Press ReleasePunjabTop News

ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਹਿਮ ਮੁੱਦਾ – ਆਜਾਦ ਉਮੀਦਵਾਰ ਬਲਵਿੰਦਰ ਸਿੰਘ ਸੇਖੋਂ

ਸੰਗਰੂਰ, 20  : ਪੰਜਾਬ ਦੀ ਕਿਰਸਾਨੀ ਦੀ ਆਰਥਿਕ ਮਜਬੂਤੀ ਲਈ ਅਤੇ ਪੰਜਾਬ ਦੀ ਨੌਜਵਾਨੀ ਨੂੰ ਸਿੰਥੈਟਿਕ ਨਸ਼ਿਆਂ ਤੋਂ ਬਚਾਉਣ ਲਈ ਹਲਕਾ ਲੋਕ ਸਭਾ ਸੰਗਰੂਰ ਤੋਂ ਆਜਾਦ ਉਮੀਦਵਾਰ ਬਲਵਿੰਦਰ ਸਿੰਘ ਸੇਖੋਂ ਦੇ ਚੋਣ ਲੜਨ ਤੇ ਆਪਣੇ ਚੋਣ ਮੈਨੀਫੈਸਟੋ ਵਿੱਚ ਇਹ ਗੱਲ ਰੱਖੀ ਹੈ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਕ ਮਰਲੇ ਦੇ ਵਿੱਚ ਖਸਖਸ ਦੀ ਖੇਤੀ ਦੀ ਇਜਾਜਤ ਲੈ ਕੇ  ਕੇਂਦਰ ਤੋਂ ਲਾਗੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਦਿਨ ਵ ਦਿਨ ਚਿੱਟੇ ਦੀ ਦਲਦਲ ਵਿੱਚ ਧੱਸਦੀ ਜਾ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੇ ਨਸ਼ੇ ਦੀ ਮਾਰ ਕਾਰਨ ਪੰਜਾਬ ਦਿਨੋਂ-ਦਿਨ ਖਤਮ ਹੁੰਦਾ ਜਾ ਰਿਹਾ ਹੈ। ਇਸ ਤੋਂ ਇਲਾਵਾ ਆਜਾਦ ਉਮੀਦਵਾਰ ਬਲਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਜੋ ਵੈਕਸੀਨ ਲਗਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰ ਰਹੀ ਹੈ ਉਹ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਪੰਜਾਬ ਦੀ ਜਨਤਾ ਨਾਲ ਧੋਖੇ ਕਰਦੀ ਆ ਰਹੀ ਹੈ ਪਰ ਹੁਣ ਲੋਕ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ। ਸੇਖੋਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਜੇਕਰ ਇਨ੍ਹਾਂ ਨੇਤਾਵਾਂ ਨੂੰ ਤਾਜ ਤੇ ਬੈਠਾਣਾ ਜਾਣਦੀ ਹੈ ਤਾਂ ਇਨ੍ਹਾਂ ਨੂੰ ਜੋ ਗਲਤ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਨੀਚੇ ਲਾਹਣਾ ਵੀ ਜਾਣਦੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਖਮਿਆਜਾ ਵੀ ਜੋ ਲੀਡਰ ਗਲਤ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿੱਚ ਪਤਾ ਲੱਗ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਰਾਜ ਕੁਮਾਰ ਸ਼ਰਮਾ, ਓਮ ਪ੍ਰਕਾਸ਼, ਅਵਤਾਰ ਸਿੰਘ, ਸਤਿੰਦਰ ਸੈਣੀ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button