Breaking NewsD5 specialIndiaNewsPunjabTop News

ਪੰਜਾਬ ‘ਚ ਸਿੱਖ ਚਿਹਰਾ ਹੋਵੇਗਾ AAP ਦਾ CM ਉਮੀਦਵਾਰ, ਜ਼ਲਦ ਹੋਵੇਗਾ ਐਲਾਨ

ਅੰਮ੍ਰਿਤਸਰ/ਨਵੀਂ ਦਿੱਲੀ : ਪੰਜਾਬ ਆਪ ‘ਚ ਸ਼ਾਮਿਲ ਹੋਏ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਸ਼ਾਮਿਲ ਕਰਵਾਉਣ ਦੇ ਨਾਲ ਹੀ ਸੀਐਮ ਅਰਵਿੰਦ ਕੇਜਰੀਵਾਲ ਨੇ ਸਾਫ਼ ਕਰ ਦਿੱਤਾ ਕਿ ਪੰਜਾਬ ‘ਚ ਆਪ ਸੀਐਮ ਉਮੀਦਵਾਰ ਸਿੱਖ ਚਿਹਰਾ ਹੋਵੇਗਾ ਅਤੇ ਇਸਦਾ ਐਲਾਨ ਜ਼ਲਦ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ‘ਤੇ ਮੰਥਨ ਚੱਲ ਰਿਹਾ ਹੈ ਅਤੇ ਅਜਿਹਾ ਸਿੱਖ ਚਿਹਰਾ ਹੋਵੇਗਾ, ਜਿਸ ‘ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ। ਦੱਸ ਦਈਏ ਕਿ ਸੀਐਮ ਅਰਵਿੰਦ ਕੇਜਰੀਵਾਲ ਨੇ ਕੁੰਵਰ ਵਿਜੇ ਪ੍ਰਤਾਪ ਨੂੰ ‘ਆਪ’ ‘ਚ ਸ਼ਾਮਿਲ ਕਰਵਾਉਣ ਤੋਂ ਬਾਅਦ ਸ਼੍ਰੀ ਹਰਿਮੰਦਿਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਕੇਜਰੀਵਾਲ ਦੇ ਆਉਣ ਤੋਂ ਪਹਿਲਾਂ ਸਿਆਸੀ ਧਮਾਕਾ ! ਢੀਂਡਸਾ ਧੜਾ ਵੀ ਪਹੁੰਚੇਗਾ ਸ੍ਰੀ ਦਰਬਾਰ ਸਾਹਿਬ ! ਆਪ ਨਾਲ ਪਊ ਜੱਫੀ?

ਉਥੇ ਹੀ ‘ਆਪ’ ‘ਚ ਸ਼ਾਮਿਲ ਹੋਏ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਦੱਸਣ ਦਾ ਕਿ ਰਾਜਨੀਤੀ ਕਿਸ ਨੂੰ ਕਹਿੰਦੇ ਹਨ। ਉਨ੍ਹਾਂ ਨੇ ਕਿਹਾ ਕੀ ਹੁਣ ਅਸੀਂ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰਨ ਆਏ ਹਾਂ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀ ਸਰਕਾਰ ਦੇ ਸਮੇਂ ‘ਚ ਜੇਕਰ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਹੀ ਸਜ਼ਾ ਨਹੀਂ ਮਿਲੀ ਤਾਂ ਫਿਰ ਆਮ ਜਨਤਾ ਸਰਕਾਰ ਤੋਂ ਇਨਸਾਫ ਦੀ ਕੀ ਉਂਮੀਦ ਰੱਖੇਗੀ।

ਕੇਜਰੀਵਾਲ ਦੇ ਆਉਣ ਤੋਂ ਪਹਿਲਾਂ ਸਿਆਸੀ ਧਮਾਕਾ ! ਢੀਂਡਸਾ ਧੜਾ ਵੀ ਪਹੁੰਚੇਗਾ ਸ੍ਰੀ ਦਰਬਾਰ ਸਾਹਿਬ ! ਆਪ ਨਾਲ ਪਊ ਜੱਫੀ?

ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਪਾਰਟੀਆਂ ਦੇ ਨੇਤਾ ਕੁਰਸੀ ਲਈ ਕੁੱਤੇ – ਬਿੱਲੀਆਂ ਦੀ ਤਰ੍ਹਾਂ ਲੜ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਇਸ ਸਮੇਂ ਪੂਰਾ ਮਾਫੀਆ ਰਾਜ ਸਥਾਪਤ ਹੋ ਚੁੱਕਿਆ ਹੈ। ਹੁਣ ਪੰਜਾਬ ਨੂੰ ਇਸ ਮਾਫੀਆ ਤੋਂ ਬਚਾਉਣ ਦੀ ਲੋੜ ਹੈ। ਉਥੇ ਹੀ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਵੀ ਅਫ਼ਸਰ ਸੀ ਅਤੇ ਕੁੰਵਰ ਵਿਜੇ ਪ੍ਰਤਾਪ ਵੀ ਅਫਸਰ ਹਨ। ਇਸ ਲਈ ਇਹ ਮੇਰੇ ਭਰਾ ਹਨ। ਪਾਰਟੀ ‘ਚ ਸ਼ਾਮਿਲ ਹੋਣ ਨੂੰ ਲੈ ਕੇ ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਣ ‘ਤੇ ਬਰਗਾੜੀ ਦੇ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਮਿਲੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button