NewsPress ReleasePunjab

ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਮੁੱਖ ਮੰਤਰੀ ਗਲਤ ਬਿਆਨਬਾਜੀ ਕਰ ਰਹੇ ਹਨ :-ਤਰੁਣ ਚੁੱਘ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਡਿੱਗਦੀ ਸਾਖ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਘਬਰਾਹਟ ਵਿੱਚ ਕਰ ਰਹੇ ਹਨ ਗਲਤ ਬਿਆਨਬਾਜ਼ੀ :ਤਰੁਣ ਚੁੱਘ

ਚੰਡੀਗੜ੍ਹ (ਬਿੰਦੂ ਸਿੰਘ): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੇ ਬਿਆਨ ਤੇ ਆਪਣਾ ਪ੍ਰਤੀਕਰਮ ਦਿੰਦੇ ਹੋਏ ਤੇ ਬਿਆਨ ਦੀ ਨਿੰਦਾ ਕਰਦੇ ਹੋਏ ,ਭਾਜਪਾ ਦੇ ਰਾਸ਼ਟਰੀ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬੀਆਂ ਦਾ ਵਿਸ਼ਵਾਸ ਹੋ ਚੁੱਕੀ ਹੈ ਤੇ ਮੁੱਖ ਮੰਤਰੀ ਜੀ ਨੂੰ ਪਤਾ ਲੱਗ ਚੁੱਕਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਹੁਣ ਮੂੰਹ ਨਹੀਂ ਲਗਾਉਣ ਵਾਲੇ ਹਨ ਉਹ ਸਮਝ ਚੁੱਕੇ ਹਨ ਕਿ ਭਾਜਪਾ ਹੀ ਹੈ ਜੋ ਪੰਜਾਬ ਨੂੰ ਖੁਸ਼ਹਾਲ ਬਣਾ ਸਕਦੀ ਹੈ ।ਇਸ ਕਰਕੇ ਭਾਜਪਾ ਦੀ ਚੜਤ ਤੋ ਮੁੱਖ ਮੰਤਰੀ ਪ੍ਰੇਸਾਨ ਤੇ ਘਬਰਾਹਟ ਵਿੱਚ ਹਨ ਤੇ ਗਲਤ ਬਿਆਨਬਾਜ਼ੀ ਕਰ ਰਹੇ ਹਨ ।

CM Mann ਦੀ ਨਵੀਂ ਨੀਤੀ, ਪੰਜਾਬੀਆਂ ਨੂੰ ਹੋਵੇਗਾ ਲਾਭ | Brahm Shankar Jimpa | D5 Channel Punjabi

ਚੁੱਘ ਨੇ ਕਿਹਾ ਕਿ ਜਿੰਨੇ ਕੰਮ ਤੇ ਮਸਲੇ ਹੱਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪੰਜਾਬੀਆ ਤੇ ਸਿੱਖਾਂ ਦੇ ਕੀਤੇ ਹਨ ਉਹਨੇ ਦੇਸ਼ ਅਜ਼ਾਦ ਹੋਣ ਤੋਂ ਬਾਅਦ ਅੱਜ ਤੱਕ ਕਿਸੇ ਸਰਕਾਰ ਨੇ ਨਹੀਂ ਕੀਤੇ ।ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ ਹੋ ਚੁੱਕੀ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਅਸਲ ਮੁੱਦਿਆਂ ਤੋਂ ਲ਼ੋਕਾ ਦਾ ਧਿਆਨ ਭਟਕਾਉਣ ਲਈ ਬੇਤੁਕੀ ਬਿਆਨਬਾਜੀ ਕਰ ਰਹੇ ਹਨ ਜੋ ਮੁੱਖ ਮੰਤਰੀ ਨੂੰ ਸ਼ੋਭਾ ਨਹੀ ਦਿੰਦਾ ।ਉਹਨਾਂ ਕਿਹਾ ਮੈਂ ਮੁੱਖ ਮੰਤਰੀ ਦੇ ਵਿਧਾਨ ਸਭਾ ਵੁੱਚ ਭਾਜਪਾ ਬਾਰੇ ਦਿੱਤੇ ਬਿਆਨ ਦੀ ਘੋਰ ਨਿੰਦਾ ਕਰਦਾ ਹਾਂ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button