PunjabTop News

ਪੰਜਾਬ, ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਰਾਜਸਥਾਨ ਹਨੇਰੀ-ਤੂਫ਼ਾਨ ਅਤੇ ਹੋ ਸਕਦੀ ਹੈ ਗੜ੍ਹੇਮਾਰੀ

ਪੰਜਾਬ, ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਵਿੱਚ ਬੱਦਲਾਂ ਦੀ ਆਵਾਜਾਈ ਬਣੀ ਰਹੇਗੀ। ਇਨ੍ਹਾਂ ਰਾਜਾਂ ਵਿੱਚ ਹਲਕੀ ਤੋਂ ਮੱਧਮ ਮੀਂਹ ਦੇ ਨਾਲ ਹਨੇਰੀ-ਤੂਫ਼ਾਨ ਅਤੇ ਗੜ੍ਹੇਮਾਰੀ ਵੀ ਹੋ ਸਕਦੀ ਹੈ। ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਆਸਮਾਨੀ ਬਿਜਲੀ ਪੈਣ ਦਾ ਵੀ ਅਨੁਮਾਨ ਲਗਾਇਆ ਗਿਆ ਹੈ। ਦੇਸ਼ ਭਰ ’ਚ ਮੌਸਮ ਵਿੱਚ ਬਦਲਾਅ ਜਾਰੀ ਹੈ। ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀਆਂ ਐਕਟਿਵ ਹੋਣ ਕਾਰਨ ਅਗਲੇ ਦੋ ਦਿਨਾਂ ਵਿੱਚ ਕਈ ਇਲਾਕਿਆਂ ’ਚ ਮੀਂਹ ਅਤੇ ਬਰਫ਼ਬਾਰੀ ਦੇਖਣ ਨੂੰ ਮਿਲ ਸਕਦੀ ਹੈ। ਇਸ ਨਾਲ ਤਾਪਮਾਨ ਵਿੱਚ ਕਮੀ ਆਏਗੀ ਅਤੇ ਕੁਝ ਇਲਾਕਿਆਂ ’ਚ ਠੰਡ ਵੱਧਣ ਦੇ ਸੰਕੇਤ ਹਨ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ 21 ਅਤੇ 22 ਮਾਰਚ ਨੂੰ ਹਲਕੀ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button