ਪੰਜਾਬ ਦੀ ਜੇਲ ‘ਚ ਬੰਦ ਬਦਨਾਮ ਗੈਂਗਸਟਰ ਅਤੇ ਉੱਤਰ ਪ੍ਰਦੇਸ਼ ਦੇ ਨੇਤਾ ਮੁਖਤਾਰ ਅੰਸਾਰੀ ਨੂੰ ਵੀ.ਵੀ.ਆਈ.ਪੀ. ਸਹੁਲਤਾਂ ਦਿੱਤੀਆਂ ਗਈਆਂ ਸਨ।ਪੰਜਾਬ ਪੁਲਿਸ ਦੀ ਰਿਪੋਰਟ ਵਿੱਚ ਇਹ ਖੁਲਾਸਾ ਹੋਇਆ ਹੈ। ਰਿਪੋਰਟ ਮੁਤਾਬਕ ਮੁਖਤਾਰ ਅੰਸਾਰੀ ਨੇ ਵੀਵੀਆਈਪੀ ਸਹੁਲਤਾਂ ਲਈ ਅਧਿਕਾਰੀਆਂ ਨੂੰ ਰਿਸ਼ਵਤ ਦਿੱਤੀ ਹੈ।ਇਹ ਰਿਪੋਰਟ ਬੁੱਧਵਾਰ ਨੂੰ ਪੰਜਾਬ ਦੇ ਸੀਐਮ ਭਗਵੰਤ ਮਾਨ ਕੋਲ ਪਹੁੰਚੀ ਹੈ। ਹੁਣ ਸਰਕਾਰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
ਅੰਸਾਰੀ ਜਨਵਰੀ 2019 ਤੋਂ ਅਪ੍ਰੈਲ 2021 ਦਰਮਿਆਨ ਪੰਜਾਬ ਦੀ ਰੂਪਨਗਰ ਜੇਲ੍ਹ ਵਿੱਚ ਬੰਦ ਸੀ। ਰਿਪੋਰਟਾਂ ਅਨੁਸਾਰ ਉਸ ਨੂੰ ਜੇਲ੍ਹ ਵਿੱਚ ਰਹਿਣ ਦੌਰਾਨ ਨਾ ਸਿਰਫ਼ ਵਿਸ਼ੇਸ਼ ਸਹੂਲਤਾਂ ਦਿੱਤੀਆਂ ਗਈਆਂ ਸਨ, ਸਗੋਂ ਪੰਜਾਬ ਪੁਲੀਸ ਵੱਲੋਂ ਉਸ ਨੂੰ ਟਰਾਂਜ਼ਿਟ ਰਿਮਾਂਡ ’ਤੇ ਲਿਆਉਣ ਵਾਲੇ ਕੇਸ ਦਾ ਚਲਾਨ ਵੀ ਪੇਸ਼ ਨਹੀਂ ਕੀਤਾ ਗਿਆ ਸੀ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਇਸ ਮਾਮਲੇ ‘ਚ ਪੰਜਾਬ ਪੁਲਸ ਦੇ ਕੁਝ ਅਧਿਕਾਰੀ ਵੀ ਜ਼ਿੰਮੇਵਾਰ ਹਨ।2020 ‘ਚ ਯੂ.ਪੀ ਪੁਲਸ ਨੇ ਦੋਸ਼ ਲਗਾਇਆ ਸੀ ਕਿ ਰੂਪਨਗਰ ਜੇਲ ‘ਚ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਖਾਸ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਜੇਲ ਅਧਿਕਾਰੀਆਂ ਨੇ ਅੰਸਾਰੀ ਤੋਂ ਰਿਸ਼ਵਤ ਲਈ ਸੀ। ਇਨ੍ਹਾਂ ਦੋਸ਼ਾਂ ਦੇ ਮੱਦੇਨਜ਼ਰ ਸਰਕਾਰ ਬਣਨ ਤੋਂ ਦੋ ਮਹੀਨੇ ਬਾਅਦ ਆਮ ਆਦਮੀ ਪਾਰਟੀ ਨੇ ਮਾਮਲੇ ਦੀ ਜਾਂਚ ਲਈ ਏਡੀਜੀਪੀ ਆਰਐਨ ਢੋਕੇ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਬੁੱਧਵਾਰ ਨੂੰ ਸੀਐਮ ਭਗਵੰਤ ਮਾਨ ਨੂੰ ਰਿਪੋਰਟ ਸੌਂਪ ਦਿੱਤੀ ਹੈ।ਦੱਸਿਆ ਜਾ ਰਿਹਾ ਹੈ ਕਿ ਅੰਸਾਰੀ ਦੀ ਮਦਦ ਕਰਨ ਵਾਲੇ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਜਲਦ ਹੀ ਇਸ ਮਾਮਲੇ ‘ਚ ਵੱਡੀ ਕਾਰਵਾਈ ਹੋ ਸਕਦੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.