Press ReleasePunjabTop News

ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਸੂਬੇ ‘ਚ ਲੱਗਣਗੇ ਵਿਰਾਸਤੀ ਮੇਲੇ : ਅਨਮੋਲ ਗਗਨ ਮਾਨ

ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ 'ਚ ਨਵੀਂ ਪਹਿਲਕਦਮੀਆਂ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਨਿਹੰਗ ਓਲੰਪਿਕ’ ਦੀ ਹੋਵੇਗੀ ਸ਼ੁਰੂਆਤ

ਤਰਨਤਾਰਨ ‘ਚ ਦਾਰਾ ਸਿੰਘ ਛਿੰਝ ਓਲੰਪਿਕ, ਜੇਤੂ ਨੂੰ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਮਿਲੇਗਾ ਖਿਤਾਬ

ਅੰਮ੍ਰਿਤਸਰ ਵਿਖੇ ‘ਰੰਗਲਾ ਪੰਜਾਬ ਤਿਉਹਾਰ’ ‘ਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਕੀਤਾ ਜਾਵੇਗਾ ਪ੍ਰਦਰਸ਼ਿਤ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼- ਦੁਨਿਆ ਨੂੰ ਜਾਣੂੰ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਹੁਣ ਪੰਜਾਬ ਸਰਕਾਰ ਇੱਥੋਂ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਨ ਲਈ ਵਿਰਾਸਤੀ ਮੇਲਿਆਂ ਦਾ ਧੂਮ ਧਾਮ ਨਾਲ ਆਯੋਜਨ ਕਰੇਗੀ। ਇਹ ਜਾਣਕਾਰੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਐਤਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਵਾਰਤਾ ਦੌਰਾਨ ਸਾਂਝੀ ਕੀਤੀ।
ਕਿਸਾਨਾਂ ਦੇ ਧਰਨੇ ’ਚ ਪਹੁੰਚੀ ਪਹਿਲਵਾਨ, ‘ਸਰਕਾਰ ਲਈ ਬਣੀ ਮੁਸੀਬਤ’ ਫੋਗਾਟ ਦਾ ਵੱਡਾ ਬਿਆਨ | D5 Channel Punjabi
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਪ੍ਰਾਹੁਣਚਾਰੀ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਤੋਂ ਦੁਨੀਆ ਨੂੰ ਜਾਣੂ ਕਰਵਾਉਣ, ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਸੈਲਾਨੀਆਂ ਨੂੰ ਪੰਜਾਬ ਵੱਲ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸਾਲ ਭਰ ਵਿਰਾਸਤੀ ਮੇਲਿਆਂ ਅਤੇ ਤਿਉਹਾਰਾਂ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਸੂਬਾ ਸਰਕਾਰ ਵਲੋਂ ਸੈਰ ਸਪਾਟਾ ਖੇਤਰ ‘ਚ ਨਵੀਂ ਪਹਿਲਕਦਮੀਆਂ ਉਲੀਕਿਆਂ ਗਈਆਂ ਹਨ।
ਐਸਜੀਪੀਸੀ ਦਾ ਸ਼ਰਧਾਲੂਆਂ ਲਈ ਫ਼ੈਸਲਾ, ਫਿਟ ਕੀਤੇ ਨਵੇਂ ਯੰਤਰ, ਸ੍ਰੀ ਦਰਬਾਰ ਸਾਹਿਬ ਜਾਣ ਤੋਂ ਪਹਿਲਾਂ ਦੇਖੋ |
ਮੰਤਰੀ ਨੇ ਦੱਸਿਆ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਸੂਬੇ ਵਿੱਚ ਸਾਲ ਭਰ 22 ਮੇਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਫੈਸਟੀਵਲ, ਫਿਰੋਜ਼ਪੁਰ ਵਿਖੇ ਬਸੰਤ ਫੈਸਟੀਵਲ, ਜਨਵਰੀ ਵਿਚ ਕਪੂਰਥਲਾ ਹੈਰੀਟੇਜ ਫੈਸਟੀਵਲ ਹੋਵੇਗਾ । ਇਸ ਤੋਂ ਇਲਾਵਾ ਤੋਂ ਲੁਧਿਆਣਾ ਵਿਖੇ ਕਿਲਾ ਰਾਏਪੁਰ ਦਿਹਾਤੀ ਓਲੰਪਿਕ ਹੋਵੇਗਾ। ਉਨ੍ਹਾ ਕਿਹਾ ਕਿ ਬਠਿੰਡਾ ‘ਚ ਵਿਰਾਸਤੀ ਮੇਲਾ ਅਤੇ ਵਿਸਾਖੀ ਮੇਲਾ, ਮਾਰਚ ‘ਚ ਪਟਿਆਲਾ ‘ਚ ਹੈਰੀਟੇਜ ਫੈਸਟੀਵਲ, ਮਾਰਚ ਵਿੱਚ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮੋਹਲਾ, ਅਗਸਤ ਵਿੱਚ ਸੰਗਰੂਰ ਵਿਖੇ ਤੀਆਂ ਦਾ ਮੇਲਾ, ਸਤੰਬਰ ਵਿੱਚ ਐਸ.