ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਕੀਤਾ ਵਾਅਦਾ ਕੀਤਾ ਪੂਰਾ
ਸੂਬਾ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਦਾ ਵਾਅਦਾ ਨਿਭਾਇਆ: ਲਾਲ ਚੰਦ ਕਟਾਰੂਚੱਕ

ਹੁਣ ਤੱਕ 180 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
ਕਿਸਾਨਾਂ ਦੇ ਖਾਤਿਆਂ ਵਿੱਚ 34 ਹਜ਼ਾਰ ਕਰੋੜ ਰੁਪਏ ਦੀ ਰਕਮ ਦੀ ਕੀਤੀ ਅਦਾਇਗੀ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਕਿਸਾਨ, ਮਜ਼ਦੂਰ, ਮਿੱਲਰ ਅਤੇ ਆੜ੍ਹਤੀਆਂ ਨਾਲ ਵਾਅਦਾ ਕੀਤਾ ਸੀ ਕਿ ਉਹਨਾਂ ਨੂੰ ਇਸ ਸੀਜ਼ਨ ਦੌਰਾਨ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਆਪਣੇ ਇਸ ਵਾਅਦੇ ‘ਤੇ ਪੂਰੀ ਤਰ੍ਹਾਂ ਖਰ੍ਹੀ ਉਤਰੀ ਹੈ ਜਿਸ ਦਾ ਸਬੂਤ ਇਸੇ ਗੱਲ ਤੋਂ ਮਿਲਦਾ ਹੈ ਕਿ ਸਰਕਾਰ ਵੱਲੋਂ ਮੌਜੂਦਾ ਸੀਜ਼ਨ ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਕਾਰਨ 184 ਲੱਖ ਮੀਟ੍ਰਿਕ ਟਨ ਝੋਨੇ ਦੇ ਟੀਚੇ ਵਿੱਚੋਂ ਹੁਣ ਤੱਕ 180 ਲੱਖ ਮੀਟ੍ਰਿਕ ਟਨ ਦੀ ਖਰੀਦ ਭਾਰਤ ਸਰਕਾਰ ਦੁਆਰਾ ਨਿਰਧਾਰਿਤ ਕੀਤੇ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੀ ਖਰੀਦ ਵੀ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ।
CM Bhagwant Mann ਦੇ ਅਸਤੀਫ਼ੇ ਦੀ ਉੱਠੀ ਮੰਗ | D5 Channel Punjabi
ਅੱਜ ਇੱਥੇ ਅਨਾਜ ਭਵਨ ਵਿਖੇ ਝੋਨੇ ਦੇ ਖਰੀਦ ਸੀਜ਼ਨ ਸਬੰਧੀ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਇਸ ਵਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ ਅਤੇ ਸਮੇਂ ਸਿਰ ਖਰੀਦ ਅਤੇ ਚੁਕਾਈ ਕੀਤੀ ਗਈ। ਖਰੀਦ ਦੇ ਮਹਿਜ਼ 4 ਘੰਟੇ ਮਗਰੋਂ ਹੀ ਕਿਸਾਨਾਂ ਨੂੰ ਉਹਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀਆਂ ਕਰ ਦਿੱਤੀਆਂ ਗਈਆਂ। ਹੋਰ ਵੇਰਵੇ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ 1806 ਰਿਵਾਇਤੀ ਖਰੀਦ ਕੇਂਦਰ ਅਤੇ 583 ਜਨਤਕ ਥਾਵਾਂ ਤੋਂ ਇਲਾਵਾ 37 ਰਾਈਸ ਮਿੱਲਾਂ ਨੂੰ ਆਰਜੀ ਖਰੀਦ ਕੇਂਦਰ ਐਲਾਨ ਕੇ ਅਲਾਟਮੈਂਟ ਕੀਤੀ ਗਈ ਤਾਂ ਜੋ ਕਿਸਾਨਾਂ ਨੂੰ ਕੋਈ ਔਕੜ ਨਾ ਹੋਵੇ।
