Breaking NewsD5 specialNewsPunjabTop News

ਪੰਜਾਬ ‘ਚ ਹੁਣ ਤੋਂ 1 ਘੰਟੇ ਲਈ ਕਰਫਿਊ, ਸੜਕਾਂ ‘ਤੇ ਨਹੀਂ ਆਉਣਗੇ ਵਾਹਨ

ਪਟਿਆਲਾ :  ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਯਾਨੀਕਿ ਅੱਜ ਸਵੇਰੇ 11 ਤੋਂ 12 ਵਜੇ ਤੱਕ ਪੰਜਾਬ ਵਿਚ ਕਰਫਿਊ ਰਹੇਗਾ। ਇਸ ਸਮੇਂ ਦੌਰਾਨ ਸੜਕਾਂ ‘ਤੇ ਵਾਹਨ ਨਹੀਂ ਆਉਣਗੇ। ਕੋਰੋਨਾ ਕਰਕੇ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਲਈ ਮੌਨ ਰੱਖਣ ਦੀ ਅਪੀਲ ਕੀਤੀ ਗਈ ਹੈ।ਇਸ ਸਮੇਂ ਦੌਰਾਨ ਸੜਕਾਂ ਉਤੇ ਵਾਹਨ ਨਹੀਂ ਆਉਣਗੇ। ਕੋਰੋਨਾ ਕਰਕੇ ਮਰੇ ਲੋਕਾਂ ਨੂੰ ਸ਼ਰਧਾਂਜਲੀ ਲਈ ਮੌਨ ਰੱਖਣ ਦੀ ਅਪੀਲ ਕੀਤੀ ਗਈ ਹੈ।

ਭਾਰਤ ਬੰਦ ਤੋਂ ਬਾਅਦ ਆਈ ਖੁਸ਼ਖਬਰੀ !ਫੋਨ ਕਲ ਦੀ ਦੂਰੀ ਖ਼ਤਮ !ਪ੍ਰਧਾਨ ਨੇ ਦੱਸੀ ਸਾਰੀ ਗੱਲ !

ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਡੀ. ਸੀਜ਼. ਨੇ ਲੋਕਾਂ ਨੂੰ ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ ਅਤੇ ਇਸ ਦੇ ਨਾਲ ਹੀ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਜ਼ਿਲ੍ਹਿਆਂ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਉਹ ਆਪਣੇ-ਆਪਣੇ ਪਿੰਡਾਂ ‘ਚ ਲੋਕਾਂ ਨੂੰ ਜਾਗਰੂਕ ਕਰਕੇ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਚੁੱਪੀ ਧਾਰਨ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button