PunjabTop News

ਪੰਜਾਬ ਤੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੇ ਮਾਮਲੇ ਵਿੱਚ ਲਾਹੌਰ ਹਾਈ ਕੋਰਟ ਨੇ ਕੀਤੀ ਸੁਣਵਾਈ

ਪੰਜਾਬ ਤੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੇ ਮਾਮਲੇ ਵਿੱਚ ਲਾਹੌਰ ਹਾਈ ਕੋਰਟ ਨੇ 24 ਮਾਰਚ ਨੂੰ ਇੱਕ ਪੰਜਾਬੀ ਔਰਤ ਸਰਬਜੀਤ ਕੌਰ ਨਾਲ ਜੁੜੇ ਦੇਸ਼ ਨਿਕਾਲੇ ਦੇ ਮਾਮਲੇ ਦੀ ਸੁਣਵਾਈ ਕੀਤੀ। ਇਸ ਦੌਰਾਨ ਵਕੀਲ ਐਡਵੋਕੇਟ ਅਲੀ ਚੰਗੇਜ਼ੀ ਸੰਧੂ ਨੇ ਅਦਾਲਤ ਅੱਗੇ ਬੇਨਤੀ ਕੀਤੀ ਕਿ ਮਾਮਲੇ ਦੀ ਜਲਦੀ ਸੁਣਵਾਈ ਕੀਤੀ ਜਾਵੇ।

ਅਦਾਲਤ ਨੇ ਇਸ ਗੱਲ ਨੂੰ ਮਨਜ਼ੂਰ ਕਰਦੇ ਹੋਏ ਮਾਮਲੇ ਨੂੰ ਤਰਜੀਹ ਦਿੱਤੀ ਅਤੇ ਜਲਦੀ ਸੁਣਵਾਈ ਲਈ ਅੱਗੇ ਵਧਾਇਆ। ਸੁਣਵਾਈ ਦੌਰਾਨ ਜਸਟਿਸ ਫਾਰੂਕ ਹੈਦਰ ਨੇ ਸਾਰੇ ਪੱਖਾਂ ਤੋਂ ਜਵਾਬ ਮੰਗਿਆ ਅਤੇ ਕਿਹਾ ਕਿ ਜ਼ਰੂਰੀ ਦਸਤਾਵੇਜ਼ ਸਮੇਂ ਸਿਰ ਅਦਾਲਤ ਵਿੱਚ ਪੇਸ਼ ਕੀਤੇ ਜਾਣ। ਅਦਾਲਤ ਨੇ ਇਹ ਵੀ ਸਪਸ਼ਟ ਕੀਤਾ ਕਿ ਇਸ ਮਾਮਲੇ ਨੂੰ ਸਿਰਫ ਕਾਨੂੰਨੀ ਹੀ ਨਹੀਂ, ਸਗੋਂ ਮਨੁੱਖੀ ਪਹਿਲੂਆਂ ਤੋਂ ਵੀ ਵੇਖਿਆ ਜਾਵੇਗਾ।

ਅਗਲੀ ਸੁਣਵਾਈ 25 ਮਾਰਚ ਲਈ ਤੈਅ ਕੀਤੀ ਗਈ ਹੈ। ਸਰਬਜੀਤ ਕੌਰ 4 ਨਵੰਬਰ 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦੇ ਇੱਕ ਜਥੇ ਨਾਲ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਗਈ ਸੀ। ਇਹ ਜਥਾ ਕਰੀਬ 10 ਦਿਨਾਂ ਲਈ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਗਿਆ ਸੀ। ਜਦੋਂ ਜਥਾ ਵਾਪਸ ਆਇਆ, ਤਾਂ ਪਤਾ ਲੱਗਿਆ ਕਿ ਇੱਕ ਮੈਂਬਰ, ਸਰਬਜੀਤ ਕੌਰ, ਗਾਇਬ ਹੈ। ਇਸ ਤੋਂ ਬਾਅਦ ਭਾਰਤੀ ਏਜੰਸੀਆਂ ਨੇ ਉਸਦੀ ਭਾਲ ਸ਼ੁਰੂ ਕੀਤੀ ਅਤੇ ਪਾਕਿਸਤਾਨ ਵਿੱਚ ਭਾਰਤੀ ਦੂਤਾਵਾਸ ਨਾਲ ਵੀ ਸੰਪਰਕ ਕੀਤਾ ਗਿਆ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇੱਕ ਨਿਕਾਹਨਾਮਾ ਵਾਇਰਲ ਹੋਇਆ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਉਸਨੇ ਧਰਮ ਬਦਲ ਕੇ “ਨੂਰ ਹੁਸੈਨ” ਨਾਮ ਰੱਖ ਲਿਆ ਅਤੇ ਨਾਸਿਰ ਹੁਸੈਨ ਨਾਮ ਦੇ ਪਾਕਿਸਤਾਨੀ ਨਾਗਰਿਕ ਨਾਲ ਨਿਕਾਹ ਕਰ ਲਿਆ।

ਇਸ ਮਾਮਲੇ ਨੇ ਪਾਕਿਸਤਾਨ ਵਿੱਚ ਵੀ ਚਿੰਤਾ ਪੈਦਾ ਕਰ ਦਿੱਤੀ, ਕਿਉਂਕਿ ਉਸਦੇ ਕੋਲ ਉੱਥੇ ਰਹਿਣ ਦੀ ਇਜਾਜ਼ਤ ਨਹੀਂ ਸੀ। ਬਾਅਦ ਵਿੱਚ ਪੁਲਿਸ ਨੇ ਉਸਨੂੰ ਨਨਕਾਣਾ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਅਤੇ ਕੁਝ ਸਮੇਂ ਲਈ ਲਾਹੌਰ ਦੇ ਇੱਕ ਸ਼ੈਲਟਰ ਹੋਮ ਵਿੱਚ ਰੱਖਿਆ। ਫਿਰ ਕੁਝ ਦਿਨਾਂ ਬਾਅਦ ਉਸਨੂੰ ਰਿਹਾਅ ਕਰ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button