PunjabTop News

ਪੰਜਾਬ ‘ਚ ਸਰਕਾਰੀ ਹਸਪਤਾਲਾਂ ਦੀ OPD ਦਾ ਬਦਲਿਆ ਸਮਾਂ, ਨਵੀਂ Timing ਭਲਕੇ ਤੋਂ ਲਾਗੂ

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਿਹਤ ਵਿਭਾਗ ਨੇ ਮਰੀਜ਼ਾਂ ਦੀ ਸਹੂਲਤ ਅਤੇ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਨਵਾਂ ਸਮਾਂ ਤੈਅ ਕੀਤਾ ਹੈ। ਇਹ ਵਿਵਸਥਾ 16 ਅਕਤੂਬਰ, 2026 ਤੋਂ ਲਾਗੂ ਹੋਵੇਗਾ। ਪੰਜਾਬੀਸੱਭਿਆਚਾਰਕ ਸਮਾਗਮ
ਬਠਿੰਡਾ ਦੇ ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਨਵੇਂ ਹੁਕਮਾਂ ਅਨੁਸਾਰ, ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਉਪਲਬਧ ਹੋਣਗੀਆਂ। ਇਹ ਬਦਲਾਅ ਪਹਿਲਾਂ ਲਾਗੂ ਸਮੇਂ ਵਿੱਚ ਕੀਤਾ ਗਿਆ ਹੈ, ਤਾਂ ਜੋ ਮਰੀਜ਼ਾਂ ਨੂੰ ਸੁਵਿਧਾਜਨਕ ਇਲਾਜ ਮਿਲ ਸਕੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਐਮਰਜੈਂਸੀ ਮਰੀਜ਼ਾਂ ਨੂੰ ਕਿਸੇ ਵੀ ਸਮੇਂ ਡਾਕਟਰੀ ਦੇਖਭਾਲ ਮੁਹੱਈਆ ਕਰਵਾਈ ਜਾਏਗੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button