PunjabTop News

ਪੰਜਾਬ ਦੀ ਨਰਮਾ ਪੱਟੀ ‘ਤੇ ਚਿੱਟੇ ਮੱਛਰ ਦਾ ਹਮਲਾ

ਬਠਿੰਡ: ਇੱਕ ਪਾਸੇ ਪੰਜਾਬ ਸਰਕਾਰ ਨਰਮੇ ਹੇਠ ਰਕਬਾ ਵਧਾਉਣ ਲਈ ਦਿਨ ਰਾਤ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੀ ਹੈ ਪਰ ਦੂਸਰੇ ਪਾਸੇ ਨਰਮਾ ਪੱਟੀ ਇੱਕ ਵਾਰ ਫੇਰ ਚਿੱਟੇ ਮੱਛਰ ਦੇ ਹਮਲੇ ਕਾਰਨ ਬਰਬਾਦ ਹੁੰਦੀ ਹੋਈ ਨਜ਼ਰ ਆ ਰਹੀ ਹੈ। ਇਸ ਵਾਰ ਮਾਨਸੂਨ ਵਿੱਚ ਆਈ ਦੇਰੀ ਕਾਰਨ ਨਰਮੇ ਦੀ ਫਸਲ ’ਤੇ ਚਿੱਟੇ ਮੱਛਰ ਦਾ ਹਮਲਾ ਅਗੇਤਾ ਵੇਖਣ ਨੂੰ ਮਿਲ ਰਿਹਾ ਹੈ ਜਿਸ ਕਾਰਨ ਕਿਸਾਨਾਂ ਵਿੱਚ ਜਿੱਥੇ ਚਿੰਤਾ ਵੇਖਣ ਨੂੰ ਮਿਲ ਰਹੀ ਹੈ ਉੱਥੇ ਹੀ ਫਸਲ ਦਾ ਝਾੜ ਘਟਣ ਦੇ ਅਸਾਰ ਪੈਦਾ ਹੋ ਗਏ ਹਨ।

ਬਠਿੰਡਾ ਦੇ ਪਿੰਡ ਜੋਧਪੁਰ ਰਮਾਣਾ ਵਿਖੇ ਵੱਡੀ ਗਿਣਤੀ ਵਿੱਚ ਨਰਮੇ ਦੀ ਫਸਲ ’ਤੇ ਚਿੱਟੇ ਮੱਛਰ ਦਾ ਹਮਲਾ ਵੇਖਣ ਨੂੰ ਮਿਲ ਰਿਹਾ ਹੈ। ਇਸ ਹਮਲੇ ਨੂੰ ਲੈ ਕੇ ਜਿੱਥੇ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਸਰਵੇ ਕੀਤੇ ਜਾ ਰਹੇ ਹਨ ਉੱਥੇ ਹੀ ਕਿਸਾਨਾਂ ਨੂੰ ਸੁਚੇਤ ਰਹਿਣ ਲਈ ਕਿਹਾ ਜਾ ਰਿਹਾ ਹੈ।

ਪਿੰਡ ਜੋਧਪੁਰ ਦੇ ਕਿਸਾਨ ਪ੍ਰੀਤਮ ਸਿੰਘ ਨੇ ਦੱਸਿਆ ਕਿ “ਉਨਾਂ ਵੱਲੋਂ 10 ਏਕੜ ਜ਼ਮੀਨ ਠੇਕੇ ਉੱਤੇ ਲੈ ਕੇ ਨਰਮੇ ਦੀ ਫਸਲ ਦੀ ਬੀਜੀ ਸੀ। ਇਸ ਵਾਰ ਮੀਂਹ ਨਾ ਪੈਣ ਕਾਰਨ ਨਰਮੇ ਦੀ ਫਸਲ ਉੱਤੇ ਚਿੱਟੇ ਮੱਛਰ ਦੇ ਨਾਲ-ਨਾਲ ਜੂਆਂ ਆਦਿ ਵੇਖਣ ਨੂੰ ਮਿਲ ਰਹੀਆਂ ਹਨ ਜਿਸ ਕਾਰਨ ਨਰਮੇ ਦੀ ਫਸਲ ਦੇ ਪੱਤੇ ਮੁੜਨੇ ਸ਼ੁਰੂ ਹੋ ਗਏ ਹਨ। ਜੇ ਇਹ ਹਲਾਤ ਰਹੇ ਤਾਂ ਕਿਸਾਨਾਂ ਦਾ ਵੱਡੀ ਪੱਧਰ ’ਤੇ ਨੁਕਸਾਨ ਹੋਵੇਗਾ ਕਿਉਂਕਿ ਪਹਿਲਾਂ ਬਿਜਾਈ ਤੋਂ ਲੈ ਕੇ ਹੁਣ ਤੱਕ ਕਿਸਾਨਾਂ ਦਾ ਲਗਭਗ 10 ਹਜ਼ਾਰ ਪ੍ਰਤੀ ਏਕੜ ਖਰਚਾ ਹੋ ਚੁੱਕਿਆ ਹੈ ਅਤੇ 2000 ਰੁਪਏ ਪ੍ਰਤੀ ਕੁਇੰਟਲ ਚੁਗਾਈ ਕਿਸਾਨ ਨੂੰ ਦੇਣੀ ਪੈਂਦੀ ਹੈ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button