ਪੰਜਾਬ ਦੀ ਅਮਨ-ਸ਼ਾਂਤੀ ਨੂੰ ਲੈ ਕੇ DGP ਗੌਰਵ ਯਾਦਵ ਦਾ ਦੋ ਟੁੱਕ ਜਵਾਬ, ਮਾੜੇ ਅਨਸਰਾਂ ਦੇ ਮਨਸੂਬਿਆਂ ਨੂੰ ਨਹੀਂ ਹੋਣ ਦੇਵਾਂਗੇ ਕਾਮਯਾਬ
ਅੰਮ੍ਰਿਤਸਰ : ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਅੱਜ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਨਤਮਸਤੱਕ ਹੋਣ ਲਈ ਪਹੁੰਚੇ। ਉਨ੍ਹਾਂ ਨਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਡੀਸੀਪੀ ਪਰਮਿੰਦਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਡੀ.ਜੀ.ਪੀ ਗੌਰਵ ਯਾਦਵ ਨੇ ਮੱਥਾ ਟੇਕਣ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਡੀ.ਜੀ.ਪੀ ਗੌਰਵ ਯਾਦਵ ਨੇ ਕਿਹਾ ਕਿ ਉਹ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਅਰਦਾਸ ਕਰਨ ਲਿਈ ਆਏ ਹਨ, ਪੰਜਾਬ ਪੁਲਿਸ ਅਤੇ ਪੰਜਾਬ ਦੇ ਲੋਕ ਪੰਜਾਬ ਵਿੱਚ ਪੈਦਾ ਹੋਏ ਮਾਹੌਲ ਨੂੰ ਨਜਿੱਠਣ ਲਈ ਸਮਰੱਥ ਹਨ।
ਫੇਰਿਆਂ ਤੋਂ ਬਾਅਦ ਲਾੜੀ ਛੱਡ ਗਏ ਬਰਾਤੀ,ਫਿਰ ਵਿਆਹ ‘ਚ ਪਿਆ ਖਿਲਾਰਾ,ਚੱਲੀਆਂ ਕੁਰਸੀਆਂ, ਪਾਟੇ ਸਿਰ|D5 Channel Punjabi
ਉਨ੍ਹਾਂ ਅੱਗੇ ਕਿਹਾ ਕਿ ਵਿਦੇਸ਼ਾਂ ‘ਚ ਬੈਠੇ ਲੋਕ ਜੋ ISI ਦੀ ਮਦਦ ਨਾਲ ਪੰਜਾਬ ਦੀ ਸ਼ਾਂਤੀ ਨੂੰ ਬਰਬਾਦ ਕਰਨਾ ਚਾਹੁੰਦੇ ਹਨ, ਉਹ ਉਨ੍ਹਾਂ ਦੇ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਵੀ ਕਿਹਾ ਕਿ ਉਹ ਇੱਥੇ ਆ ਕੇ ਦੇਖਣ ਕਿ ਇੱਥੇ ਸਥਿਤੀ ਬਿਲਕੁਲ ਸ਼ਾਂਤ ਹੈ। ਅੰਮ੍ਰਿਤਪਾਲ ਸਿੰਘ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਜੋ ਵੀ ਕਾਨੂੰਨ ਨੂੰ ਲੋੜੀਂਦਾ ਹੈ, ਉਹ ਕਾਨੂੰਨ ਦੇ ਦਾਇਰੇ ‘ਚ ਰਹਿ ਕੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.