ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ
ਪੰਜਾਬ 'ਚ 14 ਫਰਵਰੀ ਨੂੰ ਵੋਟਿੰਗ, ਨਤੀਜੇ 10 ਮਾਰਚ

ਨਵੀਂ ਦਿੱਲੀ/ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਅੱਜ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਆਮ ਚੋਣਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਹੈ।ਚੋਣ ਸ਼ਡਿਊਲ ਜਾਰੀ ਹੋਣ ਦੇ ਨਾਲ ਹੀ ਸੂਬੇ ਵਿੱਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵਲੋਂ ਅੱਜ ਐਲਾਨੇ ਗਏ 7 ਪੜਾਵਾਂ ਦੇ ਚੋਣ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਦੂਸਰੇ ਪੜਾਅ ਦੋਰਾਨ ਇਕ ਗੇੜ ਵਿਚ ਹੋਣ ਵਾਲੀਆਂ ਪੰਜਾਬ ਰਾਜ ਚੋਣਾਂ ਦੀ ਸਮਾਂ ਸਾਰਣੀ ਮੁਤਾਬਕ ਪੰਜਾਬ ਦੇ ਸਮੂਹ 117 ਵਿਧਾਨ ਸਭਾ ਹਲਕਿਆਂ ਲਈ ਵੋਟਾਂ 14 ਫਰਵਰੀ, 2022 ਨੂੰ ਪੈਣਗੀਆਂ।
ਪੰਜਾਬ ’ਚ ਹੋਊ ਝਾੜੂ ਹੀ ਝਾੜੂ, ਕੇਜਰੀਵਾਲ ਦਾ ਨਵਾਂ ਧਮਾਕਾ! D5 Channel Punjabi
ਚੋਣ ਸਮਾਂ ਸਾਰਣੀ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨੋਟੀਫ਼ਿਕੇਸ਼ਨ 21 ਜਨਵਰੀ 2022 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ 28 ਜਨਵਰੀ 2022 ਹੋਵੇਗੀ। 29 ਜਨਵਰੀ 2022 ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022 ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਆਮ ਚੋਣਾਂ ਦੇ ਐਲਾਨ ਨਾਲ ਹੀ ਸੂਬੇ ਅੰਦਰ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਅੰਦਰ ਕੁੱਲ 2 ਕਰੋੜ 12 ਲੱਖ 75 ਹਜ਼ਾਰ 66 ਵੋਟਰ ਹਨ, । ਉਨ੍ਹਾਂ ਅੱਗੇ ਦੱਸਿਆ ਕਿ ਰਾਜ ਅੰਦਰ ਕੁੱਲ 14 ਹਜ਼ਾਰ 751 ਸਥਾਨਾਂ ‘ਤੇ 24689 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਕੇਂਦਰ ਦਾ ਕਿਸਾਨਾਂ ‘ਤੇ ਵੱਡਾ ਐਕਸ਼ਨ || D5 Channel Punjabi
ਉਨ੍ਹਾਂ ਕਿਹਾ ਕਿ ਇਸ ਪੰਜਾਬ ਰਾਜ ਵਿਚ ਚੋਣ ਪ੍ਰਕਿਰਿਆ ਦੋਰਾਨ ਨਿਯਮਾਂ ਦੀ ਪਾਲਣਾ ਇੰਨ ਬਿੰਨ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਾ. ਰਾਜੂ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ 15 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਕ ਪਾਰਟੀਆਂ ਅਤੇ ਚੋਣਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਚੋਣ ਰੈਲੀ,ਰੋਡ ਸ਼ੋ,ਪਦ ਯਾਤਰਾ, ਸਾਈਕਲ/ਵਹੀਕਲਜ ਯਾਤਰਾ, ਕੱਢਣ ਅਤੇ ਨੁੱਕੜ ਮੀਟਿੰਗ ਅਤੇ ਸਭਾ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਰਾਤ 8 ਵਜੇ ਤੋਂ ਸਵੇਰੇ 8 ਵਜੇ ਤੱਕ ਕਿਸੇ ਵੀ ਕਿਸਮ ਦੇ ਚੋਣ ਪ੍ਰਚਾਰ ਕਰਨ ਤੇ ਅਗਲੇ ਹੁਕਮਾਂ ਤੱਕ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਹੁਣ ਤੱਕ ਪੰਜਾਬ ਰਾਜ ਨੂੰ 75 ਕੰਪਨੀ ਕੇਂਦਰੀ ਹਥਿਆਰਬੰਦ ਸੁਰੱਖਿਆ ਦਸਤਿਆਂ ਦੀ ਭੇਜੀ ਗਈ ਹਨ 50 ਕੰਪਨੀਆਂ 10 ਜਨਵਰੀ 2022 ਨੂੰ ਸੂਬੇ ਵਿਚ ਪਹੁੰਚ ਜਾਣਗੀਆਂ।
Aam Aadmi Party ਦਾ ਵੱਡਾ ਧਮਾਕਾ! Bhagwant Mann ਹੋਊ CM Face? ਕਰਤਾ ਐਲਾਨ | D5 Channel Punjabi
ਉਨ੍ਹਾਂ ਦੱਸਿਆ ਕਿ ਰਾਜ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਵੋਟਾਂ ਪਾਉਣ ਦਾ ਕੰਮ ਈ.ਵੀ. ਐਮ ਅਤੇ ਵੀ.ਵੀ.ਪੈਟ ਦੀ ਮਦਦ ਨਾਲ ਕੀਤਾ ਜਾਵੇਗਾ* । ਇਸ ਤੋਂ ਇਲਾਵਾ ਚੋਣਾ ਨੁੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਵਿਧਾ ਐਪ, ਸੀ.ਵੀਜਲ,ਪੀ.ਡਬਲਿਊ.ਡੀ ਨਾਮੀ ਐਪ ਅਤੇ ਵੋਟਰ ਹੈਲਪ ਲਾਈਨ ਐਪ ਲਾਂਚ ਕੀਤਾ ਗਿਆ ਹੈ । ਸੀ ਵੀਜਲ ਐਪ ਰਾਹੀ ਰਜਿਸਟਰ ਕੀਤੀ ਗਈ ਸ਼ਿਕਾਇਤ ਨੂੰ 100 ਮਿੰਟ ਵਿੱਚ ਹੱਲ ਕੀਤਾ ਜਾਵੇਗਾ।ਇਸੇ ਤਰ੍ਹਾ ਸੁਵਿਧਾ ਐਪ ਰਾਹੀ ਉਮੀਦਵਾਰ ਹਰ ਤਰ੍ਹਾ ਦੀ ਪ੍ਰਵਾਨਗੀ ਜਿਵੇ ਕਿ ਰੈਲੀ ਆਦਿ ਲਈ ਵੀ ਜਲਦ ਹਾਸਲ ਕਰ ਸਕਦਾ ਹੈ। ਉਨ੍ਹਾ ਕਿਹਾ ਕਿ ਰਾਜ ਵਿੱਚ ਭੈਅ ਮੁਕਤ ਅਤੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਸਰਵਾਈਲੈਸ਼ ਟੀਮਾਂ,ਫਲਾਈਇੰਗ ਸੂਕੈਅਡ, ਆਦਿ ਵਰਗੀਆ ਕਈ ਟੀਮਾਂ ਕੰਮ ਕਰਨਗੀਆ ਅਤੇ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਵੀ ਤਾਇਨਾਤ ਕੀਤੇ ਜਾਣਗੇ।
BIG NEWS : ਕਿਸਾਨਾਂ ਨੇ ਖੋਲ੍ਹਿਆ ਮੋਰਚਾ, ਵੱਡੀ ਸਾਜ਼ਿਸ਼ ‘ਤੋਂ ਚੁੱਕਿਆ ਪਰਦਾ, ਵੱਡੇ ਖੁਲਾਸੇ | D5 Channel Punjabi
ਡਾ. ਰਾਜੂ ਵੱਲੋਂ ਚੋਣ ਜਾਬਤਾ ਲਾਗੂ ਹੋਣ ਉਪਰੰਤ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਜ਼, ਸੀਨੀਅਰ ਸੁਪਰੀਡੈਂਟ ਆਫ ਪੁਲਿਸ/ ਕਮਿਸ਼ਨਰ ਆਫ ਪੁਲਿਸ ਨਾਲ ਆਦਰਸ ਚੋਣ ਜਾਬਤੇ ਨੂੰ ਲਾਗੂ ਕਰਨ ਹਿੱਤ ਵੀਡੀਉ ਕਾਨਫਰੰਸ ਕੀਤੀ ਗਈ ਅਤੇ ਉਨ੍ਹਾ ਨੁੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਅਤੇ ਚੋਣ ਤਿਆਰੀਆਂ ਦਾ ਜਾਇਜਾਂ ਲਿਆ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.