ਪੰਜਾਬ ਦੀ ਮਾਨ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਅਹਿਮ ਕਦਮ ਚੁੱਕਦਿਆਂ ਕੀਤੀ ਵੱਡੀ ਪਹਿਲ
ਇੱਟਾਂ ਦੇ ਭੱਠਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਵਰਤਣ ਲਈ ਦਿੱਤਾ ਲਾਜ਼ਮੀ ਕਰਾਰ
ਭੱਠਿਆਂ ਨੂੰ ਇਸ ਦੀ ਤਿਆਰੀ ਲਈ ਦਿੱਤੇ 6 ਮਹੀਨੇ, 1 ਮਈ 2023 ਤੋਂ ਬਾਅਦ ਉਲੰਘਣਾ ਕਰਨ ਵਾਲੇ ਦੇ ਖਿਲਾਫ ਹੋਵੇਗੀ ਕਾਰਵਾਈ: ਮੀਤ ਹੇਅਰ
ਚੰਡੀਗੜ੍ਹ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਵਿੱਚ ਨਿਰੰਤਰ ਉਪਰਾਲੇ ਕਰ ਰਹੀ ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫੈਸਲਾ ਕੀਤਾ ਗਿਆ ਹੈ।
Punjab Stubble Burning : ਲੱਭ ਗਿਆ ਪਰਾਲੀ ਦਾ ਹੱਲ, ਸਰਕਾਰ ਦੀ ਨਵੀਂ ਸਕੀਮ | D5 Channel Punjabi
ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਇਸ ਨਵੇਂ ਪ੍ਰਬੰਧਨ ਦੀ ਤਿਆਰੀ ਲਈ ਭੱਠਾ ਮਾਲਕਾਂ ਨੂੰ ਛੇ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਅਤੇ 1 ਮਈ 2023 ਤੋਂ ਬਾਅਦ ਇਨ੍ਹਾਂ ਹਦਾਇਤਾਂ ਨੂੰ ਲਾਗੂ ਨਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਸਾਬਕਾ ਫੌਜੀਆਂ ਦਾ ਹੱਲਾ ਬੋਲ, ਆਰ-ਪਾਰ ਦੀ ਲੜਾਈ ਦਾ ਐਲਾਨ, ਦੇਸ਼ ਭਰ ਦੇ ਫੌਜੀ ਹੋਏ ਇੱਕਜੁੱਟ | D5 Channel Punjabi
ਮੀਤ ਹੇਅਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਵਿੱਚ ਮੱਦਦ ਕਰਨ ਅਤੇ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਨ ਸੀਟੂ ਤੇ ਐਕਸ ਸੀਟੂ ਕੰਮ ਕੀਤੇ ਜਾ ਰਹੇ ਹਨ। ਇਨ ਸੀਟੂ ਵਿੱਚ ਜਿੱਥੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਵਾਸਤੇ ਸਵਾ ਲੱਖ ਦੇ ਕਰੀਬ ਮਸ਼ੀਨਾਂ ਸਬਸਿਡੀ ਉਤੇ ਮੁਹੱਈਆ ਕਰਵਾਈਆ ਉਥੇ ਐਕਸ ਸੀਟੂ ਤਹਿਤ ਉਦਯੋਗਾਂ ਨੂੰ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ। ਪਰਾਲੀ ਤੋਂ ਸੀ.ਐਨ.ਜੀ., ਬਿਜਲੀ ਅਤੇ ਹੋਰ ਊਰਜਾ ਸ੍ਰੋਤ ਪੈਦਾ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।
Dera Premi ਮਾਮਲੇ ‘ਚ ਵੱਡੀ ਅਪਡੇਟ, ਜੇਲ੍ਹ ‘ਚ ਘੜੀ ਪੂਰੀ ਸਾਜ਼ਿਸ਼! ਆਹ ਬੰਦਿਆਂ ਨੇ ਕੀਤੀ ਰੇਕੀ | D5 Channel Punjabi
ਮੀਤ ਹੇਅਰ ਨੇ ਕਿਹਾ ਕਿ ਨਵੇਂ ਫੈਸਲੇ ਤਹਿਤ ਇੱਟਾਂ ਦੇ ਭੱਠਿਆਂ ਵਿੱਚ ਪਰਾਲੀ ਦੀ ਬਾਲਣ ਵਜੋਂ 20 ਫੀਸਦੀ ਵਰਤੋਂ ਨਾਲ ਪਰਾਲੀ ਦੇ ਪ੍ਰਬੰਧਨ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਨੂੰ ਵੀ ਪਰਾਲੀ ਵੇਚ ਕੇ ਆਰਥਿਕ ਮੱਦਦ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਬੰਧਨ ਲਈ ਵਾਤਾਵਰਣ ਅਤੇ ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਇੱਟਾਂ ਦੇ ਭੱਠਿਆਂ ਵਾਲਿਆਂ ਲਈ ਹਰ ਤਕਨੀਕੀ ਮੱਦਦ ਮੁਹੱਈਆ ਕਰਵਾਈ ਜਾਵੇਗੀ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਤਹਿਤ ਇਨ੍ਹਾਂ ਹਦਾਇਤਾਂ ਦੀ ਪਾਲਣਾ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਆਖਿਆ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.