Gangster Goldy ਕਾਬੂ, Police ਨੂੰ ਮਿਲੀ ਕਾਮਯਾਬੀ | D5 Channel Punjabi
ਉਹਨਾਂ ਅੱਗੇ ਦੱਸਿਆ ਕਿ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੇ ਕਿਸਾਨਾਂ ਨੂੰ ਹੁਣ ਤੱਕ 34263.40 ਕਰੋੜ ਰੁਪਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਅਦਾ ਕੀਤੇ ਜਾ ਚੁੱਕੇ ਹਨ। ਉਹਨਾਂ ਅੱਗੇ ਦੱਸਿਆ ਕਿ ਸੂਬੇ ਦੇ ਬਹੁਤੇ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਬੰਦ ਕੀਤੀ ਜਾ ਚੁੱਕੀ ਹੈ ਅਤੇ ਕੁਝ ਕੁ ਸਥਾਨਾਂ ‘ਤੇ ਰਹਿੰਦੀ ਖਰੀਦ ਪ੍ਰਕਿਰਿਆ ਵੀ ਅੱਜ ਸ਼ਾਮ ਤੱਕ ਮੁਕੰਮਲ ਹੋ ਜਾਵੇਗੀ।
ਸਾਬਕਾ Congress CM Kamal Nath ਨੇ ਲਿਆ ਪੁੱਠਾ ਪੰਗਾ, Video Viral ਹੋਈ ਵੱਡੀ ਕਾਰਵਾਈ | D5 Channel Punjabi
ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਸ੍ਰੀ ਕਟਾਰੂਚੱਕ ਨੇ ਵਿਭਾਗ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਦੂਜੇ ਸੂਬਿਆਂ ਤੋਂ ਅਣਅਧਿਕਾਰਤ ਤੌਰ ‘ਤੇ ਆਉਣ ਵਾਲੇ ਝੋਨੇ ਦੀ ਰੋਕਥਾਮ ਸਬੰਧੀ ਕੀਤੇ ਸੁਚੱਜੇ ਇੰਤਜ਼ਾਮਾਂ ਲਈ ਪੰਜਾਬ ਪੁਲਿਸ ਦੀ ਵੀ ਸਿਫ਼ਤ ਕੀਤੀ ਜਿਹਨਾਂ ਵੱਲੋਂ ਪੰਜਾਬ ਦੇ ਨਾਲ ਲੱਗਦੇ ਅੰਤਰਰਾਜੀ ਬੈਰੀਅਰਾਂ ‘ਤੇ ਨਾਕੇ ਲਗਾਏ ਗਏ ਸਨ। ਹੋਰ ਮੁੱਦਿਆਂ ਸਬੰਧੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜਿੱਥੋਂ ਤੱਕ ਨੀਲੇ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਸਬੰਧ ਹੈ ਤਾਂ ਇਹ 30 ਨਵੰਬਰ ਤੱਕ ਪੂਰੀ ਕਰ ਲਈ ਜਾਵੇਗੀ ਤਾਂ ਜੋ ਸਿਰਫ਼ ਯੋਗ ਲਾਭਪਾਤਰੀਆਂ ਨੂੰ ਹੀ ਇਹ ਸੁਵਿਧਾ ਹਾਸਿਲ ਹੋ ਸਕੇ।
Naib Tehsildar Scam ਬੇਨਕਾਬ, ਭਰਤੀ ਰੱਦ! Punjab ਦੇ ਨੌਜਵਾਨਾਂ ਨਾਲ ਧੋਖਾ | D5 Channel Punjabi
ਉਹਨਾਂ ਇਸ ਸਬੰਧੀ ਖੁਸ਼ੀ ਜ਼ਾਹਿਰ ਕੀਤੀ ਕਿ ਸਰਕਾਰ ਵੱਲੋਂ ਉਲੀਕੀ ਕਸਟਮ ਮਿਲਿੰਗ ਨੀਤੀ ਦੀ ਭਾਰਤ ਸਰਕਾਰ ਵੱਲੋਂ ਸ਼ਲਾਘਾ ਕੀਤੀ ਗਈ ਹੈ ਅਤੇ ਸੂਬੇ ਨੂੰ ਇਹ ਜਾਣਕਾਰੀ ਦੂਜੇ ਸੂਬਿਆਂ ਨਾਲ ਵੀ ਸਾਂਝੀ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਘਣਸ਼ਿਆਮ ਥੋਰੀ ਅਤੇ ਹੋਰ ਵਿਭਾਗੀ ਅਧਿਕਾਰੀ ਹਾਜ਼ਿਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.