‘ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪਰਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ਨੂੰ ਤਰਜੀਹ ਦੇਣ’

ਮੈਲਬੌਰਨ: ਵਿਦੇਸ਼ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਹਮੇਸ਼ਾ ਹੀ ਪੰਜਾਬ ਦੀ ਖ਼ੁਸ਼ਹਾਲੀ ਲਈ ਕੋਈਵੀ ਕਾਰਜ ਹੋਵੇ ਉਸ ਵਿੱਚ ਵੱਧ ਚੜ ਕੇ ਯੋਗਦਾਨ ਪਾਓਂਦਾ ਹੈ। ਇਸੇ ਸੰਦਰਭ ਵਿੱਚ ਬੀਤੇ ਦਿਨੀਂ ਪੰਜਾਬੀ ਸੱਭਿਆਚਾਰਕਕੇਂਦਰ ਮੈਲਬੌਰਨ ਵੱਲੋਂ ਸ਼ਹਿਰ ਦੇ ‘ਵੈਜੀ ਡ੍ਰਾਈਵ’ ਰੈਸਤਰਾਂ ਵਿੱਚ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆਗਿਆ ਜਿਸ ਵਿੱਚ ਅਮਰੀਕਾ ਤੋਂ ਆਸਟਰੇਲੀਆ ਦੀ ਫੇਰੀ ਤੇ ਆਏ ‘ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ’ ਦੇ ਗਲੋਬਲਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਅਤੇ ਪ੍ਰਸਿੱਧ ਫਿਲਮੀਅਦਾਕਾਰ ਹਰਿੰਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
Budget 2022 : ਵਿਰੋਧੀਆਂ ਨੇ ਘੇਰੀ ‘AAP’ ਸਰਕਾਰ, Vidhan Sabha ਦੇ ਬਾਹਰ ਆ ਕੇ ਕੀਤਾ ਵੱਡਾ ਐਲਾਨ!
ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਵਧੇਰੇ ਅੰਤਰਰਾਸ਼ਟਰੀ ਉਡਾਣਾਂ ਦੀ ਮੁਹਿੰਮ ਚਲਾ ਰਹੇ ਸਮੀਪ ਸਿੰਘ ਗੁਮਟਾਲਾ ਨੇ ਆਪਣੇ ਸੰਖੇਪ ਭਾਸ਼ਨ ਵਿੱਚ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ਤੋਂ ਉਡਾਣਾਂ ਤਦ ਹੀ ਵਧ ਸਕਦੀਆਂ ਹਨ ਜੇਕਰ ਪਰਵਾਸੀ ਇਸ ਹਵਾਈ ਅੱਡੇ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਵਾਸੀਆਂ ਲਈ ਸਕੂਟ ਵਰਗੀਆਂ ਘੱਟ ਕਿਰਾਏ ਵਾਲੀਆਂ ਏਅਰਲਾਈਨਾਂਦੀਆਂ ਉਡਾਣਾਂ ਹੁਣ ਮੁੜ ਉਪਲੱਬਧ ਹਨ। ਕਰੋਨਾ ਮਹਾਂਮਾਰੀ ਕਰਕੇ ਮੁਲਤਵੀ ਹੋਈਆਂ ਏਅਰ ਏਸ਼ੀਆ ਅਤੇ ਮਲਿੰਡੋ ਏਅਰ ਦੀਆਂ ਉਡਾਣਾਂ ਜਲਦੀ ਬਹਾਲ ਹੋ ਰਹੀਆਂ ਹਨ ਜਿਸ ਨਾਲ ਪੰਜਾਬੀਆਂ ਨੂੰ ਜ਼ਿਆਦਾ ਸਹੂਲਤ ਮਿਲੇਗੀ।
Moosewala ਦੇ ਪਿੰਡ ਪਹੁੰਚੇ Haryana ਤੋਂ ਬੰਦੇ | D5 Channel Punjabi
