Breaking NewsD5 specialNewsPress ReleasePunjabTop News

ਪੰਜਾਬ ਦੀ ਬਣਦੀ ਨੁਮਾਇੰਦਗੀ ਨੂੰ ਯਕੀਨੀ ਬਣਾਇਆ ਜਾਵੇਃ ਮੁੱਖ ਮੰਤਰੀ

ਐਮ.ਐਸ.ਪੀ. ਕਮੇਟੀ ਵਿਚ ਪੰਜਾਬ ਦੀ ਬਣਦੀ ਨੁਮਾਇੰਦਗੀ ਲਈ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਖੇਤੀਬਾੜੀ ਮੰਤਰੀ ਨੂੰ ਮੁੱਖ ਮੰਤਰੀ ਨੇ ਲਿਖੀ ਚਿੱਠੀ

ਪੰਜਾਬ ਦੇ ਕਿਸਾਨਾਂ ਦਾ ਹੱਕ ਵਿਸਾਰਿਆ ਨਹੀਂ ਜਾ ਸਕਦਾਃ ਮੁੱਖ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਇਮ ਕੀਤੀ ਕਮੇਟੀ ਵਿੱਚ ਪੰਜਾਬ ਨੂੰ ਬਣਦੀ ਨੁਮਾਇੰਦਗੀ ਦੇਣ ਲਈ ਇਸ ਕਮੇਟੀ ਦਾ ਨਵੇਂ ਸਿਰਿਓਂ ਗਠਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ।
Bishnoi Call Recording Leak : Bishnoi ਤੇ Goldy Brar ਦੀਆਂ ਗੁਪਤ ਗੱਲਾਂ, ਨਵੀਂ Call Recording Viral
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਮੰਦਭਾਗੀ ਗੱਲ ਹੈ ਕਿ ਉਹ ਸੂਬਾ ਜਿਸ ਨੇ ਐਮ.ਐਸ.ਪੀ. ਦੀ ਸ਼ੁਰੂਆਤ ਤੋਂ ਲੈ ਕੇ ਸਭ ਤੋਂ ਵੱਧ ਸਫ਼ਲਤਾ ਨਾਲ ਇਸ ਪ੍ਰਣਾਲੀ ਨੂੰ ਲਾਗੂ ਕੀਤਾ ਹੋਵੇ, ਉਸ ਨੂੰ ਕਮੇਟੀ ਵਿੱਚੋਂ ਬਾਹਰ ਰੱਖਿਆ ਗਿਆ।”
Political Battle : Akali Dal ਲਈ ਵੱਡਾ ਖ਼ਤਰਾ! ਪੰਥਕ ਜਥੇਬੰਦੀਆਂ ਨੇ ਕਰਤੀ ਬਗਾਵਤ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਸਾਬਕਾ ਆਈ.ਏ.ਐਸ. ਅਧਿਕਾਰੀ ਸੰਜੈ ਅਗਰਵਾਲ ਦੀ ਅਗਵਾਈ ਵਿੱਚ ਐਮ.ਐਸ.ਪੀ. ਬਾਰੇ ਕਮੇਟੀ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਿਚ ਵੱਖ-ਵੱਖ ਸੂਬਿਆਂ ਦੇ ਮਾਹਿਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੈਂਬਰ ਦੇ ਤੌਰ ਉਤੇ ਸ਼ਾਮਲ ਕੀਤਾ ਗਿਆ ਹੈ। ਭਗਵੰਤ ਮਾਨ ਨੇ ਦੁੱਖ ਜ਼ਾਹਰ ਕੀਤਾ ਕਿ ਪੰਜਾਬ ਨੂੰ ਇਸ ਕਮੇਟੀ ਵਿਚ ਕੋਈ ਨੁਮਾਇੰਦਗੀ ਨਹੀਂ ਦਿੱਤੀ ਗਈ, ਜਦਕਿ ਪੰਜਾਬ ਐਮ.ਐਸ.ਪੀ. ਪ੍ਰਣਾਲੀ ਦੀ ਸ਼ੁਰੂਆਤ ਤੋਂ ਹੀ ਇਸ ਨੂੰ ਸਫ਼ਲਤਾ ਨਾਲ ਲਾਗੂ ਕਰਦਾ ਆ ਰਿਹਾ ਹੈ।
Bhagwant Mann ਦਾ ਵੱਡਾ ਐਕਸ਼ਨ, MSP ਦੇ ਮੁੱਦੇ ’ਤੇ ਕੇਂਦਰ ਨਾਲ ਟੱਕਰ, ਕਿਸਾਨ ਜਥੇਬੰਦੀਆਂ ਮੈਦਾਨ ’ਚ