ਬੀ.ਐਸ.ਨਗਰ ਵਿਖੇ ਇੰਨਕਲਾਬ ਫੈਸਟੀਵਲ, ਮਾਨਸਾ ਵਿਖੇ ਮਾਲਵਾ ਦੇ ਸੱਭਿਆਚਾਰ ਅਤੇ ਪਕਵਾਨਾਂ ਨੂੰ ਉਜਾਗਰ ਕਰਨ ਵਾਲਾ ਦੂਨ ਫੈਸਟੀਵਲ,  ਫਾਜ਼ਿਲਕਾ ਵਿਖੇ ਪੰਜਾਬ ਹੈਂਡੀਕਰਾਫਟ ਫੈਸਟੀਵਲ, ਨਵੰਬਰ ਵਿੱਚ ਜਲੰਧਰ ਵਿਖੇ ਘੋੜਸਵਾਰ ਮੇਲਾ, ਚੰਡੀਗੜ੍ਹ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ, ਪਠਾਨਕੋਟ ਵਿਖੇ ਦਰਿਆਵਾਂ ਦਾ ਮੇਲਾ, ਮਾਲੇਰਕੋਟਲਾ ਵਿਖੇ ਸੂਫੀ ਫੈਸਟੀਵਲ ਆਦਿ ਮੇਲੇ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਉਜਾਗਰ ਕਰਨਗੇ ।
ਕਿਸਾਨਾਂ ਨਾਲ ਵੱਡਾ ਧੋਖਾ, ਕਾਗਜ਼ਾਂ ‘ਚ ਹੋਇਆ ਖੁਲਾਸਾ, ਦਫ਼ਤਰ ‘ਚ ਵੜੇ ਅੱਕੇ ਕਿਸਾਨ D5 Channel Punjabi
ਮੰਤਰੀ ਨੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਨਿਹੰਗ ਓਲੰਪਿਕ’ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਤਰਨਤਾਰਨ ‘ਚ ਦਾਰਾ ਸਿੰਘ ਛਿੰਝ ਓਲੰਪਿਕ ਦੀ ਸਰੂਆਤ ਹੋਵੇਗੀ ਜਿਸ ਵਿੱਚ ਜੇਤੂ ਨੂੰ ਸੂਬਾ ਸਰਕਾਰ ਵੱਲੋ ਕੈਸ਼ ਇਨਾਮ ਤੇ ਰੁਸਤਮੇ-ਏ-ਪੰਜਾਬ ਦਾ ਖਿਤਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੋਪੜ ਅਤੇ ਪਠਾਨਕੋਟ ਵਿੱਚ ਸਾਲਾਨਾ ਐਡਵੇਂਚਰ ਸਪੋਰਟਸ ਵੀ ਸ਼ੁਰੂ ਕੀਤੇ ਜਾਣਗੇ। ਉਹਨਾਂ ਦੱਸਿਆ ਕਿ ਗੁਰਦਾਸਪੁਰ ਵਿੱਚ ਪਹਿਲਾ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਫੈਸਟੀਵਲ ਸ਼ੂਰੂ ਕੀਤਾ ਜਾਵੇਗਾ ਜੋਕਿ ਪੰਜਾਬੀਆਂ ਦੀ ਬਹਾਦਰੀ ਨੂੰ ਉਜਾਗਰ ਕਰੇਗਾ। ਮੰਤਰੀ ਨੇ ਦੱਸਿਆ ਕਿ ਜਨਵਰੀ ਵਿਚ ਅੰਮ੍ਰਿਤਸਰ ਵਿਖੇ ਰੰਗਲਾ ਪੰਜਾਬ ਤਿਉਹਾਰ ਹੋਵੇਗਾ ਜਿਸ ਵਿਚ ਪੰਜਾਬੀ ਸੱਭਿਆਚਾਰ ਦੇ ਸਾਰੇ ਪਹਿਲੂਆਂ ਨੂੰ ਇੱਕ ਥਾਂ ਤੇ ਪ੍ਰਦਰਸ਼ਿਤ ਕੀਤਾ ਜਾਵੇਗਾ ਜਿਸ ਵਿੱਚ ਉੱਘੇ ਨਾਵਲਕਾਰ ਅਤੇ ਕਵੀ ਹਿੱਸਾ ਲੈਣਗੇ। ਪੰਜਾਬ ਦੇ ਸੁਆਦਲੇ ਪਕਵਾਨ ਮੁਕਾਬਲੇ ਕਰਵਾਏ ਜਾਣਗੇ।

ਪੰਜਾਬੀ ਐਕਟਰ ਦਾ ਹੋਇਆ ਦੇਹਾਂਤ, ਫਿਲਮ ਜਗਤ ‘ਚ ਸੋਗ ਦੀ ਲਹਿਰ D5 Channel Punjabi

ਪੰਜਾਬ ਦੇ ਸੱਭਿਆਚਾਰ ਨੂੰ ਦਰਸਾਉਂਦੇ ਰੰਗਾ ਰੰਗ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਪੰਜਾਬ ਦੀ ਕਲਾ ਅਤੇ ਸ਼ਿਲਪਕਾਰੀ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਹਾਲੀ ਵਿਖੇ ਸੈਰ ਸਪਾਟਾ ਸੰਮੇਲਨ ਅਤੇ ਪੰਜਾਬ ਟਰੈਵਲ ਮਾਰਟ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ  ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਸੰਚਾਲਕ  ਸੋਨਾਲੀ ਗਿਰੀ ਅਤੇ ਹੋਰ ਉੱਘੇ ਪਤਵੰਤਿਆਂ ਸਮੇਤ ਅਧਿਕਾਰੀ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button