Breaking NewsD5 specialNewsPress ReleasePunjabTop News

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟਜ਼ ਹੋਏ ‘ਆਪ’ ‘ਚ ਸ਼ਾਮਲ

– ਹਰ ਦਿਨ ਪ੍ਰਬੁੱਧ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ। ਹਰ ਦਿਨ ਪ੍ਰਬੁੱਧ ਵਿਅਕਤੀ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐਚ.ਪੀ.ਐਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਆਮ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।  ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਆਗੂ ਵੀ ਮੌਜੂਦ ਸਨ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਸੀਨੀਅਰ ਐਡਵੋਕੇਟਜ਼ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮਾਜ ਦੇ ਪੜੇ ਲਿਖੇ ਲੋਕ ਪੰਜਾਬ ਦੀ ਰਾਜਨੀਤੀ ਵਿੱਚ ਪਰਿਵਰਤਨ ਲਿਆਉਣਾ ਚਾਹੁੰਦੇ ਹਨ।

ਚੋਣਾਂ ਬਾਰੇ ਡੱਲੇਵਾਲ ਦਾ ਵੱਡਾ ਫੈਸਲਾ, ਬਣਾਈ ਰਣਨੀਤੀ, ਭਾਜਪਾ ਨੂੰ ਟੱਕਰ ਦੇਣਗੇ ਕਿਸਾਨ ! D5 Channel Punjabi

ਲੰਮੇ ਸਮੇਂ ਤੋਂ ਪੰਜਾਬ ਨੂੰ ਲੁੱਟ ਰਹੀਆਂ ਰਿਵਾਇਤੀ ਪਾਰਟੀਆਂ ਦੇ ਚੁੰਗਲ ਤੋਂ ਸੂਬੇ ਨੂੰ ਬਚਾਉਣ ਲਈ ਆਮ ਲੋਕਾਂ ਦੇ ਨਾਲ ਨਾਲ ਡਾਕਟਰਜ਼, ਅਫ਼ਸਰ, ਅਧਿਆਪਕ ਅਤੇ ਐਡਵੋਕੇਟਜ਼ ਵੱਡੀ ਗਿਣਤੀ ‘ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਐਡਵੋਕੇਟ ਐਚ.ਪੀ.ਐਸ. ਰਾਹੀ ਅਤੇ ਹਾਈਕੋਰਟ ਬਾਰ ਐਸੋਸੀਏਸ਼ਨ ਦੀ ਕਾਰਜਕਰਨੀ ਦੇ ਮੈਂਬਰ ਦਲਪ੍ਰੀਤ ਸਿੰਘ ਬਾਠ ਦਾ ਪਾਰਟੀ ਵਿੱਚ ਆਉਣ ‘ਤੇ ਸਵਾਗਤ ਕੀਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਉਨਾਂ ਨੂੰ ਪੂਰਾ ਮਾਨ ਸਨਮਾਨ ਦੇਵੇਗੀ। ਇਸ ਮੌਕੇ ਐਡਵੋਕੇਟ ਐਚ.ਪੀ.ਐਸ. ਰਾਹੀਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਮ ਲੋਕਾਂ ਲਈ ਕੀਤੇ ਜਾਂਦੇ ਕੰਮਾਂ ਤੋਂ ਵਕੀਲ ਭਾਈਚਾਰਾ ਬਹੁਤ ਪ੍ਰਭਾਵਿਤ ਹੋਇਆ ਹੈ, ਜਿਸ ਕਰਕੇ ਉਨਾਂ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਕਾਰਜਕਰਨੀ ਮੈਂਬਰ ਦਲਪ੍ਰੀਤ ਸਿੰਘ ਬਾਠ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਤੋਂ ਛੁਟਕਾਰਾ ਪਾਉਣ ਲਈ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਪੱਕਾ ਫ਼ੈਸਲਾ ਕਰ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button