Press ReleasePunjabSportsTop News

ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਵਿਸ਼ਵ ਕੱਪ ਵਿੱਚ ਜਿੱਤਿਆ ਕਾਂਸੀ ਦਾ ਤਮਗ਼ਾ

ਖੇਡ ਮੰਤਰੀ ਮੀਤ ਹੇਅਰ ਨੇ ਤੀਰਅੰਦਾਜ਼ ਨੂੰ ਦਿੱਤੀ ਮੁਬਾਰਕਬਾਦ

ਚੰਡੀਗੜ੍ਹ : ਚੀਨ ਦੇ ਸ਼ਹਿਰ ਸ਼ੰਗਾਈ ਵਿਖੇ ਚੱਲ ਰਹੇ ਤੀਰਅੰਦਾਜ਼ੀ ਖੇਡ ਦੇ ਵਿਸ਼ਵ ਕੱਪ ਵਿੱਚ ਭਾਰਤ ਤਰਫੋਂ ਖੇਡਦਿਆਂ ਪੰਜਾਬ ਦੀ ਤੀਰਅੰਦਾਜ਼ ਅਵਨੀਤ ਕੌਰ ਨੇ ਕਾਂਸੀ ਦਾ ਤਮਗ਼ਾ ਜਿੱਤਿਆ। ਅਵਨੀਤ ਨੇ ਵਿਸ਼ਵ ਕੱਪ ਵਿੱਚ ਮਹਿਲਾ ਵਰਗ ਦੇ ਵਿਅਕਤੀਗਤ ਕੰਪਾਊਂਡ ਮੁਕਾਬਲੇ ਵਿੱਚ ਤੀਜੇ ਸਥਾਨ ਵਾਲੇ ਮੈਚ ਵਿੱਚ ਤੁਰਕੀ ਦੀ ਤੀਰਅੰਦਾਜ਼ ਇਪੇਕ ਤੋਮੁਰਕ ਨੂੰ 147-144 ਨਾਲ ਹਰਾ ਕੇ ਕਾਂਸੀ ਦਾ ਤਮਗ਼ਾ ਜਿੱਤਿਆ।
ਸੰਗਰੂਰ ਦੇ ਗੁਰੂ ਘਰ ’ਚ ਵਾਪਰੀ ਮਾੜੀ ਘਟਨਾ, CCTV ਦੀਆਂ ਖੌਫ਼ਨਾਕ ਤਸਵੀਰਾਂ, ਵਲੂੰਧਰੇ ਲੋਕ! D5 Channel Punjabi
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਮਾਣਮੱਤੀ ਪ੍ਰਾਪਤੀ ਉਤੇ ਤੀਰਅੰਦਾਜ਼ ਅਵਨੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਸ ਨੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਤੀਰਅੰਦਾਜ਼ ਦੀ ਸਖਤ ਮਿਹਨਤ, ਲਗਨ ਤੇ ਸਮਰਪਣ ਭਾਵਨਾ ਦੇ ਨਾਲ ਉਸ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ। ਖੇਡ ਮੰਤਰੀ ਨੇ ਅਵਨੀਤ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਇਸ ਖੇਡ ਵਿੱਚ ਦੇਸ਼ ਦਾ ਭਵਿੱਖ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਅਵਨੀਤ ਹੋਰ ਵੀ ਪ੍ਰਾਪਤੀਆਂ ਕਰੇਗੀ। ਅਵਨੀਤ ਦੀ ਇਹ ਪ੍ਰਾਪਤੀ ਸੂਬੇ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਲਈ ਚਾਨਣ ਮੁਨਾਰਾ ਬਣੇਗੀ ਹੈ।
PM ਮੋਦੀ ਦੀ ਉਲਟੀ ਗਿਣਤੀ ਸ਼ੁਰੂ? ਵਿਰੋਧੀ ਧਿਰਾਂ ਨੇ ਫੇਰਿਆ ਮਾਂਜਾ! ਕਸੂਤੀ ਫਸਗੀ ਕੇਂਦਰ ਸਰਕਾਰ!
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਨੰਬਰ ਇਕ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਅਤੇ ਇਸ ਵਾਰ ਖੇਡਾਂ ਦੇ ਬਜਟ ਵਿੱਚ ਵੀ 55 ਫੀਸਦੀ ਵਾਧਾ ਕੀਤਾ। ਨਵੀਂ ਖੇਡ ਨੀਤੀ ਵੀ ਜਲਦ ਆ ਰਹੀ ਹੈ। ਬਠਿੰਡਾ ਜ਼ਿਲੇ ਦੇ ਪਿੰਡ ਸਰਦਾਰਗੜ੍ਹ ਦੀ ਰਹਿਣ ਵਾਲੀ ਅਵਨੀਤ ਕੌਰ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਵਿਸ਼ਵ ਕੱਪ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰਦਿਆਂ ਉਹ ਸੈਮੀ ਫ਼ਾਈਨਲ ਵਿੱਚ ਪੁੱਜੀ ਸੀ ਜਿੱਥੇ ਉਹ ਇੰਗਲੈਂਡ ਦੀ ਤੀਰਅੰਦਾਜ਼ ਇਲ ਗਿਬਸਨ ਤੋਂ 144-146 ਨਾਲ ਹਾਰ ਗਈ। ਇਸ ਤੋਂ ਬਾਅਦ ਕਾਂਸੀ ਦੇ ਤਮਗ਼ੇ ਵਾਲੇ ਮੈਚ ਵਿੱਚ ਉਸ ਨੇ ਤੁਰਕੀ ਦੀ ਤੀਰਅੰਦਾਜ਼ ਨੂੰ ਹਰਾ ਕੇ ਤਮਗ਼ਾ ਜਿੱਤਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button