PunjabTop News

ਪੰਜਾਬ ‘ਚ 5706 ਵਾਹਨਾਂ ਨੂੰ ਕੀਤਾ ਗਿਆ ਬਲੈਕਲਿਸਟ, ਸਨ ਫਰਜ਼ੀ ਤੌਰ ‘ਤੇ ਰਜਿਸਟਰਡ

5706 ਬੀਐਸ-4 ਅਤੇ ਹੋਰ ਵਾਹਨਾਂ ਨੂੰ ਬਲੈਕਲਿਸਟ ਕੀਤਾ ਗਿਆ ਹੈ। ਇਨ੍ਹਾਂ ਨਾਲ ਸਬੰਧਤ ਸਾਰੀਆਂ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੇ ਟੈਕਸ ਅਤੇ ਦਸਤਾਵੇਜ਼ ਵੀ ਪੂਰੇ ਨਹੀਂ ਸਨ। ਇਹ ਵਾਹਨ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਹੋਏ ਜਾਅਲਸਾਜ਼ੀ ਨਾਲ ਰਜਿਸਟਰਡ ਸਨ।ਇਨ੍ਹਾਂ ਵਿੱਚੋਂ ਟਰਾਂਸਪੋਰਟ ਵਿਭਾਗ ਨੇ ਹੁਣ ਤੱਕ 5706 ਵਾਹਨਾਂ ਦੀ ਪਛਾਣ ਕੀਤੀ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵਾਹਨ ਮਾਲਕਾਂ, ਕੰਪਨੀ ਡੀਲਰਾਂ ਅਤੇ ਕਲਰਕਾਂ, ਸਹਾਇਕਾਂ, ਲੇਖਾਕਾਰਾਂ ਅਤੇ ਆਰਟੀਏ/ਐਸਡੀਐਮ ਦਫਤਰਾਂ ਦੇ ਕੁਝ ਸੀਨੀਅਰ ਅਧਿਕਾਰੀਆਂ ਨੇ ਇੰਜਣ ਨੰਬਰ, ਚੈਸੀ ਨੰਬਰ ਸਮੇਤ ਵਾਹਨ ਦੇ ਨਿਰਮਾਣ ਵੇਰਵਿਆਂ ਨੂੰ ਜਾਅਲੀ ਬਣਾ ਕੇ ਰਜਿਸਟਰੇਸ਼ਨ ਅਤੇ ਟੈਕਸ ਦੀ ਚੋਰੀ ਕੀਤੀ।ਜਾਂਚ ਦੌਰਾਨ ਕਈ ਵਾਹਨਾਂ ਦੀ ਰਜਿਸਟ੍ਰੇਸ਼ਨ ਸਬੰਧੀ ਦਸਤਾਵੇਜ਼ ਅਧੂਰੇ ਪਾਏ ਗਏ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ 31 ਮਾਰਚ 2020 ਤੋਂ ਬਾਅਦ ਵੱਧ ਪ੍ਰਦੂਸ਼ਣ ਫੈਲਾਉਣ ਵਾਲੇ BS-IV ਵਾਹਨਾਂ ਦੀ ਰਜਿਸਟ੍ਰੇਸ਼ਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਸੀ ਪਰ ਇਸ ਦੇ ਬਾਵਜੂਦ ਅਜਿਹੇ ਵਾਹਨਾਂ ਦੀ ਫਰਜ਼ੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਭੁੱਲਰ ਨੇ ਦੱਸਿਆ ਕਿ ਵਿਭਾਗ ਨੇ ਧੋਖੇ ਨਾਲ ਰਜਿਸਟਰਡ ਬੀ.ਐੱਸ.-4 ਅਤੇ ਹੋਰ ਵਾਹਨਾਂ ਦੀ ਸੂਚੀ ਵੈੱਬਸਾਈਟ ‘ਤੇ ਅਪਲੋਡ ਕੀਤੀ ਹੈ। ਹੁਣ ਤੱਕ 5706 ਵਾਹਨਾਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਦੋਸ਼ੀ ਮੁਲਾਜ਼ਮਾਂ ਅਤੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਸੈਕਟਰੀ ਟਰਾਂਸਪੋਰਟ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੂੰ ਹਦਾਇਤ ਕੀਤੀ ਹੈ ਕਿ ਉਹ ਦੋਸ਼ੀਆਂ ਤੋਂ ਟੈਕਸ ਵਸੂਲਣ ਲਈ ਕਾਰਵਾਈ ਸ਼ੁਰੂ ਕਰਨ ਅਤੇ ਉਨ੍ਹਾਂ ਵਿਰੁੱਧ ਭਾਰਤੀ ਦੰਡਾਵਲੀ ਤਹਿਤ ਕਾਰਵਾਈ ਕਰਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button