ ਹੈ। ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ, ਈਦ ਦੀ ਛੁੱਟੀ ਪਹਿਲਾਂ 27 ਮਈ ਨੂੰ ਹੋਣੀ ਸੀ। ਪਰ ਸਰਕਾਰ ਨੇ ਇਹ ਫੈਸਲਾ ਭਾਰਤ ਸਰਕਾਰ ਦੁਆਰਾ ਸੋਧ ਤੋਂ ਬਾਅਦ ਲਿਆ, ਕਿ ਛੁੱਟੀ 28 ਮਈ ਨੂੰ ਹੋਏਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




