Breaking NewsD5 specialNewsPunjab
ਪੰਜਾਬ ਦੀਆਂ ਨਹਿਰਾਂ ‘ਚ 6 ਤੋਂ 13 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਚੰਡੀਗੜ੍ਹ:ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 6 ਤੋਂ 16 ਮਾਰਚ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ- ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਲਾਹੌਰ ਬ੍ਰਾਂਚ ਤੇ ਇਨਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.