PunjabTop News

ਪੰਜਾਬ ਦੇ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਬੱਸਾਂ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ,15 ਮਾਰਚ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਅੱਜ (15 ਮਾਰਚ) ਫਿਨਲੈਂਡ ਲਈ ਰਵਾਨਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਖੁਦ ਅਧਿਆਪਕਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਸੀਐਮ ਨੇ ਕਿਹਾ ਕਿ “ਅੱਜ ਚੰਡੀਗੜ੍ਹ ਵਿਖੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਦੂਜੇ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਨੂੰ ਰਵਾਨਾ ਕੀਤਾ। ਸਾਰਿਆਂ ਨੂੰ ਮਿਲ ਕੇ ਟ੍ਰੇਨਿੰਗ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਅਧਿਆਪਕਾਂ ਨੂੰ ਸਮਾਜ ਦੇ ਨਿਰਮਾਤਾ ਮੰਨਿਆ ਜਾਂਦਾ ਹੈ। ਆਸ ਕਰਦੇ ਹਾਂ ਕਿ ਤੁਸੀਂ ਟ੍ਰੇਨਿੰਗ ਤੋਂ ਬਾਅਦ ਅਜਿਹੇ ਵਿਦਿਆਰਥੀ ਤਿਆਰ ਕਰੋਗੇ, ਜੋ ਦੇਸ਼ ਦੀ ਤਰੱਕੀ ਵਿੱਚ ਆਪਣਾ ਹਿੱਸਾ ਪਾਉਣਗੇ। ਪੰਜਾਬ ਦੀ ਸਿੱਖਿਆ ਕ੍ਰਾਂਤੀ ‘ਚ ਅਜਿਹੇ ਉਪਰਾਲੇ ਇਸੇ ਤਰ੍ਹਾਂ ਜਾਰੀ ਰਹਿਣਗੇ।”

ਸੀਐਮ ਮਾਨ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੋਵੇਗਾ, ਜਿਸ ਰਾਹੀਂ ਅਧਿਆਪਕਾਂ ਨੂੰ ਬਹੁਤ ਸਾਰੀਆਂ ਨਵੀਆਂ ਗੱਲਾਂ ਸਿੱਖਣ ਨੂੰ ਮਿਲਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਿਖਲਾਈ ਲਈ ਇੱਕ ਗੁੰਝਲਦਾਰ ਪ੍ਰਕਿਰਿਆ ਰਾਹੀਂ ਅਧਿਆਪਕਾਂ ਦੀ ਚੋਣ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button