Breaking NewsD5 specialNewsPunjab

ਪੰਜਾਬ ‘ਚ ਸੋਮਵਾਰ ਨੂੰ ਕੋਰੋਨਾ ਦੇ 1271 ਨਵੇਂ ਮਰੀਜ਼, 46 ਮੌਤਾਂ

ਚੰਡੀਗੜ੍ਹ : ਪੰਜਾਬ ‘ਚ ਕੋਰੋਨਾ ਸੰਕਰਮਣ ਨਾਲ 46 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧਕੇ 3284 ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਦੇਰ ਸ਼ਾਮ ਮੀਡੀਆ ਬੁਲੇਟਿਨ ਅਨੁਸਾਰ ਜਲੰਧਰ ‘ਚ ਅੱਠ, ਮੋਹਾਲੀ ‘ਚ ਸੱਤ, ਹੁਸ਼ਿਆਰਪੁਰ ‘ਚ ਛੇ, ਲੁਧਿਆਣਾ ‘ਚ ਛੇ, ਗੁਰਦਾਸਪੁਰ ‘ਚ ਪੰਜ, ਅੰਮ੍ਰਿਤਸਰ ‘ਚ ਚਾਰ, ਕਪੂਰਥਲਾ, ਪਠਾਨਕੋਟ ਅਤੇ ਤਰਨਤਾਰਨ ‘ਚ ਦੋ – ਦੋ ਅਤੇ ਬਠਿੰਡਾ, ਫਤਿਹਗੜ੍ਹ ਸਾਹਿਬ, ਮਾਨਸਾ ਅਤੇ ਸੰਗਰੂਰ ‘ਚ ਇੱਕ – ਇੱਕ ਵਿਅਕਤੀ ਦੀ ਮੌਤ ਹੋਈ ਹੈ।

ਸਵੇਰੇ ਸਵੇਰੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ,ਹੁਣ ਕਰਨਗੇ ਵੱਡਾ ਧਮਾਕਾ,ਮੋਦੀ ਨੂੰ ਵੀ ਲੈਣਾ ਪਵੇਗਾ ਆਹ ਫੈਸਲਾ!

ਸੂਬੇ ‘ਚ ਬੀਤੇ ਦਿਨ ਕੋਰੋਨਾ ਪੌਜ਼ੀਟਿਵ 1271 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦੋਂ ਕਿ ਤੰਦਰੁਸਤ ਹੋਣ ਵਾਲਿਆਂ ਦੀ ਗਿਣਤੀ 2033 ਹੈ। ਬੁਲੇਟਿਨ ਅਨੁਸਾਰ ਸੂਬੇ ‘ਚ ਹੁਣ ਤੱਕ 111375 ਲੋਕ ਸੰਕਰਮਿਤ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 90345 ਲੋਕ ਠੀਕ ਹੋ ਚੁੱਕੇ ਹਨ। ਇਸ ਸਮੇਂ ਸਰਗਰਮ ਮਾਮਲਿਆਂ ਦੀ ਗਿਣਤੀ 17746 ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button