NewsBreaking NewsD5 specialPoliticsPunjab

ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਲਈ ਖ਼ੁਸ਼ਖ਼ਬਰੀ

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਕਹਿਰ ਦੀਆਂ ਖ਼ਬਰਾਂ ‘ਚ ਜੇਲ੍ਹ ‘ਚ ਬੰਦੀ ਕੈਦੀਆਂ ਨੂੰ ਵੱਡੀ ਰਾਹਤ ਮਿਲਣ ਜਾ ਰਹੀ ਹੈ। ਪੰਜਾਬ ਸਰਕਾਰ 6 ਹਜ਼ਾਰ ਦੇ ਕਰੀਬ ਕੈਦੀਆਂ ਨੂੰ ਛੱਡਣ ਦੀ ਤਿਆਰੀ ਕਰ ਰਹੀ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐਡਵੋਕੇਟ ਜਨਰਲ ਨੂੰ ਪ੍ਰਸਤਾਵ ਭੇਜ ਦਿੱਤਾ ਹੈ।

ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਲਈ ਖ਼ੁਸ਼ਖ਼ਬਰੀ | Prisoners in Punjab Jail’s

ਜਿਸ ‘ਤੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਫ਼ੈਸਲਾ ਲਿਆ ਜਾਵੇਗਾ। ਰੰਧਾਵਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ‘ਚ 23 ਹਜ਼ਾਰ ਕੈਦੀ ਰੱਖਣ ਦੀ ਜਗ੍ਹਾ ਹੈ ਪਰ 24600 ਤੋਂ ਵੱਧ ਕੈਦੀ ਜੇਲ੍ਹਾਂ ‘ਚ ਬੰਦ ਹਨ। ਲਿਹਾਜ਼ਾ ਕੈਦੀਆਂ ਦੀ ਰਿਹਾਈ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਜ਼ਿਕਰ ਏ ਖ਼ਾਸ ਹੈ ਕਿ ਸੁਪਰੀਮ ਕਰੋਟ ਨੇ ਸੋਮਵਾਰ ਨੂੰ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਮਹਾਂਮਾਰੀ ਤੋਂ ਬਚਾਉਣ ਲਈ ਸਵੈ ਨੋਟਿਸ ਜਾਰੀ ਕੀਤਾ ਸੀ।

ਫ਼ੌਜ ‘ਚ ਕੋਰੋਨਾ ਦਾ ਪਹਿਲਾ ਮਾਮਲਾ, ਗਊ ਮੂਤਰ ਪੀਣ ਨਾਲ ਹਾਲਤ ਖ਼ਰਾਬ, ਮੂਤਰ ਵੰਡਣ ਵਾਲਾ ਨਿਕਲਿਆ ਭਾਜਪਾ ਦਾ ਵਰਕਰ

ਜਿਸ ਤੋਂ ਬਾਅਦ ਸੂਬਾ ਸਰਕਾਰ ਹਰਕਤ ‘ਚ ਹਨ। ਦੱਸਣਾ ਬਣਦਾ ਹੈ ਕਿ ਪੰਜਾਬ ਦੀਆਂ ਜੇਲ੍ਹਾਂ ‘ਚ ਬੰਦ ਕੈਦੀਆਂ ਨੂੰ ਜਿੱਥੇ ਉਹਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ‘ਤੇ ਰੋਕ ਲਗਾ ਦਿੱਤੀ ਗਈ ਹੈ। ਉਥੇ ਹੀ ਕੈਦੀਆਂ ਨੂੰ ਪੰਦਰਾਂ ਮਿੰਟ ਤੱਕ ਸਰਕਾਰੀ ਫੋਨ ਤੋਂ ਗੱਲਬਾਤ ਕਰਨ ਦੀ ਛੋਟ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button