ਉਹਨਾਂ ਉਮੀਦ ਜਾਹਿਰ ਕੀਤੀ ਕਿ ਪੰਜਾਬੀ ਕੋਵਿਡ ਤੋਂ ਪਹਿਲਾਂ ਵਾਂਗ ਅੰਮ੍ਰਿਤਸਰ ਜਾਣ ਲਈ ਇਹਨਾਂ ਸਭਨਾਂ ਉਡਾਣਾਂ ਨੂੰ ਤਰਜੀਹ ਦੇ ਕੇ ਕਾਮਯਾਬ ਕਰਨਗੇ ਤਾਂ ਜੋ ਹੋਰਨਾਂ ਵੱਡੀਆਂ ਏਅਰਲਾਈਨ ਤੱਕ ਵੀ ਪਹੁੰਚ ਕੀਤੀ ਜਾ ਸਕੇ।ਜੇਕਰ ਪਰਵਾਸੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਤਰਜੀਹ ਦਿੰਦੇ ਹਨ ਤਾਂ ਭਵਿੱਖ ਵਿੱਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾ ਸਕਦੀ ਹੈ। ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵਧੇਰੇ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ।
Punjab Vidhan Sabha ‘ਚ ਮੰਤਰੀਆਂ ਦੀ ਖੜ੍ਹਕੀ, ਇੱਕ ਤੋਂ ਮੰਗ ਲਿਆ ਸਿੱਧਾ ਅਸਤੀਫ਼ਾ? | D5 Channel Punjabi
ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਫਲਾਈਟ ਚਲਾਉਣ ਦਾ ਮੁੱਦਾ ਹੁਣ ਕੈਨੇਡੀਅਨ ਪਾਰਲੀਮੈਂਟ ਵਿਚਚੁੱਕਿਆ ਗਿਆ ਹੈ ਅਤੇ ਇਸ ਤਰ੍ਹਾਂ ਦੀ ਕੋਸ਼ਿਸ਼ ਆਸਟਰੇਲੀਆ, ਨਿਊਜ਼ੀਲੈਂਡ ਵੱਸਦੇ ਪੰਜਾਬੀਆਂ ਨੂੰ ਵੀ ਕਰਨੀ ਚਾਹੀਦੀ ਹੈ। ਇਸ ਮੌਕੇ ਹਾਜ਼ਰ ਪ੍ਰਸਿੱਧ ਪੰਜਾਬੀ ਅਦਾਕਾਰ ਹਰਿੰਦਰ ਸਿੰਘ ਭੁੱਲਰ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕੈਨੇਡਾ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ ਅਤੇ ਆਸਟਰੇਲੀਆ ਵਿਚ ਵੱਡੀ ਗਿਣਤੀ ਵਿੱਚ ਪੰਜਾਬੀ ਵੱਸਦੇ ਹਨ। ਜੇਕਰ ਉਹ ਦਿੱਲੀ ਦੀ ਬਜਾਏ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਤਰਜੀਹ ਦਿੰਦੇ ਹਨ ਤਾਂ ਇਸ ਦਾ ਵੱਡਾ ਫ਼ਾਇਦਾ ਪੰਜਾਬ ਨੂੰਹੋਵੇਗਾ।
SYL Sidhu New Song : Moose Wala ਦੇ SYL ਗੀਤ ਨੂੰ ਲੈ ਪੁਲਿਸ ਦੀ ਵੱਡੀ ਕਾਰਵਾਈ | D5 Channel Punjabi
ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਘੱਟ ਕਿਰਾਏ ਦੀਆਂ ਏਅਰਲਾਈਨਾਂ ਵਿੱਚ ਵੱਡੀਆਂਏਅਰਲਾਈਨਾਂ ਦੇ ਮੁਕਾਬਲੇ ਸਹੂਲਤ ਘੱਟ ਮਿਲਦੀ ਹੈ ਪਰ ਇਸ ਦਾ ਦੂਜਾ ਪਹਿਲੂ ਇਹ ਵੀ ਹੈ ਕਿ ਘੱਟ ਕਿਰਾਇਆ, ਸਮੇਂ ਦੀ ਬੱਚਤ ਅਤੇ ਪੰਜਾਬ ਤੋਂ ਦਿੱਲੀ ਆਉਣ ਜਾਣ ਵੇਲੇ ਹੁੰਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕਦਾ ਹੈ।ਇਸ ਮੌਕੇ ਮਨਦੀਪ ਸਿੰਘ, ਡਾ. ਪ੍ਰੀਤਇੰਦਰ ਸਿੰਘ ਗਰੇਵਾਲ, ਸੁਖਦੀਪ ਸਿੰਘ, ਅਮਰਦੀਪ ਕੌਰ, ਗੁਰਵਿੰਦਰ ਸਿੰਘ, ਗੁਰਿੰਦਰ ਕੌਰ, ਖੁਸ਼ਪ੍ਰੀਤ ਸਿੰਘ ਸੁਨਾਮ, ਹਰਮਨ ਬੋਪਾਰਾਏ, ਸੰਦੀਪ ਸਿੰਘ ਕਾਹਲੋਂ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ। ਪੰਜਾਬੀ ਸੱਭਿਆਚਾਰਕ ਕੇਂਦਰ ਮੈਲਬੌਰਨ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.