Breaking NewsD5 specialNewsPoliticsPunjab

ਪੰਜਾਬ ‘ਚ 16 ਨਵੰਬਰ ਤੋਂ ਖੁਲ੍ਹਣਗੇ University ਅਤੇ College, ਕੈਪਟਨ ਸਰਕਾਰ ਨੇ ਜਾਰੀ ਕੀਤੇ ਨਿਰਦੇਸ਼

ਪਟਿਆਲਾ : ਪੰਜਾਬ ‘ਚ 16 ਨਵੰਬਰ ਤੋਂ ਸਾਰੇ ਕਾਲਜ਼-ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਸਥਾਨ ਖੁੱਲ੍ਹ ਜਾਣਗੇ। ਮੈਡੀਕਲ ਸਿੱਖਿਆ ਅਤੇ ਰਿਸਰਚ ਅਤੇ ਤਕਨੀਕੀ ਸੰਸਥਾਵਾਂ ਨੂੰ ਵੀ ਖੋਲਿਆ ਜਾਵੇਗਾ। ਹਾਲਾਂਕਿ ਕੰਟੇਨਮੈਂਟ ਜੋਨ ਦੇ ਬਾਹਰ ਦੀਆਂ ਹੀ ਸੰਸਥਾਵਾਂ ਨੂੰ ਖੋਲ੍ਹੇ ਜਾਣ ਦੀ ਅਨੁਮਤੀ ਮਿਲੀ ਹੈ। ਹਾਲਾਂਕਿ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਵਿਭਾਗ ਦੇ ਅਨੁਸਾਰ ਯੂਨੀਵਰਸਟੀਆਂ ਅਤੇ ਕਾਲਜਾਂ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਨੌਂ ਨਵੰਬਰ ਤੋਂ ਹੀ ਸ਼ੁਰੂ ਹੋ ਜਾਣਗੀਆਂ। ਸੂਬਾ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ – ਨਿਰਦੇਸ਼ਾਂ ਦੇ ਤਹਿਤ ਇਹ ਫੈਸਲਾ ਲਿਆ ਹੈ।

BIG BREAKING-ਹੁਣੇ-ਹੁਣੇ ਆਈ ਵੱਡੀ ਖਬਰ,ਕਿਸਾਨਾਂ ਨੇ ਅੱਗੇ ਅੱਗੇ ਭਜਾਏ ਲੀਡਰ ?

ਇਸ ਸੰਬੰਧ ‘ਚ ਵੀਰਵਾਰ ਨੂੰ ਜਾਰੀ ਆਦੇਸ਼ ‘ਚ ਕਿਹਾ ਗਿਆ ਹੈ ਕਿ 16 ਨਵੰਬਰ ਤੋਂ ਖੁੱਲਣ ਵਾਲੇ ਸਾਰੇ ਵਿੱਦਿਅਕ ਸੰਸਥਾਵਾਂ ਦੇ ਪ੍ਰਸ਼ਾਸਨੀ ਵਿਭਾਗਾਂ ਨੂੰ ਕੇਂਦਰੀ ਸਿਹਤ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਕਲਿਆਣ ਅਤੇ ਪਰਿਵਾਰ ਕਲਿਆਣ ਵਿਭਾਗ ਦੇ ਕੋਵਿਡ ਪ੍ਰੋਟੋਕਾਲ ਦਾ ਸਖਤੀ ਨਾਲ ਪਾਲਣ ਕਰਨਾ ਹੋਵੇਗਾ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ 30 ਸਤੰਬਰ ਨੂੰ ਸਿੱਖਿਆ ਸੰਸਥਾਵਾਂ ਨੂੰ ਖੋਲ੍ਹਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ।

ਲਓ ਦਿੱਲੀ ਵੱਲ ਨੂੰ ਸਿੱਧੇ ਹੋਗੇ ਪੰਜਾਬ ਦੇ ਕਿਸਾਨ,ਅੱਜ ਕਰਕੇ ਹੱਟਣਗੇ ਵੱਡਾ ਕਾਂਡ?

ਇਨ੍ਹਾਂ ਨਿਰਦੇਸ਼ਾਂ ਮੁਤਾਬਕ ਖੋਜਕਰਤਾ, ਵਿਗਿਆਨ ਅਤੇ ਤਕਨੀਕੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਦੀ ਪੜਾਈ ‘ਚ ਪ੍ਰਯੋਗਸ਼ਾਲਾ ਅਤੇ ਪ੍ਰੈਕਟੀਕਲ ਦੀ ਲੋੜ ਹੁੰਦੀ ਹੈ, ਅਜਿਹੇ ਵਿਦਿਆਰਥੀਆਂ ਲਈ ਸੰਸਥਾਵਾਂ ਖੋਲ੍ਹਣ ਦੀ ਅਨੁਮਤੀ ਸਰਕਾਰ ਨੇ ਦਿੱਤੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਇਨ੍ਹਾਂ ਦਿਸ਼ਾ – ਨਿਰਦੇਸ਼ਾਂ ਦਾ ਪਾਲਣ ਕਰਦੇ ਹੋਏ ਪੰਜਾਬ ਸਰਕਾਰ ਨੇ ਪਿਛਲੀ 12 ਅਕਤੂਬਰ ਨੂੰ ਸੂਬੇ ‘ਚ 15 ਅਕਤੂਬਰ ਤੋਂ ਬਾਅਦ ਇਨ੍ਹਾਂ ਉੱਚ ਵਿੱਦਿਅਕ ਸੰਸਥਾਵਾਂ ਨੂੰ ਖੋਲ੍ਹਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button