Breaking NewsD5 specialIndiaNewsPoliticsPunjab

ਪੰਜਾਬ ਦੀਆਂ ਬੱਸਾਂ ‘ਚ ਔਰਤਾਂ ਦਾ ਕਿਰਾਇਆ ਮਾਫ਼ !

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਸਰਕਾਰੀ ਬੱਸਾਂ ‘ਚ ਅੱਧਾ ਕਿਰਾਇਆ ਮੁਆਫ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਔਰਤਾਂ ਸਰਕਾਰੀ ਬੱਸਾਂ ‘ਚ ਅੱਧੀ ਟਿਕਟ ਦੇ ਕੇ ਸਫਰ ਕਰ ਸਕਣਗੀਆਂ। ਕੈਪਟਨ ਵੱਲੋਂ ਇਹ ਐਲਾਨ ਬਜਟ ਇਜਲਾਸ ਦੌਰਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਪਣੇ 40 ਸਾਲਾਂ ਦੇ ਸਿਆਸੀ ਜੀਵਨ ‘ਚ ਪਹਿਲੀ ਵਾਰ ਕਿਸੇ ਬਜਟ ‘ਚ ਉਨ੍ਹਾਂ ਨੂੰ ਇੰਨੀ ਖੁਸ਼ੀ ਮਿਲੀ ਹੈ।

ਕੇਜਰੀਵਾਲ ਦਾ ਅਸਰ! ਪੰਜਾਬ ਦੀਆਂ ਬੱਸਾਂ ‘ਚ ਔਰਤਾਂ ਦਾ ਕਿਰਾਇਆ ਮਾਫ਼ | Captain | Kejriwal

ਪੰਜਾਬ ਦੀ ਕਾਂਗਰਸ ਸਰਕਾਰ ਵੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਰਾਹ ਤੁਰੀ ਹੈ। ਅੱਜ ਕੇਜਰੀਵਾਲ ਦੀ ਤਰਜ਼ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਬੱਸਾਂ ਵਿੱਚ ਔਰਤਾਂ ਦਾ ਅੱਧਾ ਕਿਰਾਇਆ ਮਾਫ ਕਰਨ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਕੇਜਰੀਵਾਲ ਨੇ ਦਿੱਲੀ ਮੈਟਰੋ ਤੇ ਬੱਸਾਂ ਵਿੱਚ ਕੰਮਕਾਜੀ ਔਰਤਾਂ ਲਈ ਕਿਰਾਇਆ ਮਾਫ ਕੀਤਾ ਹੈ। ਹੁਣ ਵਿਧਾਨ ਸਭਾ ਚੋਣਾਂ ਵਿੱਚ ਦੋ ਸਾਲ ਰਹਿ ਗਏ ਹਨ ਤਾਂ ਕੈਪਟਨ ਨੇ ਵੀ ਕੇਜਰੀਵਾਲ ਵਾਲਾ ਢੰਗ ਅਪਣਾ ਲਿਆ ਹੈ।

ਸੁਣੋ ਬਜਟ ਨੇ ਕਿਵੇਂ ਪੰਜਾਬ ਨੂੰ ਬਰਬਾਦ ਕੀਤਾ? ਲੋਕਾਂ ਦੀਆਂ ਅੱਖਾਂ ‘ਚ ਮਿੱਟੀ ਪਾਈ

ਪੰਜਾਬ ਸਰਕਾਰ ਨੇ ਚੋਣਾਂ ਸਮੇਂ ਸੂਬੇ ਵਿੱਚ ਵਧ ਰਹੇ ਨਾਜਾਇਜ਼ ਟਰਾਂਸਪੋਰਟ ਮਾਫ਼ੀਆਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ। ਹੁਣ ਤਿੰਨ ਸਾਲ ਦਾ ਵਕਫ਼ਾ ਬੀਤ ਜਾਣ ਮਗਰੋਂ ਸੂਬਾ ਸਰਕਾਰ ਆਪਣੇ ਇਸੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਦੀ ਤਿਆਰੀ ਸ਼ੁਰੂ ਕਰਦੀ ਜਾਪ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਨੇ ਸਦਨ ਵਿੱਚ ਨਵੀਂ ਟਰਾਂਸਪੋਰਟ ਪਾਲਸੀ ਲੈ ਕੇ ਆਉਣ ਦਾ ਜ਼ਿਕਰ ਕੀਤਾ ਹੈ ਤਾਂ ਜੋ ਗ਼ੈਰ ਕਾਨੁਨੀ ਚੱਲ ਰਹੇ ਟਰਾਂਸਪੋਰਟ ਮਾਫ਼ੀਆ ਨੂੰ ਠੱਲ੍ਹ ਪਾਈ ਜਾ ਸਕੇ ਇਸਦੇ ਨਾਲ ਹੀ ਉਹਨਾਂ ਨੇ ਨਵੇਂ ਪਰਮਿਟ ਜਾਰੀ ਕਰਨ ਦਾ ਵੀ ਜ਼ਿਕਰ ਕੀਤਾ।

ਸਿਮਰਜੀਤ ਬੈਂਸ ਨੇ ਪਾਇਆ ਭੜਥੂ, ਕਹਿੰਦੇ- ਜਦੋਂ ਨੂੰਹ ਦਾ ਸਹੁਰੇ ਨਾਲ ਪਿਆਰ ਹੋਵੇ ਤਾਂ..| Simarjeet Bains

ਇਸਦੇ ਨਾਲ ਹੀ ਉਹਨਾਂ ਔਰਤਾਂ ਲਈ ਸਰਕਾਰੀ ਬੱਸਾਂ ਵਿੱਚ ਕਿਰਾਇਆ ਅੱਧਾ ਕਰਨਾ ਦਾ ਵੀ ਜ਼ਿਕਰ ਕੀਤਾ। ਜਿਕਰਯੋਗ ਹੈ ਕਿ ਦਿੱਲੀ ਵਿੱਚ ਆਮ ਆਦਮੀ ਦੀ ਸਰਕਾਰ ਨੇ ਔਰਤਾਂ ਨੂੰ ਬੱਸਾਂ ਵਿੱਚ ਮੁਫ਼ਤ ਸਫਰ ਦੀ ਸੁਵਿਧਾ ਦਿੱਤੀ ਹੋਈ ਹੈ। ਅਤੇ ਹੁਣ ਇਸੇ ਤਰਜ਼ ਤੇ ਪੰਜਾਬ ਸਰਕਾਰ ਨੇ ਔਰਤਾਂ ਨੂੰ ਰਾਹਤ ਦਿੰਦੇ ਸਰਕਾਰੀ ਬੱਸਾਂ ਵਿੱਚ ਅੱਧੇ ਕਿਰਾਏ ਦਾ ਜ਼ਿਕਰ ਕੀਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button