ਪੰਜਾਬ ਤੇ ਮਹਾਰਾਸ਼ਟਰ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਬਰਾਮਦ ਕੀਤੀ 73 ਕਿਲੋ ਹੈਰੋਇਨ

ਮੁੰਬਈ/ਪਟਿਆਲਾ : ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਬਾਅਦ ਸੂਬਾ ਪੁਲਿਸ ਐਕਸ਼ਨ ‘ਚ ਨਜ਼ਰ ਆ ਰਹੀ ਹੈ। ਨਸ਼ਿਆਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਪੰਜਾਬ ਅਤੇ ਮਹਾਰਾਸ਼ਟਰ ਪੁਲਿਸ ਨੇ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫ਼ੀਆ ਏਜੰਸੀ ਦੀ ਰਿਪੋਰਟ ਤੋਂ ਬਾਅਦ ਪੰਜਾਬ ਪੁਲਿਸ ਤੇ ਮਹਾਰਾਸ਼ਟਰ ਪੁਲਿਸ ਨੇ ਸਾਂਝੇ ਆਪਰੇਸ਼ਨ ‘ਚ ਅੱਜ ਨਾਹਵਾ ਸ਼ੇਵਾ ਬੰਦਰਗਾਹ ਤੋਂ 73 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
Majithia Case : ਅਦਾਲਤ ਦਾ Majithia ਨੂੰ ਸਾਫ਼ ਜਵਾਬ, ਜੇਲ੍ਹ ਦੀ ਖਾਊ ਰੋਟੀਆਂ | D5 Channel Punjabi
ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਸਾਂਝੇ ਆਪਰੇਸ਼ਨਾਂ ਦੌਰਾਨ ਪਿਛਲੇ ਇਕ ਹਫ਼ਤੇ ’ਚ ਕੁੱਲ 148 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ ਅਤੇ ਬਰਾਮਦ ਹੋਈ ਹੈਰੋਇਨ ਨਾਲ ਸਬੰਧਿਤ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।
BIG ACTION on DRUG MAFIA by @BhagwantMann Govt
✅ 73 Kg heroin recovered in a joint operation by Punjab Police & Maharashtra Police at Nhava Sheva Port today.
✅ 148 Kg of heroin has been recovered in just 7 days
Punjab Police’s swift action is helping the entire nation 🇮🇳 pic.twitter.com/OAttD3bXEd
— AAP Punjab (@AAPPunjab) July 15, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.