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਕਿ ਪਿਛਲੇ ਤਕਰੀਬਨ ਇਕ ਦਹਾਕੇ ਤੋਂ ਕੇਂਦਰੀ ਪੂਲ ਵਿੱਚ 35-40 ਫੀਸਦੀ ਕਣਕ ਅਤੇ 25-30 ਫੀਸਦੀ ਚੌਲ ਦੇ ਯੋਗਦਾਨ ਨਾਲ ਦੇਸ਼ ਨੂੰ ਅਨਾਜ ਪੈਦਾਵਾਰ ਵਿੱਚ ਆਤਮ ਨਿਰਭਰ ਬਣਾਉਣ ਲਈ ਪੰਜਾਬ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅਣਥੱਕ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਹੋਇਆ 60-62 ਮਿਲੀਅਨ ਟਨ ਦੇ ਕਰੀਬ ਕਣਕ ਤੇ ਚੌਲ ਹਰ ਸਾਲ ਕੇਂਦਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਅਧੀਨ ਸਬਸਿਡੀ ਦੇ ਆਧਾਰ ਉਤੇ ਦੇਸ਼ ਦੇ 80 ਕਰੋੜ ਲੋਕਾਂ ਨੂੰ ਵੰਡਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਕੋਈ ਇਸ ਤੱਥ ਤੋਂ ਚੰਗੀ ਤਰ੍ਹਾਂ ਜਾਣੂੰ ਹੈ ਕਿ ਗਰੀਬਾਂ ਲਈ ਸ਼ੁਰੂ ਕੀਤੀਆਂ ਸਰਕਾਰਾਂ ਦੀਆਂ ਇਹ ਭਲਾਈ ਸਕੀਮਾਂ ਪੰਜਾਬ ਦੇ ਵੱਡੇ ਯੋਗਦਾਨ ਕਾਰਨ ਹੀ ਸੰਭਵ ਹੋਈਆਂ ਹਨ।
Majithia Case : Majithia ’ਤੇ ਅਦਾਲਤ ਦਾ ਫੈਸਲਾ, ਬਾਦਲਾਂ ਨੂੰ ਲੱਗਿਆ ਵੱਡਾ ਝਟਕਾ | D5 Channel Punjabi
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2021-22 ਦੌਰਾਨ ਵਿਸ਼ਵ ਪੱਧਰ ਉਤੇ 54 ਮਿਲੀਅਨ ਟਨ ਚੌਲਾਂ ਦੀ ਬਰਾਮਦ ਹੋਈ, ਜਿਸ ਵਿੱਚ ਭਾਰਤ ਦਾ ਯੋਗਦਾਨ 21.5 ਮਿਲੀਅਨ ਟਨ (ਕੁੱਲ ਬਰਾਮਦ ਦਾ ਤਕਰੀਬਨ 40 ਫੀਸਦੀ) ਰਿਹਾ। ਉਨ੍ਹਾਂ ਦੱਸਿਆ ਕਿ ਚੌਲ ਪੰਜਾਬੀਆਂ ਦੀ ਖੁਰਾਕ ਵਿੱਚ ਆਮ ਤੌਰ ਉਤੇ ਸ਼ਾਮਲ ਨਾ ਹੋਣ ਬਾਵਜੂਦ ਪੰਜਾਬ ਚੌਲਾਂ ਦੀ ਬਰਾਮਦ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰੀ ਕ੍ਰਾਂਤੀ ਲਿਆਉਣ ਅਤੇ ਦੇਸ਼ ਨੂੰ ਖੁਰਾਕ ਪੱਖੋਂ ਸਰਪਲੱਸ ਬਣਾਉਣ ਵਿੱਚ ਪੰਜਾਬ ਵੱਲੋਂ ਨਿਭਾਈ ਮੁੱਖ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ ਐਮ.ਐਸ.ਪੀ. ਬਾਰੇ ਕਮੇਟੀ ਦਾ ਮੁੜ ਗਠਨ ਕਰ ਕੇ ਸੂਬੇ ਨੂੰ ਇਸ ਵਿੱਚ ਬਣਦੀ ਨੁਮਾਇੰਦਗੀ ਜ਼ਰੂਰ ਦਿੱਤੀ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button