ਪੰਜਾਬ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਵੱਲੋਂ ਲੜਕੀਆਂ ਦੇ ਹੋਸਟਲ ਦੀ ਅਚਾਨਕ ਚੈਕਿੰਗ ਅਤੇ ਵਿਦਿਆਰਥਣਾਂ ਦੇ ਕੱਪੜਿਆਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਹੋਰ ਵੀ ਭਖ ਗਿਆ ਹੈ। ਇਸ ਮਾਮਲੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਵਿੱਚ ਰਾਸ਼ਟਰਪਤੀ ਨੂੰ ਪੱਤਰ ਲਿਖਿਆ ਹੈ। ਨਾਲ ਹੀ ਮੰਗ ਕੀਤੀ ਕਿ ਵੀਸੀ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ ਜਾਵੇ।ਮਹਿਲਾ ਕਮਿਸ਼ਨ ਨੇ ਪੱਤਰ ਵਿੱਚ ਕਿਹਾ ਹੈ ਕਿ ਮੀਡੀਆ ਰਿਪੋਰਟਾਂ ਅਤੇ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ, ਉਸਨੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਨਾਲ ਸਬੰਧਤ ਇੱਕ ਤਾਜ਼ਾ ਘਟਨਾ ਦਾ ਖੁਦ ਨੋਟਿਸ ਲਿਆ ਹੈ। ਮਹਿਲਾ ਕਮਿਸ਼ਨ ਨੇ 25 ਸਤੰਬਰ 2024 ਨੂੰ ਲਾਅ ਯੂਨੀਵਰਸਿਟੀ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੀੜਤ ਵਿਦਿਆਰਥਣਾਂ ਨਾਲ ਮੁਲਾਕਾਤ ਕੀਤੀ। ਜਿਸ ਘਟਨਾ ਤੇ ਵਿਵਾਦ ਹੋ ਰਿਹਾ ਹੈ ਉਹ 22 ਸਤੰਬਰ 2024 ਨੂੰ ਵਾਪਰੀ ਜਦੋਂ ਉੱਪ ਕੁਲਪਤੀ ਨੇ ਹੋਸਟਲ ਵਾਰਡਨ ਅਤੇ ਵਿਦਿਆਰਥਣਾਂ ਨੂੰ ਅਗਾਊਂ ਸੂਚਨਾ ਦਿੱਤੇ ਬਿਨਾਂ ਹੀ ਗਰਲਜ਼ ਹੋਸਟਲ ਦਾ ਅਚਨਚੇਤ ਨਿਰੀਖਣ ਕੀਤਾ ਸੀ
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.