PunjabTop News

ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ BJP ਵੱਲੋਂ ਵਿਧਾਨ ਸਭਾ ਦਾ ਘਿਰਾਓ, ਲਗਭੱਗ 2000 BJP ਵਰਕਰ ਹੋਣਗੇ ਸ਼ਾਮਲ

ਚੰਡੀਗੜ੍ਹ  : ਅੱਜ ਪੰਜਾਬ ਬੀਜੇਪੀ ਵੱਲੋਂ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ| ਇਹ ਘਿਰਾਓ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੀਤਾ ਜਾ ਰਿਹੈ| ਤੁਹਾਨੂੰ ਦੱਸ ਦਈਏ ਕਿ ਬੀਤੇ ਦੋ ਦਿਨ ਪਹਿਲਾਂ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪਾਰਟੀ ਮੀਟਿੰਗ ਲਈ ਕਿਹਾ ਗਿਆ ਸੀ| ਪਰ ਆਮ ਆਦਮੀ ਪਾਰਟੀ ਵੱਲੋਂ ਇਸ ਤੇ ਕੋਈ ਗੱਲਬਾਤ ਨਹੀਂ ਕੀਤੀ ਗਈ ਜਿਸ ਦੇ ਤਹਿਤ ਅੱਜ ਬੀਜੇਪੀ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵਿਧਾਨ ਸਭਾ ਘੇਰਨ ਦੀ ਤਿਆਰੀ ਕਰ ਰਹੀ ਹੈ|

ਦੱਸਿਆ ਜਾ ਰਿਹਾ ਹੈ ਕਿ ਵਿਧਾਨ ਸਭਾ ਘਿਰਾਓ ਲਈ ਬੀਜੇਪੀ ਵੱਲੋਂ ਲਗਭਗ ਦੋ ਹਜ਼ਾਰ ਤੋਂ ਵੀ ਵੱਧ ਵਰਕਰਾਂ ਦਾ ਇਕੱਠ ਕੀਤਾ ਜਾਵੇਗਾ| ਇਹ ਇਕੱਠ ਬੀਜੇਪੀ ਦੇ ਚੰਡੀਗੜ੍ਹ ਵਾਲੇ ਦਫ਼ਤਰ ਸੈਕਟਰ 37 ਤੋਂ ਵਿਧਾਨ ਸਭਾ ਵੱਲ ਕੂਚ ਕਰੇਗਾ| ਪਰ ਇਹ ਇਕੱਠ ਚੰਡੀਗੜ੍ਹ ਪੁਲਿਸ ਵੱਲੋਂ ਇਹ ਇਕੱਠ ਹੈ ਰਸਤੇ ਵਿੱਚ ਹੀ ਰੋਕ ਲਿਆ ਜਾਵੇਗਾ|

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button